
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ ਰੁਖ਼ ਅਪਣਾਇਆ ਹੈ। ਧੂਰੀ ਦੌਰੇ ਦੌਰਾਨ ਕਥਿਤ ਤੌਰ ‘ਤੇ ਜਾਤੀਸੂਚਕ ਸ਼ਬਦਾਂ ਦੇ ਇਸਤੇਮਾਲ ਮਾਮਲੇ ਵਿਚ ਕਮਿਸ਼ਨ ਨੇ ਨੋਟਿਸ ਲਿਆ ਹੈ। ਸੰਗਰੂਰ ਦੇ ਸੀਨੀਅਰ ਪੁਲਿਸ ਅਧਿਕਾਰੀ ਤੋਂ ਰਿਪੋਰਟ ਤਲਬ ਕਰਕੇ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਜ਼ਰੀਏ ਉਨ੍ਹਾਂ ਦੇ ਨੋਟਿਸ ਵਿਚ ਆਇਆ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਤੇ ਖਬਰਾਂ ਵਿਚ ਦਾਅਵਾ ਕੀਤਾ ਗਿਆ ਕਿ ਰਵਨੀਤ ਬਿੱਟੂ ਨੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਸੀ।
ਇਹ ਵਿਵਾਦ ਰਵਨੀਤ ਬਿੱਟੂ ਦੇ ਧੂਰੀ ਦੌਰੇ ਨਾਲ ਜੁੜਿਆ ਹੈ। ਨਗਰ ਨਿਗਮ ਚੋਣਾਂ ਦੇ ਮਾਹੌਲ ਵਿਚ ਬਿੱਟੂ ਦੀ ਉਥੇ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਬਹਿਸ ਹੋਈ ਸੀ। ਇਸ ਦੌਰਾਨ ਬਿੱਟੂ ਨੇ ਪੁਲਿਸ ਮੁਲਾਜ਼ਮਾਂ ਲਈ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਸੀ।
ਪੰਜਾਬ ਐੱਸਸੀ ਕਮਿਸ਼ਨ ਨੇ ਜਾਂਚ ਰਿਪੋਰਟ ਜਮ੍ਹਾ ਕਰਨ ਲਈ 1 ਜੂਨ 2026 ਤੱਕ ਸਵੇਰੇ 9 ਵਜੇ ਤੱਕ ਦਾ ਸਮਾਂ ਦਿੱਤਾ ਹੈ। ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਐੱਸਪੀ ਹੈੱਡਕੁਆਰਟਰ, ਸੰਗਰੂਰ ਰਾਹੀਂ ਪੂਰੀ ਰਿਪੋਰਟ ਪੇਸ਼ ਕੀਤੀ ਜਾਵੇ। ਇਸੇ ਰਿਪੋਰਟ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਤੈਅ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




