PunjabTop News

ਜਲੰਧਰ DC ਦੀ ਵੱਡੀ ਕਾਰਵਾਈ, 495 ਦੇ ਕਰੀਬ ਟ੍ਰੈਵਲ ਕਾਰੋਬਾਰੀਆਂ ਦੇ ਮੁਅੱਤਲ ਕੀਤੇ ਲਾਇਸੰਸ, ਸੂਚੀ ਜਾਰੀ

ਜਲੰਧਰ : ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਬਣਾਏ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਟਰੈਵਲ ਏਜੰਟਾਂ, ਇਮੀਗ੍ਰੇਸ਼ਨ ਕੰਸਲਟੈਂਟਾਂ, ਆਈਲੈਟਸ ਸੈਂਟਰਾਂ ‘ਤੇ ਵੱਡੀ ਕਾਰਵਾਈ ਕਰਦਿਆਂ 495 ਦੇ ਕਰੀਬ ਲਾਇਸੰਸ ਮੁਅੱਤਲ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਲਏ ਗਏ ਇਸ ਐਕਸ਼ਨ ਤੋਂ ਬਾਅਦ ਟ੍ਰੈਵਲ ਕਾਰੋਬਾਰੀਆਂ ਵਿਚਾਲੇ ਹਫੜਾ-ਦਫੜੀ ਮੱਚ ਗਈ ਹੈ।

ਮਹਿਲਾ IAS Jaspreet Kaur Talwar ਅਧਿਕਾਰੀ ‘ਤੇ ਡਿੱਗੀ ਗਾਜ, ਗ੍ਰਿਫ਼ਤਾਰੀ ਦੇ ਹੁਕਮ | D5 Channel Punjabi

ਜ਼ਿਕਰਯੋਗ ਹੈ ਕਿ ਲੋਕਾਂ ਨੂੰ ਵਿਦੇਸ਼ ਭੇਜਣ ਦੀ ਆੜ ‘ਚ ਠੱਗਾਂ ਅਤੇ ਫਰਜ਼ੀ ਟਰੈਵਲ ਏਜੰਟਾਂ ਵੱਲੋਂ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਨ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 1320 ਇਮੀਗ੍ਰੇਸ਼ਨ ਕੰਸਲਟੈਂਟ, ਟਿਕਟਿੰਗ ਏਜੰਟਾਂ, ਆਈਲੈਟਸ ਸੈਂਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ, ਜਿਨ੍ਹਾਂ ‘ਚੋਂ 495 ਨੇ ਆਪਣਾ ਲਿਖਤੀ ਜਵਾਬ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਹੀਂ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button