Breaking NewsD5 specialIndiaNewsPoliticsPunjab

ਜਾਂਚ ‘ਚ ਸ਼ਾਮਲ ਹੋਣ ਲਈ ਡਾ. ਚੀਮਾ ਪਹੁੰਚੇ SIT ਦੇ ਦਫ਼ਤਰ

ਫਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਪਹੁੰਚ ਚੁੱਕੇ ਹਨ। ਡਾ. ਚੀਮਾ ਨੂੰ ਐੱਸ. ਆਈ. ਟੀ. ਨੇ ਪੁੱਛਗਿੱਛ ਲਈ ਤਲਬ ਕੀਤਾ ਸੀ। ਡਾਕਟਰ ਚੀਮਾ ਫਰੀਦਕੋਟ ਵਿਚ ਐੱਸ. ਆਈ. ਟੀ. ਦੇ ਦਫਤਰ ‘ਚ ਪੇਸ਼ ਹੋਏ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐੱਸ. ਆਈ. ਟੀ. ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।

Read Also ਅਕਾਲੀਆਂ ਦੀ ਪੁਲਿਸ ਨਾਲ ਟੱਕਰ ‘ਤੇ ਬੋਲੇ ਦਲਜੀਤ ਸਿੰਘ ਚੀਮਾ

ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਅਤੇ ਅਮਰਜੀਤ ਸਿੰਘ ਸੰਦੋਆ ਐੱਸ. ਆਈ. ਟੀ. ਅੱਗੇ ਪੇਸ਼ ਹੋਏ ਸਨ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਆਪਣੇ ਬਿਆਨਾਂ ਵਿਚ ਸੀਨੀਅਰ ਅਕਾਲੀ ਲੀਡਰ ਦਲਜੀਤ ਸਿੰਘ ਚੀਮਾ ‘ਤੇ ਸਵਾਲ ਚੁੱਕੇ ਸਨ। ਅਮਨ ਅਰੋੜਾ ਅਤੇ ਸੰਦੋਆ ਨੇ ਪੂਰੇ ਮਾਮਲੇ ਵਿਚ ਚੀਮਾ ਦਾ ਹੱਥ ਹੋਣ ਦੀ ਗੱਲ ਕਹੀ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਸਾਰੀ ਸੈਟਿੰਗ ਚੀਮਾ ਦੇ ਸਾਹਮਣੇ ਹੋਈ ਸੀ।ਅਰੋੜਾ ਨੇ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਡਾ. ਦਲਜੀਤ ਚੀਮਾ ਹੀ ਡੇਰਾ ਸੱਚਾ ਸੌਦਾ ਮੁਖੀ ਦਾ ਮੁਆਫੀਨਾਮਾ ਸ੍ਰੀ ਅਕਾਲ ਤਖਤ ਸਾਹਿਬ ਲੈ ਕੇ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button