Breaking NewsD5 specialNewsPunjabTop News

ਜਿੱਤ ਦਾ ਜਸ਼ਨ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ ਕਿਸਾਨ ਆਗੂ

ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਪੂਰੇ ਦੇਸ਼ ‘ਚ ਕਿਸਾਨ ਜਸ਼ਨ ਮਨਾ ਰਹੇ ਹਨ। 11 ਦਸੰਬਰ ਤੋਂ ਦਿੱਲੀ ਤੋਂ ਪੰਜਾਬ ਆ ਰਹੇ ਕਿਸਾਨ ਅੱਜ ਸ਼੍ਰੀ ਹਰਮੰਦਿਰ ਸਾਹਿਬ ਪੁੱਜੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ ਆਦਿ ਨੇ ਖੇਤੀ ਕਾਨੂੰਨ ਰੱਦ ਹੋਣ ਦੀ ਅਰਦਾਸ ਕਰਦੇ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਮੱਥਾ ਟੇਕਿਆ।

Farmers Won : ਕਿਸਾਨਾਂ ਨੇ ਰਚਿਆ ਵੱਡਾ ਇਤਿਹਾਸ, ਕੇਂਦਰ ਨੂੰ ਪਿਆ ਕਿਸਾਨਾਂ ਅੱਗੇ ਝੁਕਣਾ || D5 Channel Punjabi

ਜ਼ਿਕਰਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਗਏ ਸਨ। ਉਕਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਵਿਰੋਧ ’ਚ ਦਿੱਲੀ ਦੀਆਂ ਸਰਹੱਦਾਂ ’ਤੇ ਦੇਸ਼ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਵਧ ਸਮੇਂ ਤੋਂ ਡਟੇ ਹੋਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਰੱਦ ਕਰ ਦਿੱਤਾ, ਜਿਸ ਸਦਕਾ ਸਰਹੱਦ ’ਤੇ ਬੈਠੇ ਕਿਸਾਨਾਂ ਨੂੰ ਆਖ਼ਰਕਾਰ ਇਕ ਸਾਲ ਤੋਂ ਵਧ ਸਮੇਂ ਬਾਅਦ ਜਿੱਤ ਹਾਸਲ ਹੋ ਗਈ। ਕਿਸਾਨਾਂ ਨੇ ਹੁਣ ਆਪਣੇ ਘਰਾਂ ਨੂੰ ਵਾਪਸੀ ਕਰ ਲਈ ਹੈ। ਟਰੈਕਟਰ-ਟਰਾਲੀਆਂ ਅਤੇ ਜੀਪਾਂ ’ਚ ਸਵਾਰ ਹੋ ਕੇ ਘਰਾਂ ਨੂੰ ਵਾਪਸੀ ਕਰ ਰਹੇ ਕਿਸਾਨਾਂ ’ਤੇ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button