Breaking NewsD5 specialNewsPoliticsPress ReleasePunjab

ਜਿਉਂ ਦਾ ਤਿਉਂ ਜਾਰੀ ਹੈ ਡਰੱਗ ਮਾਫੀਆ ਦਾ ਕਹਿਰ : ਮੀਤ ਹੇਅਰ

ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਵਿਰੁੱਧ  ‘ਆਪ’ ਯੂਥ ਵਿੰਗ ਵੱਲੋਂ ਸਰਕਾਰ ਨੂੰ ਚਿਤਾਵਨੀ
ਨਸ਼ੇ ਨਾਲ ਹੋ ਰਹੀਆਂ ਮੌਤਾਂ ’ਤੇ ਧਾਰੀ ਚੁੱਪ ਖ਼ਿਲਾਫ਼ ਕੈਪਟਨ ਤੇ ਮਨਪ੍ਰੀਤ ਬਾਦਲ ਨੂੰ ਨਿੰਦਿਆ

ਚੰਡੀਗੜ੍ਹ:ਨਸ਼ੇ  ਦੀ ਓਵਰਡੋਜ਼ ਨਾਲ ਲਗਾਤਾਰ ਹੋ ਰਹੀਆਂ ਮੌਤਾਂ ਨੂੰ ਬੇਹੱਦ ਗੰਭੀਰ ਹਾਲਾਤ ਕਰਾਰ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ)  ਪੰਜਾਬ ਨੇ ਸੱਤਾਧਾਰੀ ਕਾਂਗਰਸ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਇਕ ਮੀਤ ਹੇਅਰ ਨੇ ਕਿਹਾ ਕਿ ਸੂਬੇ ਅੰਦਰ ‘ਡਰੱਗ ਮਾਫੀਆ’ ਦਾ ਕਹਿਰ ਜਿਉਂ ਦਾ ਤਿਉਂ ਹੈ। ਨਸ਼ੇ ਦੀ ਮਾੜੀ ਲੱਤ ਕਾਰਨ  ਮਾਵਾਂ- ਭੈਣਾਂ ਨੂੰ ਵਿਲਕਦੀਆਂ ਛੱਡ ਘਰਾਂ ਦੇ ਚਿਰਾਗ ਬੁਝ ਰਹੇ ਹਨ। ਪ੍ਰੰਤੂ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ। ਜਿਸ ਤੋਂ ਸਾਬਤ ਹੁੰਦਾ ਹੈ ਕਿ ਪਿਛਲੀ ਬਾਦਲ ਸਰਕਾਰ ਵਾਂਗ ਮੌਜ਼ੂਦਾ ਕਾਂਗਰਸੀ ਵੀ ਡਰੱਗ ਮਾਫੀਆ ਨਾਲ ਰਲ਼ੇ ਹੋਏ ਹਨ, ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਗੱਭਰੂ ਜਵਾਨ ਇਹਨਾਂ ਦੇ ਏਜੰਡੇ ’ਤੇ ਨਹੀਂ ਹਨ।

ਕਰਨਾਲ ‘ਚ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ || D5 Channel Punjabi

ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਅਤੇ ਅਖ਼ਬਾਰੀ ਸੁਰਖ਼ੀਆਂ ’ਤੇ ਕਾਂਗਰਸੀਆਂ ਦੀ ਚੁੱਪ ਹੀ ਸੱਤਾਧਾਰੀਆਂ ਨੂੰ ਦੋਸ਼ੀ ਸਾਬਤ ਕਰ ਰਹੀ ਹੈ।ਮੀਤ ਹੇਅਰ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਸਾਰੇ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਕੋਲੋਂ ਜਵਾਬ ਮੰਗਿਆਂ ਕਿ ਪਿਛਲੇ 15-20 ਦਿਨਾਂ ਤੋਂ ਬਠਿੰਡਾ ਦੇ ਇਲਾਕੇ  ’ਚ ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ’ਤੇ ਉਹਨਾਂ ਦੀ ਜ਼ੁਬਾਨ ਅਜੇ ਤੱਕ ਕਿਉਂ ਨਹੀਂ ਖੁੱਲ੍ਹੀ? ਇਸੇ ਤਰ੍ਹਾਂ ਬਠਿੰਡਾ ਤੋਂ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਸਿੰਥੈਟਿਕ ਨਸ਼ੇ ਦੀ ਰਾਜਧਾਨੀ ਬਣਦੇ ਜਾ ਰਹੇ ਬਠਿੰਡੇ ਬਾਰੇ ਇੱਕ ਵੀ ਸ਼ਬਦ ਨਹੀਂ ਬੋਲ ਰਹੇ।

ਲਓ ਪ੍ਰਧਾਨ ਮੰਤਰੀ ਨੇ ਖੁਸ਼ ਕਰਤੇ ਕਿਸਾਨ, ਹੱਕ ‘ਚ ਕੀਤਾ ਵੱਡਾ ਐਲਾਨ || D5 Channel Punjabi

ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਬਾਦਲਾਂ ਵੱਲੋਂ ਸ਼ੁਰੂ ਕੀਤੇ ਗਏ ਨਸ਼ੇ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕਰ ਰਹੇ ਹਨ। ਇਸੇ ਕਾਰਨ ਹੀ ਹੱਥ ’ਚ ਸ੍ਰੀ ਗੁੱਟਕਾ ਸਾਹਿਬ ਫੜ ਕੇ ਸਹੁੰ ਖਾਣ ਤੋਂ ਬਾਅਦ ਵੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਤੱਕ ਨਾ ਤਾਂ ਬਾਦਲਾਂ ਵੱਲੋਂ ਸ਼ੁਰੂ ਕੀਤੇ ਗਏ ਮਾਫ਼ੀਏ ਨੂੰ ਰੋਕਣ ਦਾ ਕੋਈ ਯਤਨ ਕੀਤਾ ਗਿਆ ਹੈ ਤੇ ਨਾ ਹੀ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਉਤੇ ਕੋਈ ਕਾਰਵਾਈ ਕੀਤੀ ਗਈ ਹੈ। ਮੀਤ ਮੁਤਾਬਕ ਇਹ ਦੋਸ਼ ਕੇਵਲ ‘ਆਪ’ ਹੀ ਨਹੀਂ ਸਗੋਂ ਕਾਂਗਰਸੀ ਵਿਧਾਇਕ ਅਤੇ ਵਜ਼ੀਰ ਵੀ ਲਾ ਰਹੇ ਹਨ, ਪ੍ਰੰਤੂ ਮੁੱਖ ਮੰਤਰੀ ਨੂੰ ਭੋਰਾ ਫ਼ਰਕ ਨਹੀਂ ਪੈ ਰਿਹਾ। ਅੰਤ ਵਿੱਚ ਆਪਣੀ ਚਿਤਾਵਨੀ ਦੁਹਰਾਉਂਦੇ ਹੋਏ ਮੀਤੇ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਨਾਲ ਹਰ ਰੋਜ਼ ਹੋ ਰਹੀਆਂ ਮੌਤਾਂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਚੁੱਪ ਅਤੇ ਸਰਕਾਰ ਵੱਲੋਂ ਇਸ ਸੰਬੰਧੀ ਕੋਈ ਵੀ ਠੋਸ ਕਦਮ ਨਾ ਲੈਣ ਦਾ ਵਿਰੋਧ ’ਚ ਆਮ ਆਦਮੀ ਪਾਰਟੀ ਦਾ ਯੂਥ ਵਿੰਗ ਆਉਂਦੇ ਦਿਨਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button