ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
ਪਟਿਆਲਾ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਦੀ ਵੱਡੀ ਰਾਹਤ ਮਿਲਣ ਤੋਂ ਬਾਅਦ ਉਹ ਐਕਸ਼ਨ ‘ਚ ਆਉਂਦੇ ਦਿਖਾਈ ਦੇ ਰਹੇ ਹਨ। ਸੂਤਰਾਂ ਮੁਤਾਬਕ ਦੇ ਹਾਵਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਕਿ ਜਿਵੇਂ ਹੀ ਉਹ ਬਾਹਰ ਆਉਦਿਆਂ ਹੀ ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।
ਬੀਜੇਪੀ ਨੇ ਦਿੱਲੀ ਤੋਂ ਘੁਮਾਈ ਗੇਮ, ਪੰਜਾਬ ਦੀ ਪਲਟਤੀ ਸਿਆਸਤ! D5 Channel Punjabi
ਦੱਸ ਦਈਏ ਕਿ ਬਿਕਰਮ ਮਜੀਠੀਆ ਪਿਛਲੇ ਕਾਫੀ ਦਿਨਾਂ ਤੋਂ ਅੰਡਰਗਰਾਊਂਡ ਚੱਲ ਰਹੇ ਸਨ ਅਤੇ ਹੁਣ ਉਨ੍ਹਾਂ ਨੂੰ ਕੱਲ੍ਹ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਡਰੱਗ ਮਾਮਲੇ ‘ਚ ਰਾਹਤ ਦਿੰਦਿਆਂ ਅਗਾਊਂ ਜਮਾਨਤ ਵੀ ਦੇ ਦਿੱਤੀ ਗਈ ਹੈ। ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵੱਲੋਂ ਵੀ ਕਾਫੀ ਲੰਬੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਸੀ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵਲੋਂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਵੀ ਕੀਤੀ ਜਾ ਰਹੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.