Press ReleasePunjabTop News

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ 16 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਦਾ ਨਿਪਟਾਰਾ: ਜਿੰਪਾ

ਚੰਡੀਗੜ੍ਹ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ‘ਚ 16 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਤੋਂ ਵੀ ਜ਼ਿਆਦਾ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੂਰੀ ਸਿਦਕ ਅਤੇ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ-ਸੁਥਰਾ ਅਤੇ ਕੂੜਾ ਮੁਕਤ ਰੱਖਣ ਲਈ ਵੀ ਬਹੁਤ ਸਾਰੀਆਂ ਯੋਜਵਾਨਾਂ ਉੱਤੇ ਕੰਮ ਹੋ ਰਿਹਾ ਹੈ।

ਬਾਦਲਾਂ ਦੇ Channel ’ਤੇ ਹੀ ਚੱਲੂ Gurbani, Jathedar ਨੇ ਜਾਰੀ ਕਰਤਾ ਆਦੇਸ਼ | D5 Channel Punjabi

ਜਿੰਪਾ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਟੋਲ ਫਰੀ ਨੰਬਰ 1800-180-2468 ਉੱਤੇ ਜੇਕਰ ਕਿਸੇ ਪਿੰਡ ਵਾਸੀ ਜਾਂ ਪੰਚਾਇਤ ਵੱਲੋਂ ਪਾਣੀ ਸਪਲਾਈ, ਆਰ.ਓ. ਪਲਾਂਟ, ਸੀਵਰੇਜ ਜਾਂ ਨਿੱਜੀ ਪਖਾਨਿਆਂ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਦਾ ਹੱਲ ਸਬੰਧਤ ਅਧਿਕਾਰੀ ਵੱਲੋਂ ਸਮਾਂਬੱਧ ਤਰੀਕੇ ਨਾਲ ਕੀਤਾ ਜਾਂਦਾ ਹੈ। ਇਸ ਨੰਬਰ ਉੱਤੇ 16 ਮਾਰਚ 2022 ਤੋਂ ਲੈ ਕੇ 18 ਜੁਲਾਈ 2023 ਤੱਕ 24 ਹਜ਼ਾਰ 277 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ 23 ਹਜ਼ਾਰ 918 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਇਹ ਦਰ 98.52 ਫੀਸਦੀ ਬਣਦੀ ਹੈ।

ਹੜ੍ਹ ਪੀੜਤਾਂ ਲਈ ਖੁਸ਼ੀ ਵਾਲੀ ਖਬਰ! ਕਿਸਾਨਾਂ ਦੇ ਹੋਏ ਨੁਕਸਾਨ ਬਾਰੇ ਵੱਡਾ ਐਲਾਨ! | D5 Channel Punjabi | Moga News

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦਾ ਨਿਪਟਾਰਾ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਤੋਂ ਫੀਡਬੈਕ ਵੀ ਲਿਆ ਜਾਂਦਾ ਹੈ ਅਤੇ ਜੇਕਰ ਉਹ ਸ਼ਿਕਾਇਤ ਦੇ ਹੱਲ ਤੋਂ ਸੰਤੁਸ਼ਟ ਨਹੀਂ ਤਾਂ ਉਸ ਦੀ ਸ਼ਿਕਾਇਤ ‘ਤੇ ਦੋਬਾਰਾ ਯੋਗ ਕਾਰਵਾਈ ਕੀਤੀ ਜਾਂਦੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਿੰਡ ਵਾਸੀਆਂ ਨੂੰ ਸਾਫ ਪੀਣਯੋਗ ਪਾਣੀ ਅਤੇ ਢੁਕਵੇਂ ਸੀਵਰੇਜ ਦੀ ਸਹੂਲਤ ਦੇਣ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੜ੍ਹਾਂ ਦੀ ਸਥਿਤੀ ਦੇ ਬਾਵਜੂਦ ਪ੍ਰਭਾਵਿਤ ਲੋਕਾਂ ਤੱਕ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪੀਣਯੋਗ ਪਾਣੀ ਦੀ ਵਿਵਸਥਾ ਕੀਤੀ ਗਈ ਅਤੇ ਜਿਹੜੀਆਂ ਜਲ ਸਪਲਾਈ ਸਕੀਮਾਂ ਇਸ ਦੌਰਾਨ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਵਿਚੋਂ ਜ਼ਿਆਦਾਤਰ ਦੀ ਰਿਪੇਅਰ ਕਰਕੇ ਕਾਰਜਸ਼ੀਲ ਕਰ ਦਿੱਤੀਆਂ ਗਈਆਂ ਹਨ।

‘AAP’ ਨਾਲ ਗਠਜੋੜ ‘ਤੇ ‘Charanjit Channi’ ਦਾ ਪਹਿਲਾ ਬਿਆਨ! ਫਸ ਗਿਆ CM Bhagwant Mann | D5 Channel Punjabi

ਜਿੰਪਾ ਨੇ ਅਪੀਲ ਕੀਤੀ ਕਿ ਕੋਈ ਵੀ ਪਿੰਡ ਵਾਸੀ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਜਾਂ ਸੁਝਾਅ ਸਬੰਧੀ ਆਪਣੇ ਵਿਚਾਰ ਬਿਨਾਂ ਕਿਸੇ ਝਿਜਕ ਦੇ ਪੇਸ਼ ਕਰੇ। ਇਸ ਦਾ ਹੱਲ ਕੱਢਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਉੱਚਾ ਚੁੱਕਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button