Press ReleasePunjabTop News

ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ।
ਕੈਬਨਿਟ ਮੰਤਰੀ ਕਟਾਰੂਚੱਕ ’ਤੇ ਪੁਲਿਸ ਦਾ ਐਕਸ਼ਨ! ਵੀਡੀਓ ਮਾਮਲੇ ’ਚ ਆਇਆ ਨਵਾਂ ਮੋੜ, DGP ਨੇ ਖੁਦ ਸੰਭਾਲਿਆ ਮੋਰਚਾ!
ਪੰਜਾਬ ਸਰਾਕਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
Delhi ‘ਚ ਕਿਸਾਨਾਂ ਨੇ ਮਚਾਤੀ ਤਰਥੱਲੀ,Police ਨਾਲ ਹੋਏ ਸਿੱਧੇ ਟਾਕਰੇ | D5 Channel Punjabi | Wrestlers Protest
ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਮਿਤੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਿਤ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button