ਜ਼ੀਰਾ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਹੋਈ ਹਿੰਸਕ ਝੜਪ ਦੇ ਮਾਮਲੇ ‘ਚ ਪੁਲਿਸ ਨੇ ਥਾਣਾ ਸਿਟੀ ਜ਼ੀਰਾ ‘ਚ 750 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਅੱਜ ਘਟਨਾ ਵਾਲੀ ਥਾਂ ‘ਤੇ ਬਣੇ ਵੀਡੀਓ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਤੋਂ ਬਾਅਦ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਨਾਮ ਦੱਸੇ ਜਾਣਗੇ।
ਜ਼ਿਲਾ ਫਿਰੋਜ਼ਪੁਰ ਦੇ ਜ਼ੀਰਾ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਬੀਤੇ ਦਿਨ ਹਿੰਸਕ ਝੜਪ ਹੋਈ ਸੀ, ਜਿਸ ‘ਚ ਕਾਂਗਰਸ ਅਤੇ ‘ਆਪ’ ਵਰਕਰਾਂ ਵਿਚਾਲੇ ਪੱਥਰਬਾਜ਼ੀ ਹੋਈ ਸੀ, ਜਿਸ ‘ਚ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ ਜ਼ਖਮੀ ਹੋ ਗਏ ਸਨ। ਜਿਸ ‘ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਜ਼ੀਰਾ ‘ਚ 750 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.