Breaking NewsPunjabTop News

ਜੇਲ੍ਹ ’ਚੋਂ ਬਾਹਰ ਆਉਣ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਦਾ ਵੱਡਾ ਬਿਆਨ, ਕਾਂਗਰਸੀਆਂ ਨੇ ਵਜਾਏ ਢੋਲ, ਵੰਡੇ ਲੱਡੂ

ਨਾਭਾ: ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਨਾਭਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਦੇ ਸਮਰਥਕਾਂ ਨੇ ਢੋਲ ਵਜਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ‘ਤੇ ਲੱਡੂ ਵੀ ਵੰਡੇ ਗਏ।

ਜੇਲ੍ਹ ’ਚੋਂ ਬਾਹਰ ਆਉਣ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਦਾ ਵੱਡਾ ਬਿਆਨ, ਕਾਂਗਰਸੀਆਂ ਨੇ ਵਜਾਏ ਢੋਲ, ਵੰਡੇ ਲੱਡੂ

ਜ਼ਿਕਰਯੋਗ ਹੈ ਕਿ ਜੰਗਲਾਤ ਵਿਭਾਗ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਾਫੀ ਅਟਕਲਾਂ ਤੋਂ ਬਾਅਦ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਈਪੀਸੀ ਦੀਆਂ ਹੋਰ ਧਾਰਾਵਾਂ ਤਹਿਤ ਵੀ ਜ਼ਮਾਨਤ ਦੇ ਦਿੱਤੀ ਹੈ। ਇਸ ਦੌਰਾਨ ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਮੈਨੂੰ ਰੱਬ ਅਤੇ ਦੇਸ਼ ਦੇ ਕਾਨੂੰਨ ਦੇ ਪੂਰਾ ਭਰੋਸਾ ਹੈ । ਇਸ ਦੌਰਾਨ ਆਪਣਿਆਂ ਅਤੇ ਪਰਾਇਆਂ ਦਾ ਪਤਾ ਲੱਗ ਜਾਂਦਾਂ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button