SportsTop News

ਜੂਨੀਅਰ ਪਹਿਲਵਾਨ ਦੇ ਕਤਲ ਕੇਸ ਦੇ ਮੁੱਖ ਦੋਸ਼ੀ ਓਲੰਪਿਕ ਤਮਗਾ ਜੇਤੂ ਸੁਸ਼ੀਲ ਕੁਮਾਰ ਨੇ ਕੀਤਾ ਆਤਮ ਸਮਰਪਣ

ਜੂਨੀਅਰ ਪਹਿਲਵਾਨ ਦੀ ਹੱਤਿਆ ਦੇ ਦੋਸ਼ੀ ਓਲੰਪਿਕ ਤਮਗਾ ਜੇਤੂ ਸੁਸ਼ੀਲ ਕੁਮਾਰ ਨੇ ਦਿੱਲੀ ਦੀ ਤਿਹਾੜ ਜੇਲ ‘ਚ ਆਤਮ ਸਮਰਪਣ ਕਰ ਦਿੱਤਾ ਹੈ। ਉਸ ‘ਤੇ ਜੂਨੀਅਰ ਅਥਲੀਟ ਸਾਗਰ ਧਨਖੜ ਦੀ ਹੱਤਿਆ ਅਤੇ ਹੱਤਿਆ ਦੀ ਕੋਸ਼ਿਸ਼ ਦੇ ਨਾਲ-ਨਾਲ ਦੰਗਾ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ ਹੈ। ਦਿੱਲੀ ਪੁਲਿਸ ਨੇ ਧਨਖੜ ਕਤਲ ਕੇਸ ਵਿੱਚ ਅਦਾਲਤ ਵਿੱਚ 170 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਸੁਸ਼ੀਲ ਕੁਮਾਰ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਸੀ। ਸੁਸ਼ੀਲ ਕੁਮਾਰ ਜ਼ਮਾਨਤ ‘ਤੇ ਰਿਹਾਅ ਸੀ।

ਸੁਸ਼ੀਲ ਕੁਮਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ 4 ਮਈ ਦੀ ਰਾਤ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਦੀ ਪਾਰਕਿੰਗ ਵਿੱਚ 23 ਸਾਲਾ ਪਹਿਲਵਾਨ ਸਾਗਰ ਧਨਖੜ, ਉਸ ਦੇ ਦੋਸਤ ਸੋਨੂੰ ਦਾ ਕਤਲ ਕਰ ਦਿੱਤਾ ਸੀ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਾਗਰ ਅਤੇ ਉਸਦੇ ਦੋਸਤਾਂ ਨੂੰ ਪਹਿਲਾਂ ਦਿੱਲੀ ਵਿੱਚ ਦੋ ਵੱਖ-ਵੱਖ ਥਾਵਾਂ ਤੋਂ ਅਗਵਾ ਕੀਤਾ ਗਿਆ, ਫਿਰ ਛਤਰਸਾਲ ਸਟੇਡੀਅਮ ਵਿੱਚ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਦੋਸ਼ ਹੈ ਕਿ ਸਾਗਰ ਧਨਖੜ ਨੂੰ 30-40 ਮਿੰਟ ਤੱਕ ਡੰਡਿਆਂ, ਹਾਕੀ ਅਤੇ ਬੇਸਬਾਲ ਦੇ ਬੱਲੇ ਨਾਲ ਕੁੱਟਿਆ ਗਿਆ।ਦਿੱਲੀ ਦੀ ਰੋਹਿਣੀ ਅਦਾਲਤ ਨੇ ਸੁਸ਼ੀਲ ਕੁਮਾਰ ਨੂੰ 23 ਜੁਲਾਈ ਤੋਂ 30 ਜੁਲਾਈ ਤੱਕ ਇੱਕ ਹਫ਼ਤੇ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ। ਸੁਸ਼ੀਲ ਨੂੰ ਗੋਡੇ ਦੀ ਸਰਜਰੀ ਕਰਵਾਉਣ ਲਈ ਮੈਡੀਕਲ ਆਧਾਰ ‘ਤੇ ਜ਼ਮਾਨਤ ਦਿੱਤੀ ਗਈ ਸੀ। ਅਦਾਲਤ ਨੇ ਕਿਹਾ ਸੀ ਕਿ ਸੁਸ਼ੀਲ ਕੁਮਾਰ ਜ਼ਮਾਨਤ ਦੌਰਾਨ ਗਵਾਹਾਂ ਨਾਲ ਸੰਪਰਕ ਨਹੀਂ ਕਰੇਗਾ।ਇਸ ਤੋਂ ਪਹਿਲਾਂ 6 ਮਾਰਚ ਨੂੰ ਅਦਾਲਤ ਨੇ ਸੁਸ਼ੀਲ ਕੁਮਾਰ ਨੂੰ ਚਾਰ ਦਿਨਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ। ਉਸ ਨੂੰ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਜ਼ਮਾਨਤ ਦਿੱਤੀ ਗਈ ਸੀ। ਸੁਸ਼ੀਲ ਜੂਨ 2021 ਤੋਂ ਨਿਆਂਇਕ ਹਿਰਾਸਤ ਵਿੱਚ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button