IndiaTop News

ਜੇਲ੍ਹਰ ਨੂੰ ਧਮਕੀ ਦੇਣ ਦੇ ਮਾਮਲੇ ‘ਚ ਮੁਖਤਾਰ ਅੰਸਾਰੀ ਨੂੰ ਦੋ ਸਾਲ ਦੀ ਸਜ਼ਾ

ਲਖਨਊ : ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਬੁੱਧਵਾਰ ਨੂੰ ਜੇਲ੍ਹਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ‘ਚ ਮਾਫੀਆ ਤੋਂ ਨੇਤਾ ਬਣੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ ਦੋਸ਼ੀ ਠਹਿਰਾਉਂਦਿਆਂ 2 ਸਾਲ ਦੀ ਸਜ਼ਾ ਸੁਣਾਈ ਹੈ। ਜਸਟਿਸ ਦਿਨੇਸ਼ ਕੁਮਾਰ ਸਿੰਘ ਦੇ ਸਿੰਗਲ ਬੈਂਚ ਨੇ ਰਾਜ ਸਰਕਾਰ ਦੀ ਅਪੀਲ ਨੂੰ ਮਨਜ਼ੂਰੀ ਦਿੰਦੇ ਹੋਏ ਇਹ ਹੁਕਮ ਦਿੱਤਾ ਹੈ।

BJP ਦਾ Punjab ਲਈ ਨਵਾਂ ਪਲੈਨ, Captain ਨਾਲ ਮਿਲ ਕੇ ਕਰਤਾ ਧਮਾਕਾ | D5 Channel Punjabi

ਮਾਮਲੇ ਅਨੁਸਾਰ ਸਾਲ 2003 ‘ਚ ਲਖਨਊ ਦੇ ਸਾਬਕਾ ਜੇਲ੍ਹਰ ਐੱਸ.ਕੇ. ਅਵਸਥੀ ਨੇ ਅੰਸਾਰੀ ਖ਼ਿਲਾਫ਼ ਆਲਮਬਾਗ ਪੁਲਿਸ ਸਟੇਸ਼ਨ ‘ਚ ਮੁਕੱਦਮਾ ਦਰਜ ਕਰਵਾਇਆ ਸੀ, ਜਿਸ ‘ਚ ਦੋਸ਼ ਲਾਇਆ ਗਿਆ ਸੀ ਕਿ ਜੇਲ੍ਹ ‘ਚ ਮੁਖਤਾਰ ਅੰਸਾਰੀ ਨੂੰ ਮਿਲਣ ਆਏ ਲੋਕਾਂ ਦੀ ਤਲਾਸ਼ੀ ਲੈਣ ਦਾ ਹੁਕਮ ਦੇਣ ‘ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਅਵਸਥੀ ਨੇ ਇਹ ਵੀ ਦੋਸ਼ ਲਾਇਆ ਸੀ ਕਿ ਅੰਸਾਰੀ ਨੇ ਉਸ ਨਾਲ ਬਦਸਲੂਕੀ ਕਰਦੇ ਹੋਏ ਉਸ ਵੱਲ ਪਿਸਤੌਲ ਵੀ ਤਾਣੀ ਸੀ। ਅੰਸਾਰੀ ਨੂੰ ਹੇਠਲੀ ਅਦਾਲਤ ਨੇ ਇਸ ਮਾਮਲੇ ‘ਚ ਬਰੀ ਕਰ ਦਿੱਤਾ ਸੀ, ਜਿਸ ਖ਼ਿਲਾਫ਼ ਸਰਕਾਰ ਨੇ ਅਪੀਲ ਦਾਇਰ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button