PunjabTop News

ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁੱਖ ਮੰਤਰੀ ਨੇ ਕੀਤਾ ਦੁੱਖ ਸਾਂਝਾ

ਸੰਗਰੂਰ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤ ਚਰਚਾਵਾਂ ਦਾ ਵਿਸ਼ਾ ਬਣਿਆ ਹੋਇਆ ਹੈ। ਇਹਨਾਂ ਮੌਤਾਂ ਨੇ ਜਿੱਥੇ ਜ਼ਹਿਰੀਲੀ ਸ਼ਰਾਬ ਦੀ ਵਿਕਰੀ ਨੂੰ ਲੈਕੇ ਪ੍ਰਸ਼ਾਸਨ ਨੂੰ ਸਵਾਲਾਂ ਘੇਰੇ ਵਿੱਚ ਖੜ੍ਹਾ ਕੀਤਾ ਹੈ। ਤਾਂ ਉੱਥੇ ਹੀ ਸਵਾਲ ਇਹ ਵੀ ਹੈ ਕਿ ਅਕਸਰ ਅਸੀਂ ਘਟਨਾ ਵਾਪਰਣ ਤੋਂ ਬਾਅਦ ਹੀ ਐਕਟਿਵ ਕਿਉਂ ਹੁੰਦੇ ਹਾਂ।ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨੇ ਪੀੜਤਾਂ ਨੂੰ ਭਰੋਸਾ ਦਵਾਇਆ ਕਿ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਤੋਂ ਪਹਿਲਾਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਪਿੰਡ ਗੁਜਰਾ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਉਹਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਦਾ ਭਰੋਸਾ ਦਵਾਇਆ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੇਸ਼ੱਕ ਚੋਣ ਜਾਬਤਾ ਲੱਗਿਆ ਹੋਇਆ ਹੈ ਪ੍ਰੰਤੂ ਸਬੰਧਿਤ ਪ੍ਰਸ਼ਾਸਨ ਪਰਿਵਾਰਾਂ ਨਾਲ ਸਲਾਹ ਮਸ਼ਵਰਾ ਕਰਕੇ ਇਹਨਾਂ ਦੀ ਯੋਗ ਮਦਦ ਕਰੇਗਾ। ਉਹਨਾਂ ਇਹ ਵੀ ਕਿਹਾ ਕਿ ਜੋ ਦੋਸ਼ੀ ਹਨ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਉਹ ਸਲਾਖਾਂ ਦੇ ਪਿੱਛੋਂ ਨਾ ਨਿਕਲ ਸਕਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button