Breaking NewsNewsPunjabSportsTop News

ਜ਼ਿੰਦਗੀ ਦੀ ਜੰਗ ਹਾਰੇ ‘ਫਲਾਇੰਗ ਸਿੱਖ’ ਮਿਲਖਾ ਸਿੰਘ, PGI ‘ਚ ਲਏ ਆਖਰੀ ਸਾਹ

ਚੰਡੀਗੜ੍ਹ : ਭਾਰਤ ਦੇ ਫਲਾਇੰਗ ਸਿੱਖ ਦੇ ਨਾਮ ਨਾਲ ਮਸ਼ਹੂਰ ਮਿਲਖਾ ਸਿੰਘ (Milkha Singh) ਦਾ 91 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਸ਼ੁੱਕਰਵਾਰ ਦੇਰ ਰਾਤ ਆਖਰੀ ਸਾਹ ਲਏ, ਜਿਸ ਤੋਂ ਬਾਅਦ ਹਸਪਤਾਲ ਨੇ ਉਨ੍ਹਾਂ ਦੀ ਦੇਹ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀ। ਮਿਲਖਾ ਸਿੰਘ ਦੇ ਪਾਰਥਿਵ ਸਰੀਰ ਨੂੰ ਦੁਪਹਿਰ 3 ਵਜੇ ਅੰਤਿਮ ਦਰਸ਼ਨ ਲਈ ਰੱਖਿਆ ਜਾਵੇਗਾ। ਉਥੇ ਹੀ ਸ਼ਾਮ 5 ਵਜੇ ਉਨ੍ਹਾਂ ਦਾ ਅੰਤਿਮ ਸਸਕਾਰ ਸੈਕਟਰ – 25 ਦੇ ਸ਼ਮਸ਼ਾਨ ਘਾਟ ‘ਚ ਕੀਤਾ ਜਾਵੇਗਾ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਵੀ ਆ ਗਈ ਸੀ ਪਰ ਇਸਦੇ ਬਾਵਜੂਦ ਵੀ ਉਨ੍ਹਾਂ ਦੀ ਹਾਲਤ ‘ਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ।

🔴LIVE| ਖੇਤੀ ਮੰਤਰੀ ਤੋਮਰ ਦੇ ਬਿਆਨ ‘ਤੇ ਭੜਕੇ ਕਿਸਾਨ! ਲਿਆ ਵੱਡਾ ਫੈਸਲਾ ! ਕੈਪਟਨ ਸਰਕਾਰ ਦਾ ਵੱਡਾ ਤੋਹਫ਼ਾ!

ਉਨ੍ਹਾਂ ਨੂੰ ਪੀ.ਜੀ.ਆਈ. ਦੇ ਕਾਰਡਿਅਕ ਸੈਂਟਰ ਵਿੱਚ ਆਬਜ਼ਰਵੇਸ਼ਨ ਵਿੱਚ ਰੱਖਿਆ ਗਿਆ ਸੀ। ਮਿਲਖਾ ਸਿੰਘ ਦੀ 17 ਮਈ ਨੂੰ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ। ਹਾਲਤ ਖ਼ਰਾਬ ਹੋਣ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਕੋਰੋਨਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ 31 ਮਈ ਨੂੰ ਉਨ੍ਹਾਂ ਨੂੰ ਡਿਸਚਾਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ ਸੈਕਟਰ-8 ਸਥਿਤ ਆਪਣੇ ਘਰ ਵਿੱਚ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਆਰਾਮ ਕਰ ਰਹੇ ਸਨ। 3 ਜੂਨ ਨੂੰ ਉਨ੍ਹਾਂ ਦੀ ਸਿਹਤ ਇੱਕ ਫਿਰ ਵਿਗੜ ਗਈ। ਆਕਸੀਜਨ ਲੈਵਲ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. ਦੇ ਕੋਵਿਡ ਹਸਪਤਾਲ ਵਿੱਚ ਲਿਆਇਆ ਗਿਆ। ਇਸ ਤੋਂ ਬਾਅਦ ਇੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।

BIG NEWS ਹੁਣੇ-ਹੁਣੇ ਆਈ ਮਾੜੀ ਖ਼ਬਰ, ਨਹੀਂ ਰਹੇ ਉੱਡਣ ਸਿੱਖ ਮਿਲਖਾ ਸਿੰਘ

3 ਦਿਨ ਪਹਿਲਾਂ ਪਤਨੀ ਹਾਰ ਗਈ ਸੀ ਕੋਰੋਨਾ ਨਾਲ ਜੰਗ
ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਵੀ ਕੋਰੋਨਾ ਇਨਫੈਕਸ਼ਨ ਤੋਂ ਪੀੜਤ ਸਨ। ਉਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। 13 ਜੂਨ ਨੂੰ ਕੋਵਿਡ ਕਾਰਨ ਹਾਲਤ ਵਿਗੜਨ ‘ਤੇ ਉਨ੍ਹਾਂ ਦੀ ਮੌਤ ਹੋ ਗਈ ਸੀ। ਮਿਲਖਾ ਸਿੰਘ ਪੀ.ਜੀ.ਆਈ. ਵਿੱਚ ਦਾਖਲ ਹੋਣ ਦੀ ਵਜ੍ਹਾ ਨਾਲ ਸਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button