PunjabPunjabTop News

ਜਲੰਧਰ: AAP ਆਗੂ ਦਾ ਮਰਡਰ, ਮਾਡਲ ਟਾਊਨ ਗੁਰਦੁਆਰੇ ਸਾਹਮਣੇ ਚੱਲੀਆਂ ਗੋਲੀਆਂ

ਜਲੰਧਰ ‘ਚ, ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਾਡਲ ਟਾਊਨ ਸਥਿਤ ਗੁਰਦੁਆਰਾ ਦੇ ਸਾਹਮਣੇ ਉਨ੍ਹਾਂ ‘ਤੇ ਬਦਮਾਸ਼ਾਂ ਨੇ ਗੋਲੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਲੱਕੀ ਨੂੰ ਪੰਜ ਗੋਲੀਆਂ ਲੱਗੀਆਂ ਹਨ ਤੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਇਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਇਸ ਘਟਨਾ ਤੋਂ ਬਾਅਦ ਜਲੰਧਰ ਸ਼ਹਿਰ ‘ਚ ਡਰ ਦਾ ਮਾਹੌਲ ਫੈਲ ਗਿਆ ਹੈ। ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਲੱਕੀ ਓਬਰਾਏ ਦੀ ਪਤਨੀ ਨੇ ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲੜੀਆਂ ਸਨ, ਪਰ ਉਹ ਹਾਰ ਗਏ ਸਨ। ਲੱਕੀ ਕੈਂਟ ਹਲਕੇ ਦੀ ਇੰਚਾਰਜ ਰਾਜਵਿੰਦਰ ਕੌਰ ਥਿਆਡਾ ਦੇ ਕਰੀਬੀ ਹਨ।

ਮੌਕੇ ‘ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ ਕਿ ਲੱਕੀ ਓਬਰਾਏ ਲਗਭਗ ਰੋਜ਼ ਹੀ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਆਉਂਦੇ ਸਨ। ਰੋਜ਼ਾਨਾ ਦੀ ਤਰ੍ਹਾਂ ਉਹ ਅੱਜ ਵੀ ਉਹ ਗੁਰਦੁਆਰਾ ਸਾਹਿਬ ਆਏ ਸਨ। ਉਹ ਮੱਥਾ ਟੇਕ ਕੇ ਪਾਰਕਿੰਗ ‘ਚ ਆਪਣੀ ਗੱਡੀ ‘ਚ ਬੈਠੇ ਤਾਂ ਉਸੇ ਸਮੇਂ ਹੀ ਉਨ੍ਹਾਂ ‘ਤੇ ਗੋਲੀਬਾਰੀ ਹੋਈ। ਹਾਲਾਂਕਿ, ਵਿਅਕਤੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਹੈ ਕਿ ਕਿੰਨੇ ਲੋਕਾਂ ਨੇ ਗੋਲੀਬਾਰੀ ਕੀਤੀ, ਪਰ ਸੂਚਨਾ ਮਿਲ ਰਹੀ ਹੈ ਕਿ ਦੋ ਬਦਮਾਸ਼ਾਂ ਨੇ ਇਹ ਗੋਲੀਬਾਰੀ ਕੀਤੀ ਹੈ। ਉਹ ਐਕਟਿਵਾ ‘ਤੇ ਸਵਾਰ ਹੋ ਕੇ ਆਏ ਸਨ।

ਜਾਂਚ ਲਈ ਮੌਕੇ ‘ਤੇ ਪਹੁੰਚ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਸੀ ਕਿ ਮਾਡਲ ਟਾਊਨ ਵਿਖੇ ਗੋਲੀਬਾਰੀ ਹੋਈ ਹੈ। ਅਸੀਂ ਮੌਕੇ ‘ਤੇ ਜਾਂਚ ਲਈ ਪਹੁੰਚ ਹਾਂ। ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਮੁੱਢਲੀ ਜਾਂਚ ਚੱਲ ਰਹੀ ਹੈ, ਪਰ ਸਾਨੂੰ ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਦੋ ਪਹੀਆਂ ਵਾਹਨ ‘ਤੇ ਸਵਾਰ ਸਨ। ਫਿਲਹਾਲ ਅਸੀਂ ਜਾਂਚ ਕਰ ਰਹੇ ਹਾਂ ਕਿ ਕਿੰਨੇ ਰਾਊਂਡ ਫਾਇਰਿੰਗ ਹੋਈ ਹੈ, ਪਰ ਮੁੱਢਲੀ ਜਾਂਚ ‘ਚ ਇਹ ਸਾਫ਼ ਹੈ ਕਿ ਇੱਕ ਤੋਂ ਵੱਧ ਰਾਊਂਡ ਫਾਇਰ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button