Breaking NewsIndiaNewsPoliticsPunjab

ਜੇਕਰ ਸਿੱਧੂ ਤੇ ਚਾਵਲਾ ਦੇ ਕੋਈ ਸਬੰਧ ਹਨ ਤਾਂ ਜਾਂਚ ਹੋਣੀ ਚਾਹੀਦੀ ਹੈ, ਨਹੀ ਤਾਂ ਸਭ…

ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਦੇ ਬਾਗੀ ਧਿਰ ਵਾਲੇ ਆਗੂ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਜੋ ਲੋਕ ਖਾਲਿਸਤਾਨ ਹਿਮਾਇਤੀ ਗੋਪਾਲ ਸਿੰਘ ਚਾਵਲਾ ਨਾਲ ਨਵਜੋਤ ਸਿੰਘ ਸਿੱਧੂ ਦੀ ਤਸਵੀਰ ਦੇਖਣ ਤੋਂ ਬਾਅਦ ਹੋ ਹੱਲਾ ਮਚਾ ਰਹੇ ਹਨ ਉਨ੍ਹਾਂ ਕੋਲ ਇਸ ਤੋਂ ਇਲਾਵਾ ਹੋਰ ਕੋਈ ਮੁੱਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਵਾਇਰਲ ਹੋਈ ਤਸਵੀਰ ਵਾਲੇ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਹਾਲਤ ਵਿੱਚ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਖਹਿਰਾ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

Read Also ਇੱਕ ਹੋਰ ਕਾਂਗਰਸੀ ਅੱਜ ਪਾਕਿਸਤਾਨੋਂ ਆਏਗਾ ਵਾਪਸ, ਸਿੱਧੂ ਵਾਂਗ ਕਰੇਗਾ ਵੱਡੇ ਧਮਾਕੇ?

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਦੇ ਗੋਪਾਲ ਸਿੰਘ ਚਾਵਲਾ ਨਾਲ ਕੋਈ ਨਿਜੀ ਸਬੰਧ ਹਨ ਤਾਂ ਇਸ ਵਿਸ਼ੇ ਤੇ ਜਰੂਰ ਜਾਂਚ ਕੀਤੀ ਜਾਣੀ ਚਾਹੀਦੀ ਹੈ ਪਰ ਇਹ ਉਹ ਵੇਲਾ ਹੈ ਜਦੋਂ ਸੱਤ ਦਹਾਕਿਆਂ ਦੀ ਉਡੀਕ ਤੋਂ ਬਾਅਦ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਜਾ ਰਿਹਾ ਹੈ ਇਸ ਵੇਲੇ ਅਕਾਲਪੁਰਖ ਦਾ ਸ਼ੁੱਕਰ ਮਨਾਉਣਾ ਚਾਹੀਦਾ ਹੈ ਨਾ ਕਿ ਅਜਿਹੀਆਂ ਗੱਲਾਂ ਕਰਕੇ ਤਣਾਅ ਪੈਦਾ ਕਰਨਾ। ਇਸ ਸਾਰੀ ਗੱਲਬਾਤ ਦੌਰਾਨ ਸੁਖਪਾਲ ਖਹਿਰਾ ਨੇ ਜਿੱਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕੀਤਾ ਉੱਥੇ ਇਹ ਲਾਂਘਾ ਖੁੱਲ੍ਹਣ ਦਾ ਸਿਹਰਾ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਨੂੰ ਦੇਣੋ ਉਹ ਟਲਦੇ ਰਹੇ।

ਕਾਂਗਰਸੀ ਆਗੂ ਰਾਜਾ ਵੜਿੰਗ ਵਲੋਂ ਰਾਜਸਥਾਨ ’ਚ ਚੋਣ ਪ੍ਰਚਾਰ ਦੌਰਾਨ ਦਿੱਤੇ ਗਏ ਬਿਆਨ ਤੇ ਚੂੰਢੀ ਵੱਢਦਿਆਂ ਖਹਿਰਾ ਨੇ ਕਿਹਾ ਕਿ ਬੇਸ਼ੱਕ ਰਾਜਾ ਵੜਿੰਗ ਨੇ ਇਹ ਬਿਆਨ ਮਜ਼ਾਕ ਵਿੱਚ ਹੀ ਦਿੱਤਾ ਸੀ ਪਰ ਇਹ ਸੱਚ ਹੈ ਕਿ ਚੋਣ ਜਿੱਤਣ ਲਈ ਅਕਸਰ ਅਕਾਲੀ ਦਲ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਵੋਟਰਾਂ ਨੂੰ ਨਸ਼ੇ ਦਾ ਲਾਲਚ ਦੇ ਕੇ ਉਨ੍ਹਾਂ ਦੀਆਂ ਵੋਟਾਂ ਹਾਸਲ ਕਰਦੀਆਂ ਹਨ ਜੋ ਕਿ ਦੇਸ਼ ਦੀ ਚੋਣ ਪ੍ਰਣਾਲੀ ਨੂੰ ਗੰਧਲਾ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button