Breaking NewsIndiaNewsPunjab

ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਦੇ ਮਾਮਲੇ ‘ਚ ਦੋ ਹੋਰ ਪੁਲਿਸ ਅਫਸਰਾਂ ਨੂੰ ਮਿਲੀ ਰਾਹਤ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹੁਣ ਫਾਜ਼ਿਲਕਾ ਦੇ ਤਤਕਾਲੀਨ ਐੱਸ. ਪੀ. ਬਿਕਰਮਜੀਤ ਸਿੰਘ ਅਤੇ ਇੱਕ ਪੁਲਿਸ ਮੁਲਾਜ਼ਮ ਪ੍ਰਦੀਪ ਸਿੰਘ ‘ਤੇ ਕਾਰਵਾਈ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਨ੍ਹਾਂ ਦੋਵਾਂ ਪੁਲਿਸ ਮੁਲਾਜ਼ਮਾਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਰਜ ਕੀਤੀ ਸੀ। ਇਸ ਕੇਸ ਦੀ ਅਗਲੀ ਸੁਣਵਾਈ 11 ਅਕਤੂਬਰ ਨੂੰ ਹੋਵੇਗੀ। ਇਸ ਸਬੰਧ ਵਿੱਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਾਈਕੋਰਟ ਵਿੱਚ ਪੰਜਾਬ ਸਰਕਾਰ ਦੀ ਅਰਜ਼ੀ ‘ਤੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸਿੰਘ ਅਤੇ ਰਘੁਬੀਰ ਸਿੰਘ ਸੰਧੂ ਸਮੇਤ ਬਾਜਾਖਾਨਾ ਥਾਣੇ ਦੇ ਸਾਬਕਾ ਐੱਸ. ਐੱਚ. ਓ. ਅਮਰਜੀਤ ਸਿੰਘ ਦੇ ਮਾਮਲੇ ਵਿਚ ਕਾਰਵਾਈ ‘ਤੇ ਲੱਗੀ ਰੋਕ ਨੂੰ ਹਟਾਉਣ ਲਈ ਵੀ ਉਸੇ ਦਿਨ ਹੀ ਸੁਣਵਾਈ ਹੋਵੇਗੀ।

Read Also ਜਸਟਿਸ ਰਣਜੀਤ ਸਿੰਘ ਜਾਂਚ ਕਮਿਸ਼ਨ ਵੱਲੋਂ 18 ਅਪਰੈਲ ਨੂੰ ਸੰਗਰੂਰ ਦੌਰਾ

ਦੋਵਾਂ ਅਫਸਰਾਂ ਨੇ ਆਪਣੀ ਪਟੀਸ਼ਨ ਵਿਚ ਕਿਹਾ ਕਿ ਉਨ੍ਹਾਂ ਨੂੰ ਕਮਿਸ਼ਨ ਆਫ ਇਨਕੁਆਰੀ ਐਕਟ ਤਹਿਤ ਸੈਕਸ਼ਨ 8ਬੀ ਤਹਿਤ ਨੋਟਿਸ ਮਿਲਿਆ ਸੀ ਪਰ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਨਹੀਂ ਮਿਲਿਆ। ਜਦੋਂਕਿ ਕਾਨੂੰਨ ਤਹਿਤ ਪੱਖ ਰੱਖਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਸੀ। ਇਸ ਵਿੱਚ ਇਹ ਵੀ ਕਿਹਾ ਗਿਆ ਕਿ ਇਸ ਤੋਂ ਪਹਿਲਾਂ ਬਣਾਏ ਗਏ ਜਸਟਿਸ ਜੋਰਾ ਸਿੰਘ ਕਮਿਸ਼ਨ ਨਾਲ ਨਵੇਂ ਕਮਿਸ਼ਨ ਨੂੰ ਨਹੀਂ ਬਦਲਿਆ ਜਾ ਸਕਦਾ। ਜ਼ਿਕਰਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਦੇ ਆਧਾਰ ਉੱਤੇ ਪਹਿਲਾਂ ਦੋ ਸਾਬਕਾ ਐੱਸ. ਐੱਸ. ਪੀ. ਤੇ ਇਕ ਸਾਬਕਾ ਐੱਸ. ਐੱਚ. ਓ. ਖਿਲਾਫ ਕਾਰਵਾਈ ‘ਤੇ ਰੋਕ ਲਾ ਦਿੱਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button