ਚੰਡੀਗੜ੍ਹ : ਵਿਆਹ ਵਿਵਾਦ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਅਹਿਮ ਫੈਸਲਾ ਸੁਣਾਉਂਦਿਆਂ ਆਖਿਆ ਹੈ ਕਿ ਅਜਿਹੇ ਮਾਮਲਿਆਂ ਵਿਚ ਮੁਲਜ਼ਮ ਸ਼ਰਤਾਂ ਦੇ ਆਧਾਰ ’ਤੇ ਵਿਦੇਸ਼ ਜਾ ਸਕਦਾ ਹੈ। ਹਾਈਕੋਰਟ ਨੇ ਆਖਿਆ ਹੈ ਕਿ ਟ੍ਰਾਇਲ ਕੋਰਟ ਦੇ ਸਾਹਮਣੇ ਪੇਸ਼ੀ ਸੁਨਿਸ਼ਚਿਤ ਕਰਨ ਦੀ ਸਖ਼ਤ ਸ਼ਰਤ ਲਗਾ ਕੇ ਇਹ ਇਜਾਜ਼ਤ ਦਿੱਤੀ ਜਾ ਸਕਦੀ ਹੈ। ਜਸਟਿਸ ਸੁਵੀਰ ਸਹਿਗਲ ਨੇ ਅਬੋਹਰ ਦੇ ਗੌਰਵ ਰਹੇਜਾ ਦੇ ਦਹੇਜ ਮਾਮਲੇ ਵਿਚ ਕਿਹਾ ਕਿ ਮੁਲਜ਼ਮ ਵਿਦੇਸ਼ ਤੋਂ ਵਾਪਸ ਨਹੀਂ ਪਰਤਿਆ ਤਾਂ ਉਸ ਦੇ ਪਿਤਾ ਦੀ ਰਿਹਾਇਸ਼ੀ ਜਾਇਦਾਦ ਪਤਨੀ ਦੇ ਪੱਖ ਵਿਚ ਜ਼ਬਤ ਕਰ ਲਈ ਜਾਵੇਗੀ।
Political Battle : CBI ਦੀ Raid ’ਤੇ ਭੜਕੇ ‘AAP’ ਲੀਡਰ, Pearl Company ’ਚ ਡੁੱਬੇ ਪੈਸੇ ਮਿਲਣਗੇ ਵਾਪਿਸ
ਪਟੀਸ਼ਨਰ ਪਿਤਾ ਦੀ ਰਿਹਾਇਸ਼ੀ ਜਾਇਦਾਦ ਦੇ ਮੂਲ ਦਸਤਾਵੇਜ਼ ਦੇ ਨਾਲ ਹਲਫਨਾਮਾ ਮੈਜਿਸਟ੍ਰੇਟ/ਟਰਾਇਲ ਕੋਰਟ ਕੋਲ ਜਮ੍ਹਾਂ ਕਰਵਾਏਗਾ। ਵਾਪਸ ਨਾ ਪਰਤਣ ’ਤੇ ਪਟੀਸ਼ਨਰ ਦੀ ਪਤਨੀ ਦੇ ਪੱਖ ਵਿਚ ਜਾਇਦਾਦ ਜ਼ਬਤ ਕਰਨ ’ਤੇ ਉਸ ਨੂੰ ਕੋਈ ਇਤਰਾਜ਼ ਨਹੀ ਹੋਵੇਗਾ। ਉਹ ਦੋਸ਼ ਤੈਅ ਕਰਨ, ਗੈਰ ਮੌਜੂਦਗੀ ਵਿਚ ਗਵਾਹਾਂ ਦੇ ਬਿਆਨ ਦਰਜ ਕਰਨ ਤੇ ਜਿਰਹਾ ’ਤੇ ਇਤਰਾਜ਼ ਨਹੀਂ ਕਰੇਗਾ।
Majithia Live : Majithia ਦੇ Jail ’ਚ ਸੀ ਫੁੱਲ ਨਜ਼ਾਰੇ, Majithia ਨੇ ਕਰਤੇ ਵੱਡੇ ਖੁਲਾਸੇ | D5 Channel Punjabi
ਪਟੀਸ਼ਨਰ ਦੇ ਆਸਟਰੇਲੀਆ ਪਹੁੰਚਣ ਦੇ ਇਕ ਹਫਤੇ ਵਿਚ ਵਕੀਲ ਰਾਹੀਂ ਆਪਣਾ ਮੋਬਾਇਲ ਨੰਬਰ ਦੇਣਾ ਹੋਵੇਗਾ ਅਤੇ ਫੋਨ ਚਾਲੂ ਰੱਖੇਗਾ। ਜੇ ਇਹ ਸ਼ਰਤਾਂ ਦਾ ਉਲੰਘਣ ਹੁੰਦਾ ਹੈ ਤਾਂ ਉਚਿਤ ਸਜ਼ਾ ਯੋਗ ਕਾਰਵਾਈ ਦੀ ਛੋਟ ਹੋਵੇਗੀ। ਦਰਅਸਲ ਅਬੋਹਰ ਦੇ ਗੌਰਵ ਰਹੇਜਾ ਨੇ ਸੈਸ਼ਨ ਕੋਰਟ ਦੇ ਉਸ ਦੇ ਆਸਟ੍ਰੇਲੀਆ ਜਾਣ ’ਤੇ ਰੋਕ ਲਗਾਉਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.