PunjabTop News

ਜਾਖੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ

ਚੰਡੀਗੜ੍ਹ, 15 ਅਗਸਤ — ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਦੇ ਬਾਹਰ ਗੋਲੀ ਚੱਲਣ ਦੀ ਕਥਿਤ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਜਾਖੜ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੋ ਗਈ ਹੈ, ਜਿਸ ਕਾਰਨ ਲੋਕ ਆਪਣੇ ਘਰਾਂ ਵਿੱਚ ਵੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਵਪਾਰੀਆਂ, ਉਦਯੋਗਪਤੀਆਂ, ਪੁਲਿਸ ਥਾਣਿਆਂ ਅਤੇ ਆਮ ਲੋਕਾਂ ’ਤੇ ਹਮਲੇ ਹੋ ਰਹੇ ਸਨ, ਪਰ ਹੁਣ ਧਾਰਮਿਕ ਸ਼ਖ਼ਸੀਅਤਾਂ ਦੇ ਘਰ ਵੀ ਸੁਰੱਖਿਅਤ ਨਹੀਂ ਹਨ। ਜਾਖੜ ਨੇ ਕਿਹਾ ਕਿ ਅੱਜ ਪੰਜਾਬ ਨੂੰ ਅਪਰਾਧ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਵਾਲੀ ਸਰਕਾਰ ਦੀ ਲੋੜ ਹੈ, ਜੋ ਸਿਰਫ਼ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਦੇ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button