SportsTop News

ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਚ ਘਿਰੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਸਾਹਮਣ੍ਹੇ ਆਏ ਚਾਰ ਗਵਾਹ

ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਚ ਘਿਰੇ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਦਿੱਲੀ ਪੁਲਿਸ ਨੂੰ ਇਸ ਮਾਮਲੇ ‘ਚ 4 ਗਵਾਹ ਮਿਲੇ ਹਨ, ਜਿਨ੍ਹਾਂ ਨੇ ਬ੍ਰਿਜ ਭੂਸ਼ਣ ‘ਤੇ ਲੱਗੇ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਵਿੱਚ ਇੱਕ ਓਲੰਪੀਅਨ, ਰਾਸ਼ਟਰਮੰਡਲ ਸੋਨ ਤਗ਼ਮਾ ਜੇਤੂ, ਅੰਤਰਰਾਸ਼ਟਰੀ ਰੈਫਰੀ ਅਤੇ ਰਾਜ ਪੱਧਰੀ ਕੋਚ ਸ਼ਾਮਲ ਹਨ।ਇਹ ਸਾਰੇ ਇਸ ਕੇਸ ਵਿੱਚ ਸ਼ਾਮਲ 125 ਗਵਾਹਾਂ ਵਿੱਚ ਸ਼ਾਮਲ ਹਨ। ਦਿੱਲੀ ਪੁਲਿਸ ਚਾਰ ਰਾਜਾਂ ਹਰਿਆਣਾ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਕਰਨਾਟਕ ਵਿੱਚ ਇਸਦੀ ਜਾਂਚ ਕਰ ਰਹੀ ਹੈ ਜਿੱਥੇ ਇਹ ਦੋਸ਼ ਲੱਗੇ ਹਨ। ਸੂਤਰਾਂ ਮੁਤਾਬਕ ਦੋਸ਼ਾਂ ਦੀ ਪੁਸ਼ਟੀ ਕਰਨ ਵਾਲੇ ਗਵਾਹ ਓਲੰਪੀਅਨ ਅਤੇ ਰਾਸ਼ਟਰਮੰਡਲ ਸੋਨ ਤਮਗਾ ਜੇਤੂ ਦੋਵੇਂ ਮਹਿਲਾ ਪਹਿਲਵਾਨ ਹਨ। ਉਸ ਨੇ ਦਿੱਲੀ ਪੁਲਸ ਦੀ ਜਾਂਚ ਟੀਮ ਨੂੰ ਦੱਸਿਆ ਕਿ ਬ੍ਰਿਜ ਭੂਸ਼ਣ ਖਿਲਾਫ਼  ਜਿਨਸੀ ਸ਼ੋਸ਼ਣ ਘਟਨਾ ਦੇ ਇਕ ਮਹੀਨੇ ਬਾਅਦ ਕੇਸ ਦਰਜ ਕਰਵਾਇਆ ਸੀ।

ਬ੍ਰਿਜ ਭੂਸ਼ਣ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਦਿੱਲੀ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਨੇ ਭਾਰਤੀ ਕੁਸ਼ਤੀ ਮਹਾਸੰਘ ਤੋਂ ਉਨ੍ਹਾਂ ਟੂਰਨਾਮੈਂਟ ‘ਚ ਮੌਜੂਦ ਲੋਕਾਂ ਦੀ ਜਾਣਕਾਰੀ ਮੰਗੀ ਹੈ, ਜਿੱਥੇ ਕਥਿਤ ਜਿਨਸੀ ਸ਼ੋਸ਼ਣ ਦੀ ਘਟਨਾ ਵਾਪਰੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button