
ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਸੁਸਾਈਡ ਕੇਸ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਹੁਣ ਸਹਿਮਤੀ ਜਤਾ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੀੜਤ ਪਰਿਵਾਰ ਦੀ ਇਹ ਮੰਗ ਹੈ ਤੇ ਸੱਚ ਸਾਹਮਣੇ ਆਉਣਾ ਚਾਹੀਦਾ ਹੈ। ਜਿੱਥੇ, ਵੜਿੰਗ ਨੇ ਟਵੀਟ ਕਰਦੇ ਹੋਏ ਸੀਬੀਆਈ ਜਾਂਚ ਦੀ ਮੰਗ ‘ਤੇ ਸਹਿਮਤੀ ਜਤਾਈ ਹੈ, ਉੱਥੇ ਹੀ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਵੀ ਸਾਧਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਨੂੰ ਮੇਰੀ ਪਰਮਿਸ਼ਨ ਚਾਹੀਦੀ ਹੈ ਤਾਂ ਹਾਂ ਅੱਗੇ ਵੱਧੋ।
ਵਿਰੋਧੀ ਪਾਰਟੀਆਂ ਵੱਲੋਂ ਡੀਐਮ ਸੁਸਾਈਡ ਮਾਮਲੇ ‘ਚ ਲਗਾਤਾਰ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ। ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਿੱਥੇ ਸੀਬੀਆਈ (ਸੈਂਟ੍ਰਲ ਬਿਊਰੋ ਆਫ਼ ਇਨਵੈਸਟੀਗੇਸ਼ਨ- ਕੇਂਦਰੀ ਜਾਂਚ ਬਿਊਰੋ) ਜਾਂਚ ਦੀ ਮੰਗ ਨੂੰ ਲੈ ਕੇ ਇੱਕ ਮਤ ਸਨ, ਦੂਜੇ ਪਾਸੇ ਕਾਂਗਰਸ ਦੇ ਜ਼ਿਆਦਾਤਰ ਆਗੂ ਵੀ ਇਸ ਮਾਮਲੇ ‘ਚ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਸਨ। ਪਰ, ਇਸ ਵਿਚਕਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਸੀਬੀਆਈ ਜਾਂਚ ‘ਤੇ ਯਕੀਨ ਨਹੀਂ ਹੈ ਤੇ ਉਹ ਚਾਹੁੰਦੇ ਹਨ ਕਿ ਜਾਂ ਤਾਂ ਸੁਪਰੀਮ ਕੋਰਟ ਜਾਂ ਫਿਰ ਹਾਈ ਕੋਰਟ ਦੇ ਸੀਟਿੰਗ ਜੱਜ ਦੀ ਦੇਖ-ਰੇਖ ‘ਚ ਜਾਂਚ ਹੋਣੀ ਚਾਹੀਦੀ ਹੈ।
ਹਾਲਾਂਕਿ, ਇਸ ਸਭ ਦੌਰਾਨ ਸੀਬੀਆਈ ਜਾਂਚ ਦੀ ਮੰਗ ਨਾਲ ਸਹਿਮਤ ਨਾ ਹੋਣ ਕਾਰਨ ਰਾਜਾ ਵੜਿੰਗ ਨੂੰ ਵਿਰੋਧੀ ਪਾਰਟੀਆਂ ਦੀ ਰਾਜਨੀਤੀ ਤੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਭਾਜਪਾ ਆਗੂ ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤਾਂ ਵੜਿੰਗ ਨੂੰ ਪੰਜਾਬੀਆਂ ਦਾ ਗੱਦਾਰ ਤੱਕ ਕਰਾਰ ਦੇ ਦਿੱਤਾ। ਇਸ ਤੋਂ ਇਲਾਵਾ ਹੋਰ ਵੀ ਭਾਜਪਾ ਆਗੂਆਂ ਨੇ ਇਸ ਮੁੱਦੇ ‘ਤੇ ਰਾਜਾ ਵੜਿੰਗ ਨੂੰ ਘੇਰਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




