Breaking NewsD5 specialNewsPoliticsPress ReleasePunjabTop News

ਜਿੰਪਾ ਵੀਰਵਾਰ ਨੂੰ ਸੰਭਾਲਣਗੇ ਅਹੁਦਾ

ਅਧਿਕਾਰੀਆਂ ਨੂੰ 24 ਮਾਰਚ ਨੂੰ ਆਪਣੇ ਵਿਭਾਗਾਂ ਨਾਲ ਸਬੰਧਤ ਪ੍ਰੈਜਨਟੇਸਨਾਂ ਦੇਣ ਲਈ ਕਿਹਾ

ਚੰਡੀਗੜ: ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਦੇ ਮੰਤਰੀ ਸ੍ਰੀ ਬ੍ਰਮ ਸੰਕਰ ਜਿੰਪਾ ਵੱਲੋਂ ਵੀਰਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਜਾਵੇਗਾ। ਅੱਜ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਜਿੰਪਾ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਵਧਾਈ ਦਿੱਤੀ।

ਮੰਤਰੀ ਨੇ ਇਨਾਂ ਅਧਿਕਾਰੀਆਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਉਨਾਂ ਨੂੰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਉਨਾਂ ਨੇ ਅਧਿਕਾਰੀਆਂ ਨੂੰ 24 ਮਾਰਚ ਨੂੰ ਆਪਣੇ ਨਾਲ ਸਬੰਧਤ ਵਿਭਾਗਾਂ ਬਾਰੇ ਵਿਸਥਾਰਪੂਰਵਕ ਪ੍ਰੈਜਨਟੇਸਨਾਂ ਦੇਣ ਲਈ ਵੀ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸਨਰ ਮਾਲ ਸ੍ਰੀ ਵਿਜੈ ਕੁਮਾਰ ਜੰਜੂਆ, ਪ੍ਰਮੁੱਖ ਸਕੱਤਰ ਜਲ ਸਰੋਤ ਸ੍ਰੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸਨ ਜਸਪ੍ਰੀਤ ਤਲਵਾੜ, ਸਕੱਤਰ ਮਾਲ ਸ੍ਰੀ ਮਨਵੇਸ ਸਿੰਘ ਸਿੱਧੂ, ਐਚ.ਓ.ਡੀ. ਜਲ ਸਪਲਾਈ ਅਤੇ ਸੈਨੀਟੇਸਨ ਸ੍ਰੀ ਅਮਿਤ ਤਲਵਾੜ ਅਤੇ ਵਧੀਕ ਸਕੱਤਰ ਮਾਲ ਸ੍ਰੀ ਕਰਨੈਲ ਸਿੰਘ ਸ਼ਾਮਲ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button