
ਅੰਮ੍ਰਿਤਸਰ ਵਿੱਚ ਗੁਰਦੁਆਰਾ ਸਾਹਿਬ ਬਾਹਰ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਬਾਈਕ ਸਵਾਰ 3 ਬਦਮਾਸ਼ਾਂ ਵੱਲੋਂ ਨੌਜਵਾਨ ‘ਤੇ ਫਾਇਰਿੰਗ ਕੀਤੀ ਗਈ। ਨੌਜਵਾਨ ਨੂੰ ਇੱਕ ਤੋਂ ਬਾਅਦ ਇੱਕ ਕਈ ਗੋਲੀਆਂ ਮਾਰੀਆਂ ਗਈਆਂ। ਹਮਲਾਵਰ ਕਾਫ਼ੀ ਦੇਰ ਤੱਕ ਨੌਜਵਾਨ ‘ਤੇ ਫਾਇਰਿੰਗ ਕਰਦੇ ਰਹੇ। ਮ੍ਰਿਤਕ ਦੀ ਪਛਾਣ 28 ਸਾਲਾ ਜੁਗਰਾਜ ਸਿੰਘ ਵਜੋਂ ਹੋਈ ਹੈ।
ਜਿਸਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਮ ਜੁਗਰਾਜ ਸਿੰਘ ਹੈ ਅਤੇ ਇਸਦੀ ਉਮਰ 28 ਸਾਲ ਦੇ ਕਰੀਬ ਹੈ।ਹੁਣ ਜੁਗਰਾਜ ਕਤਲਕਾਂਡ ਦਾ ਗੈਂਗਸਟਰ ਕੁਨੈਕਸ਼ਨ ਸਾਹਮਣੇ ਆਇਆ ਹੈ। ਦਵਿੰਦਰ ਬੰਬੀਹਾ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੈਂਗਸਟਰ ਡੋਨੀ ਬੱਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਹੈ। ਡੋਨੀ ਬੱਲ ਵੱਲੋਂ ਪਾਈ ਪੋਸਟ ਵਿੱਚ ਲਿਖਿਆ ਗਿਆ ਕਿ ਜੁਗਰਾਜ ਗੋਰਾ ਬਰੀਆਰ ਕਤਲਕਾਂਡ ‘ਚ ਸ਼ਾਮਲ ਸੀ। ਜੁਗਰਾਜ ਨੇ ਗੋਰਾ ਬਰੀਆਰ ਦੀ ਰੇਕੀ ਕਰਵਾਈ ਸੀ। ਡੋਨੀ ਬੱਲ ਨੇ ਹੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਤੇ ਰਿਸ਼ਤੇਦਾਰ ਕਰਨਵੀਰ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.