EntertainmentTop News

ਜੇਕਰ ਸਭ ਕੁਝ ਠੀਕ ਰਿਹਾ ਤਾਂ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਜਲਦ ਹੀ ਬੱਝ ਜਾਣਗੇ ਵਿਆਹ ਦੇ ਬੰਧਨ ‘ਚ

ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਤੋਂ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੇ ਰਿਸ਼ਤਿਆਂ ਨੂੰ ਲੈ ਕੇ ਖਬਰਾਂ ਆ ਰਹੀਆਂ ਹਨ। ਫਿਲਮ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਨੂੰ ਡਿਨਰ ‘ਤੇ ਇਕੱਠੇ ਦੇਖਿਆ ਗਿਆ। ਖਬਰਾਂ ‘ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਪਰਿਣੀਤੀ ਅਤੇ ਰਾਘਵ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਇਸ ਦੌਰਾਨ ਹੁਣ ‘ਆਪ’ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਆਪਣੇ ਟਵੀਟ ਰਾਹੀਂ ਆਪਣੇ ਰਿਸ਼ਤੇ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਪਰਿਣੀਤੀ ਅਤੇ ਰਾਘਵ ਨੇ ਇਨ੍ਹਾਂ ਖਬਰਾਂ ‘ਤੇ ਕੋਈ ਬਿਆਨ ਨਹੀਂ ਦਿੱਤਾ ਹੈ।ਵਿਆਹ ਅਤੇ ਮੰਗਣੀ ਦੇ ਦਾਅਵਿਆਂ ਵਿਚਾਲੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਹੁਣ ਆਪਣੇ ਇਕ ਟਵਿਟਰ ਅਕਾਊਂਟ ‘ਤੇ ਟਵੀਟ ਕਰਕੇ ਹਲਚਲ ਮਚਾ ਦਿੱਤੀ ਹੈ। ਮੰਗਲਵਾਰ ਨੂੰ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀਆਂ ਤਸਵੀਰਾਂ ਦਾ ਕੋਲਾਜ ਸਾਂਝਾ ਕਰਦੇ ਹੋਏ, ਉਸਨੇ ਆਪਣੇ ਰਿਸ਼ਤੇ ਦੀ ਪੁਸ਼ਟੀ ਕੀਤੀ।ਸੰਜੀਵ ਅਰੋੜਾ ਨੇ ਟਵੀਟ ਕੀਤਾ, “ਮੈਂ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਨੂੰ ਦਿਲੋਂ ਵਧਾਈ ਦਿੰਦਾ ਹਾਂ। ਮੇਰੇ ਵੱਲੋਂ ਸ਼ੁੱਭਕਾਮਨਾਵਾਂ। ਸੰਜੀਵ ਅਰੋੜਾ ਦੇ ਇਸ ਟਵੀਟ ‘ਤੇ ਲੋਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ।  ਜਦੋਂ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਅਤੇ ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਨੂੰ ਮੀਡੀਆ ਨੇ ਰੈਸਟੋਰੈਂਟ ਦੇ ਬਾਰ ‘ਤੇ ਦੇਖਿਆ ਤਾਂ ਉਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਇਸ ਤੋਂ ਬਾਅਦ ਹੀ ਰਾਘਵ ਚੱਢਾ ਨੇ ਸੰਸਦ ਦੇ ਬਾਹਰ ਪਰਿਣੀਤੀ ਬਾਰੇ ਪੁੱਛੇ ਸਵਾਲ ‘ਤੇ ਕਿਹਾ ਸੀ ਕਿ ਪਰਿਣੀਤੀ ਬਾਰੇ ਨਹੀਂ, ਰਾਜਨੀਤੀ ਬਾਰੇ ਸਵਾਲ ਕਰੋ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button