PunjabTop News

ਜਸਟਿਸ ਹਰਪ੍ਰੀਤ ਬਰਾੜ ਨੇ ਅੱਜ ਹਾਈਕੋਰਟ ਦੇ ਪਰਮਾਨੈਂਟ ਜੱਜ ਵਜੋਂ ਚੁੱਕੀ ਸਹੁੰ

 ਪੰਜਾਬ ਹਰਿਆਣਾ ਹਾਈਕੋਰਟ ਦੇ ਜਸਟਿਸ ਹਰਪ੍ਰੀਤ ਬਰਾੜ ਨੇ ਅੱਜ ਪਰਮਾਨੈਂਟ ਜੱਜ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਸਹੁੰ ਚੁਕਵਾਈ। ਦੱਸ ਦਈਏ ਕਿ ਜਸਟਿਸ ਹਰਪ੍ਰੀਤ ਸਿੰਘ ਬਰਾੜ ਪਹਿਲਾਂ ਐਡੀਸ਼ਨਲ ਜੱਜ ਸੀ।

ਇਹ ਨਿਯੁਕਤੀ ਸੁਪਰੀਮ ਕੋਰਟ ਕੋਲੇਜੀਅਮ ਦੀ ਸਿਫ਼ਾਰਸ਼ ’ਤੇ ਕੀਤੀ ਗਈ ਹੈ। ਸੁਪਰੀਮ ਕੋਰਟ ਕੋਲੇਜੀਅਮ ਦੀ ਬੈਠਕ ’ਚ 12 ਦਸੰਬਰ ਨੂੰ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਥਾਈ ਜੱਜ ਦੇ ਰੂਪ ’ਚ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਹ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਪ੍ਰਧਾਨ ਵੀ ਰਹੇ। ਉਨ੍ਹਾਂ ਨੂੰ 2021 ’ਚ ਸੀਨੀਅਰ ਵਕੀਲ ਦਾ ਦਰਜਾ ਮਿਲਿਆ ਸੀ। 20 ਦਸੰਬਰ 1975 ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਜਨਮੇ ਜਸਟਿਸ ਬਰਾੜ ਦਾ ਕਾਨੂੰਨੀ ਕਰੀਅਰ ਕਾਫ਼ੀ ਸ਼ਾਨਦਾਰ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button