
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸਮਾਜ ਵਿੱਚ ਨੌਜਵਾਨਾਂ ਦੇ ਵਿਆਹ ਅਤੇ ਪਰਿਵਾਰ ਨੂੰ ਲੈ ਕੇ ਅਹਿਮ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸਮਾਜ ਵਿੱਚ ਨੌਜਵਾਨਾਂ ਦੇ ਵਿਆਹ ਅਤੇ ਪਰਿਵਾਰ ਨੂੰ ਲੈ ਕੇ ਅਹਿਮ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਮੁੰਡੇ-ਕੁੜੀਆਂ 30 ਸਾਲ ਤੋਂ ਵੱਧ ਉਮਰ ਦੇ ਹੋ ਚੁੱਕੇ ਹਨ, ਉਨ੍ਹਾਂ ਦੇ ਵਿਆਹ ਲਈ ਪਰਿਵਾਰਾਂ ਨੂੰ ਪਹਿਲ ਕਰਨੀ ਚਾਹੀਦੀ ਹੈ ਅਤੇ ਚੰਗੇ ਰਿਸ਼ਤੇ ਕਰਵਾਉਣੇ ਚਾਹੀਦੇ ਹਨ।
ਜਥੇਦਾਰ ਨੇ ਕਿਹਾ ਕਿ ਰਿਸ਼ਤੇ ਕਰਵਾਉਣ ਵਿੱਚ ਕਿਸੇ ਤਰ੍ਹਾਂ ਦੀ ਰੋਕ-ਟੋਕ ਜਾਂ ਬੇਲੋੜੀ ਝਿਜਕ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਦੇ ਮਾਮਲੇ ਵਿੱਚ ਲੋੜ ਤੋਂ ਵੱਧ ਸੰਕੋਚ ਨਹੀਂ ਕਰਨਾ ਚਾਹੀਦਾ, ਕਿਉਂਕਿ ਇਹ ਸਿਰਫ਼ ਨਿੱਜੀ ਨਹੀਂ, ਸਗੋਂ ਪੰਥਕ ਮੁੱਦਾ ਵੀ ਹੈ।ਸਿੱਖ ਪਰਿਵਾਰਾਂ ਵਿੱਚ ਵੱਧ ਬੱਚੇ ਹੋਣ ਦੀ ਗੱਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਘੱਟੋ-ਘੱਟ ਤਿੰਨ ਬੱਚੇ ਹੋਣੇ ਚਾਹੀਦੇ ਹਨ, ਜਦਕਿ ਇਸ ਤੋਂ ਵੱਧ ਬੱਚਿਆਂ ਨੂੰ ਲੈ ਕੇ ਗੁਰੂ ਦੀ ਮਰਜ਼ੀ ਸਰਵਉੱਚ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜ਼ਿਆਦਾ ਬੱਚੇ ਹੋਣਾ ਸ਼ਰਮ ਜਾਂ ਝਿਜਕ ਦੀ ਗੱਲ ਨਹੀਂ ਹੈ
ਆਪਣੇ ਸੰਦੇਸ਼ ਵਿੱਚ ਜਥੇਦਾਰ ਨੇ ਭਾਈ ਮਨੀ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਮਿਸਾਲ ਵੀ ਦਿੱਤੀ। ਉਨ੍ਹਾਂ ਦੱਸਿਆ ਕਿ ਭਾਈ ਮਨੀ ਸਿੰਘ 12 ਭਰਾਵਾਂ ਵਿੱਚੋਂ ਇੱਕ ਸਨ। ਇਨ੍ਹਾਂ ਵਿੱਚੋਂ ਇੱਕ ਨੇ ਬਚਪਨ ਵਿੱਚ ਹੀ ਦੇਹ ਤਿਆਗ ਦਿੱਤੀ, ਜਦਕਿ 11 ਭਰਾ ਸ਼ਹੀਦ ਹੋਏ। ਉਨ੍ਹਾਂ ਕਿਹਾ ਕਿ ਅੱਜ ਅਸੀਂ ਉਨ੍ਹਾਂ ਸ਼ਹੀਦਾਂ ਦੇ ਵਾਰਸ ਹਾਂ ਅਤੇ ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਵੀ ਉਸੇ ਵਿਰਾਸਤ ਨਾਲ ਜੋੜਨਾ ਚਾਹੀਦਾ ਹੈ।ਜਥੇਦਾਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰੂ ਨਾਲ ਜੋੜਨ ਅਤੇ ਧਰਮ ਤੇ ਗੁਰਬਾਣੀ ਨਾਲ ਜੋੜਨ। ਉਨ੍ਹਾਂ ਕਿਹਾ ਕਿ ਪਰਿਵਾਰ ਅਤੇ ਸਮਾਜ ਨੂੰ ਮਿਲ-ਜੁਲ ਕੇ ਰਹਿਣਾ ਚਾਹੀਦਾ ਹੈ ਅਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿ ਕੇ ਅੱਗੇ ਵਧਣਾ ਚਾਹੀਦਾ ਹੈ। ਜਥੇਦਾਰ ਦਾ ਇਹ ਸੰਦੇਸ਼ ਮੁੱਖ ਤੌਰ ’ਤੇ ਸਿੱਖ ਸਮਾਜ ਵਿੱਚ ਵਿਆਹ ਦੀ ਉਮਰ, ਪਰਿਵਾਰ ਨੂੰ ਮਜ਼ਬੂਤ ਕਰਨ, ਬੱਚਿਆਂ ਦੀ ਗਿਣਤੀ ਵਧਾਉਣ ਅਤੇ ਨਵੀਂ ਪੀੜ੍ਹੀ ਨੂੰ ਧਰਮ ਤੇ ਗੁਰਬਾਣੀ ਨਾਲ ਜੋੜਨ ’ਤੇ ਕੇਂਦਰਿਤ ਰਿਹਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




