ਜਾਪਾਨ ‘ਚ ਆਏ ਜ਼ੋਰਦਾਰ ਭੂਚਾਲ ਤੋਂ ਬਾਅਦ ਮੌਸਮ ਵਿਭਾਗ ਨੇ ਸੁਨਾਮੀ ਦੀ ਜਾਰੀ ਕੀਤੀ ਚਿਤਾਵਨੀ
ਜਾਪਾਨ ‘ਚ ਆਏ ਜ਼ੋਰਦਾਰ ਭੂਚਾਲ ਤੋਂ ਬਾਅਦ ਮੌਸਮ ਵਿਭਾਗ ਨੇ ਸੁਨਾਮੀ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ। ਲੋਕਾਂ ਨੂੰ ਤੱਟਵਰਤੀ ਇਲਾਕਿਆਂ ਨੂੰ ਖਾਲੀ ਕਰਨ ਅਤੇ ਸਮੁੰਦਰ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਅੱਜ ਸਵੇਰੇ ਜਾਪਾਨ ਦੀ ਧਰਤੀ ਜ਼ਬਰਦਸਤ ਭੂਚਾਲ ਨਾਲ ਹਿੱਲ ਗਈ। ਜਾਪਾਨ ਦੇ ਟੋਕੀਓ ਦੇ ਦੱਖਣ ‘ਚ ਸਥਿਤ ਇਜ਼ੂ ਟਾਪੂ ਦੇ ਤੱਟਵਰਤੀ ਖੇਤਰਾਂ ‘ਚ ਅੱਜ ਸਵੇਰੇ 5 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਭੂਚਾਲ ਕਾਰਨ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਪਰ ਜਾਪਾਨ ਦੇ ਮੌਸਮ ਵਿਭਾਗ ਨੇ ਸਮੁੰਦਰੀ ਖੇਤਰਾਂ ‘ਚ ਸੁਨਾਮੀ ਦਾ ਅਲਰਟ ਜਾਰੀ ਕੀਤਾ ਹੈ।
ਲੋਕਾਂ ਨੂੰ ਤੱਟੀ ਇਲਾਕਿਆਂ ਨੂੰ ਖਾਲੀ ਕਰਨ ਲਈ ਕਿਹਾ ਗਿਆ ਹੈ, ਕਿਉਂਕਿ ਸਮੁੰਦਰ ਵਿੱਚ ਇੱਕ ਤੋਂ ਦੋ ਮੀਟਰ ਉੱਚੀਆਂ ਲਹਿਰਾਂ ਉੱਠ ਸਕਦੀਆਂ ਹਨ। ਅੱਜ ਸਵੇਰੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.9 ਦਰਜ ਕੀਤੀ ਗਈ। ਸੂਤਰਾਂ ਮੁਤਾਬਕ ਸਮੁੰਦਰੀ ਟਾਪੂ ਹਾਚੀਜੋ ਨੇੜੇ ਸਮੁੰਦਰ ਵਿੱਚ ਸੁਨਾਮੀ ਦੀਆਂ ਛੋਟੀਆਂ ਲਹਿਰਾਂ ਦੇਖੀਆਂ ਗਈਆਂ ਹਨ। ਜੇਕਰ ਕੋਈ ਹੋਰ ਝਟਕਾ ਲੱਗਾ ਤਾਂ ਇਹ ਲਹਿਰਾਂ ਵੱਡੀ ਸੁਨਾਮੀ ਦਾ ਰੂਪ ਲੈ ਸਕਦੀਆਂ ਹਨ। ਭੂਚਾਲ ਦਾ ਕੇਂਦਰ ਇਸ ਟਾਪੂ ਤੋਂ ਕਰੀਬ 180 ਕਿਲੋਮੀਟਰ ਦੂਰ ਪਾਇਆ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.