
ਜਲੰਧਰ ਵਿੱਚ ਯੂਟਿਊਬਰ ਦੇ ਘਰ ਹੈਂਡ ਗ੍ਰਨੇਡ ਰੱਖਣ ਦੇ ਮਾਮਲੇ ਵਿੱਚ ਮੋਹਾਲੀ ਦੀ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਮੁਲਜ਼ਮ ਦਪਿੰਦਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਇਆ ਸਾਫ ਕਿਹਾ ਕਿ ਮੁਲਜ਼ਮ ਨੂੰ ਰਾਹਤ ਦੇਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਐਨਆਈਏ ਇਸ ਮਾਮਲੇ ਵਿੱਚ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨਾਲ ਜੁੜੇ ਪੂਰੇ ਨੇਟਵਰਕ ਦੀ ਜਾਂਚ ਕਰ ਰਹੀ ਹੈ।
ਐਨਆਈਏ ਦੇ ਮੁਤਾਬਕ, ਮੁਲਜ਼ਮ ਦਪਿੰਦਰ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦਾ ਕਰੀਬੀ ਹੈ। ਭੱਟੀ ਦੇ ਕਹਿਣ ‘ਤੇ ਜਲੰਧਰ ਵਿੱਚ ਨਵਦੀਪ ਸਿੰਘ ਉਰਫ ਰੋਜ਼ਰ ਸੰਧੂ ਦੇ ਘਰ ਹੈਂਡ ਗ੍ਰਨੇਡ ਰਖਵਾਇਆ ਗਿਆ ਸੀ। ਇਸ ਤੋਂ ਬਾਅਦ ਯੂਟਿਊਬਰ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ
ਜਾਂਚ ਵਿੱਚ ਸਾਹਮਣੇ ਆਇਆ ਕਿ ਯੂਟਿਊਬਰ ਨਵਦੀਪ ਸੰਧੂ ਦੇ ਘਰ ਦੀ ਬਾਲਕੋਨੀ ਤੋਂ ਹੈਂਡ ਗ੍ਰਨੇਡ ਬਰਾਮਦ ਹੋਇਆ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਇਸ ਮਾਮਲੇ ਵਿੱਚ ਜਲੰਧਰ ਦੇ ਥਾਣਾ ਮਕਸੂਦਾ ਵਿੱਚ ਵਿਸਫੋਟਕ ਪਦਾਰਥ ਐਕਟ ਅਤੇ ਯੂਏਪੀਏ ਦੀ ਗੰਭੀਰ ਧਾਰਾਵਾਂ ਦੇ ਤਹਿਤ ਕੇਸ ਕਰ ਕੀਤਾ ਗਿਆ ਹੈ। ਕੇਸ ਦੀ ਗੰਭੀਰਤਾ ਨੂੰ ਦੇਖਦੇ ਹੋਇਆ ਇਸ ਦੀ ਜਾਂਚ ਐਨਆਈਏ ਨੂੰ ਸੌਂਪ ਦਿੱਤੀ ਗਈ ਹੈ।
ਐਨਆਈਏ ਨੇ ਕੋਰਟ ਦੇ ਸਾਹਮਣੇ ਮੁਲਜ਼ਮ ਦੀ ਭੂਮਿਕਾ ਨਾਲ ਜੁੜੇ ਕਈ ਅਹਿਮ ਸਬੂਤ ਪੇਸ਼ ਕੀਤੇ। ਸੁਣਵਾਈ ਦੇ ਦੌਰਾਨ ਵਿਸ਼ੇਸ਼ ਅਦਾਲਤ ਨੇ ਮੰਨਿਆ ਕਿ ਮੁਲਜ਼ਮ ਬੇਹੱਦ ਗੰਭੀਰ ਹੈ ਅਤੇ ਮੁਲਜ਼ਮ ਨੂੰ ਜ਼ਮਾਨਤ ਦੇਣ ਦੀ ਜਾਂਚ ਅਤੇ ਨੈਟਵਰਕ ਦੀ ਤਹਿ ਤੱਕ ਪਹੁੰਚਣ ਵਿੱਚ ਦਿੱਕਤ ਆ ਸਕਦੀ ਹੈ। ਇਸ ਅਧਾਰ ਤੇ ਅਦਾਲਤ ਨੇ ਦਪਿੰਦਰ ਦੀ ਜਮਾਨਤ ਦੀ ਪਟੀਸ਼ਨ ਖਾਰਜ਼ ਕਰ ਦਿੱਤੀ ਹੈ।
ਐਨਆਈਏ ਹੁਣ ਇਹ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ ਕਿ ਇਸ ਸਾਜ਼ਿਸ਼ ਵਿੱਚ ਹੋਰ ਕੌਣ-ਕੌਣ ਲੋਕ ਸ਼ਾਮਲ ਹਨ। ਪਾਕਿਸਤਾਨ ਨਾਲ ਸੰਪਰਕ ਕਿਵੇਂ ਬਣਿਆ ਅਤੇ ਲੋਕਲ ਪੱਧਰ ‘ਤੇ ਕਿਸ ਨੇ ਮਦਦ ਕੀਤੀ। ਦੱਸ ਦਈਏ ਕਿ ਜਾਂਚ ਏਜੰਸੀਆਂ ਨੂੰ ਡਰ ਹੈ ਕਿ ਇਹ ਮਾਮਲਾ ਕਿਸੇ ਹੋਰ ਵੱਡੇ ਨੈਟਵਰਕ ਨਾਲ ਜੁੜਿਆ ਹੋ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




