Breaking NewsD5 specialNewsPoliticsPunjab

‘ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰਨ ਵਾਲਿਆਂ ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ’

ਚੰਡੀਗੜ੍ਹ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿਚ ਵੱਧ ਕੀਮਤ ਵਸੂਲ ਕੇ ਜ਼ਰੂਰੀ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਤੇ ਛਾਪਾ ਮਾਰਨ ਦੀ ਕਾਰਵਾਈ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਕੋਵਿਡ 19 ਕਾਰਨ ਬਣੇ ਹੋਏ ਹਾਲਾਤਾਂ ਵਿੱਚ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਵੇ।

Big Breaking || ਸਵੇਰੇ ਸਵੇਰੇ ਆਈ ਮੰਦਭਾਗੀ ਖਬਰ, ਕਰੋਨਾ ਵਾਇਰਸ ਕਾਰਨ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ

ਸ੍ਰੀ ਆਸ਼ੂ ਨੇ ਵਿਭਾਗ ਦੇ ਜ਼ਿਲ੍ਹਿਆਂ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਵੇ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਨਾਪਤੋਲ ਵਿੰਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਛਾਪਾ ਮਾਰੀ ਵਿਚ ਨਾਲ ਸ਼ਾਮਲ ਕਰਨ।

ਉਨ੍ਹਾਂ ਦੱਸਿਆ ਕਿ ਬੀਤੇ ਦਿਨਾਂ ਦੌਰਾਨ ਪਠਾਨਕੋਟ ਜ਼ਿਲ੍ਹੇ ਵਿੱਚ 15 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ 35000 ਹਜ਼ਾਰ ਦੇ ਜੁਰਮਾਨੇ ਕੀਤੇ ਗਏ ਹਨ। ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲੇ ਵਿੱਚ ਮੈਡੀਕਲ ਸਟੋਰ ਅਤੇ ਕਰਿਆਨੇ ਦੀਆ 10 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ 85000 ਹਜ਼ਾਰ ਦੇ ਜੁਰਮਾਨੇ ਕੀਤੇ ਗਏ ਹਨ ਜਦਕਿ ਕਪੂਰਥਲਾ ਵਿੱਚ ਇਕ ਕਰਿਆਨੇ ਵਾਲੇ ਨੂੰ 2500 ਰੁਪਏ ਜੁਰਮਾਨਾ ਕੀਤਾ ਗਿਆ ਹੈ।

ਕਰਫਿਊ ਦੌਰਾਨ ਵੱਡਾ ਖ਼ੁਲਾਸਾ, ਕਿਸਾਨਾਂ ਨੂੰ ਕਰੋਨਾ ਦੀ ਮਾਰ, 1050 ਕਰੋੜ ਦਾ ਨੁਕਸਾਨ ! Curfew | Kisan

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਰਕਾਰ ਦੀਆਂ ਜ਼ਰੂਰੀ ਵਸਤਾਂ ਜਿਵੇਂ ਕਿ ਦਵਾਈਆਂ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੇ ਭਾਅ ਐਮ.ਆਰ. ਪੀ. ਅਨੁਸਾਰ ਜਾਂ ਉਸ ਤੋਂ ਘੱਟ ਤੇ ਵੇਚਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਜੇ ਕਿਸੇ ਖਪਤਕਾਰ ਨੇ ਜ਼ਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ ਤੇ ਹੋਣ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣੀ ਹੈ ਤਾਂ ਉਹ 0172-2684000 ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button