Press ReleasePunjabTop News

ਜਿੰਪਾ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ: ਪੰਜਾਬ ਵਾਸੀਆਂ ਲਈ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਜਲਦ ਮਥੁਰਾ-ਵਰਿੰਦਾਵਨ ਤੱਕ ਚਲਾਉਣ ਦਾ ਸਾਕਾਰਾਤਮਕ ਹੁੰਗਾਰਾ

 ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰ ਪੂਰਵਕ ਰਿਪੋਰਟ ਮੰਗ ਲਈ ਹੈ।

Zira ’ਚ ਪੁਲਿਸ ਦੇ ਐਕਸ਼ਨ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ, ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ | D5 Channel Punjabi

ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੋਆਬਾ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਨੂੰ ਮਥੁਰਾ-ਵਰਿੰਦਾਵਨ ਤੱਕ ਚਲਾਉਣ ਲਈ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਿਆ ਸੀ। ਜਵਾਬੀ ਪੱਤਰ ਵਿਚ ਕੇਂਦਰੀ ਰੇਲ ਮੰਤਰੀ ਨੇ ਜਿੰਪਾ ਨੂੰ ਦੱਸਿਆ ਹੈ ਕਿ ਉਨ੍ਹਾਂ ਨੇ ਉਕਤ ਮੰਗ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਸਬੰਧਤ ਡਾਇਰੈਕਟੋਰੇਟ ਨੂੰ ਕਹਿ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਜਿੰਪਾ ਨੇ ਮੰਗ ਕੀਤੀ ਸੀ ਕਿ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਦੋਆਬਾ ਦਾ ਅਹਿਮ ਰੇਲਵੇ ਸਟੇਸ਼ਨ ਹੈ। ਬਹੁਤ ਸਾਰੇ ਸ਼ਰਧਾਲੂ ਹੁਸ਼ਿਆਰਪੁਰ ਰਾਹੀਂ ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਕਾਂਗੜਾ ਦੇਵੀ ਜੀ, ਮਾਤਾ ਚਾਮੁੰਡਾ ਦੇਵੀ ਜੀ, ਮਾਤਾ ਬਗੁਲਾਮੁਖੀ ਜੀ ਅਤੇ ਬਾਬਾ ਬਾਲਕ ਨਾਥ ਜੀ ਦੇ ਦਰਸ਼ਨਾਂ ਲਈ ਜਾਂਦੇ ਹਨ। ਉੱਤਰੀ ਭਾਰਤ ਦੇ ਮਸ਼ਹੂਰ ਸੈਲਾਨੀ ਸ਼ਹਿਰ ਧਰਮਸ਼ਾਲਾ ਤੇ ਮਕਲੋਡਗੰਜ ਦੀ ਯਾਤਰਾ ਲਈ ਵੀ ਹੁਸ਼ਿਆਰਪੁਰ ਰਾਹੀਂ ਹੀ ਜਾਣਾ ਪੈਂਦਾ ਹੈ।
Zira Liquor Factory : Zira ’ਚ ਜ਼ਬਰਦਸਤ ਤਣਾਅ, ਹਿਰਾਸਤ ’ਚ ਲਏ ਪ੍ਰਦਰਸ਼ਨਕਾਰੀ | D5 Channel Punjabi
ਉਨ੍ਹਾਂ ਕਿਹਾ ਕਿ ਮਥੁਰਾ-ਵਰਿੰਦਾਵਨ ਜਾਣ ਲਈ ਹੁਸ਼ਿਆਰਪੁਰ ਅਤੇ ਦੋਆਬਾ ਖੇਤਰ ਦੇ ਤੀਰਥ ਯਾਤਰੀਆਂ ਨੂੰ ਨਵੀਂ ਦਿੱਲੀ ਪਹੁੰਚਣ ਤੋਂ ਬਾਅਦ ਅੱਗੇ ਹੋਰ ਸਾਧਨਾਂ ਵਿਚ ਸਵਾਰ ਹੋਣਾ ਪੈਂਦਾ ਹੈ। ਜਿੰਪਾ ਨੇ ਮੰਗ ਕੀਤੀ ਸੀ ਕਿ ਤੀਰਥ ਯਾਤਰੀਆਂ ਦੀ ਮੁਸ਼ਕਲ ਨੂੰ ਧਿਆਨ ਵਿਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਪੈਸੰਜਰ ਟਰੇਨ ਨੂੰ ਮਥੁਰਾ-ਵਰਿੰਦਾਵਨ ਤੱਕ ਚਲਾਇਆ ਜਾਵੇ ਅਤੇ ਹੁਣ ਕੇਂਦਰੀ ਰੇਲ ਮੰਤਰੀ ਦੇ ਸਾਕਾਰਾਤਮਕ ਰਵੱਈਏ ਸਦਕਾ ਇਹ ਮੁੱਦਾ ਜਲਦ ਹੱਲ ਹੋਣ ਦੀ ਆਸ ਬੱਝ ਗਈ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button