Breaking NewsD5 specialNewsPunjab

ਜੇਲ੍ਹ ‘ਚੋਂ ਬਾਹਰ ਆ ਕੇ ਇਸ ਪੰਜਾਬੀ ਨੇ ਕੀਤਾ ਡਬਲ ਮਰਡਰ

ਫਿਰੋਜਪੁਰ : ਇੱਕ ਪਾਸੇ ਸੂਬਾ ਸਰਕਾਰ ਸੂਬੇ ‘ਚ ਕਾਨੂੰਨ ਵਿਵਸਥਾ ਠੀਕ ਹੋਣ ਦੀ ਗੱਲ ਕਰ ਰਹੀ ਹੈ ਅਤੇ ਦੂਜੇ ਪਾਸੇ ਸੂਬੇ ‘ਚ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਜਿਸਦੀ ਤਾਜ਼ਾ ਮਿਸਾਲ ਫਿਰੋਜਪੁਰ ਕੈਂਟ ‘ਚ ਦੇਖਣ ਨੂੰ ਮਿਲੀ, ਜਿੱਥੇ ਕੈਂਟ ਚੁੰਗੀ ਨੰਬਰ 7 ‘ਤੇ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਹਮਲੇ ‘ਚ ਮਰਨ ਵਾਲੇ ਨੌਜਵਾਨਾਂ ਦੇ ਨਾਂ ਸੋਨੂੰ ਅਤੇ ਨਿੱਕਾ ਦੱਸਿਆ ਜਾ ਰਿਹਾ ਹੈ। ਜੋ ਫਿਰੋਜਪੁਰ ਦੇ ਹੀ ਰਹਿਣ ਵਾਲੇ ਹਨ।

Read Also ਸ਼ਿਵ ਸੈਨਾ ਲੀਡਰ ਨਿਸ਼ਾਂਤ ਦੀ ਜੇਲ੍ਹ ‘ਚ ਹੋਈ ਰਿਪੇਅਰ

ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਫਿਰੋਜਪੁਰ ਦੇ ਸਿਵਲ ਹਸਪਤਾਲ ‘ਚ ਪੋਰਸਟਮਾਰਟਮ ਦੇ ਲਈ ਰੱਖ ਦਿੱਤਾ ਹੈ। ਉਧਰ ਦੂਜੇ ਪਾਸੇ ਵਿੱਕੀ ਸੈਮੁਅਲ ਨਾਂ ਦੇ ਨੌਜਵਾਨ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਹਲਮੇ ਦੀ ਜ਼ਿੰਮੇਵਾਰੀ ਲਈ ਅਤੇ ਨਾਲ ਹੀ ਜਗਸਾਰ ਨੂੰ ਜਨਮ ਦਿਨ ਦੀ ਵਧਾਈ ਦੇਣ ਵਾਲਿਆਂ ਨੂੰ ਧਮਕੀ ਵੀ ਦਿੱਤੀ। ਪੁਲਿਸ ਨੇ ਮ੍ਰਿਤਕ ਸੋਨੂੰ ਦੇ ਭਰਾ ਦੇ ਬਿਆਨਾਂ ‘ਤੇ ਮਾਮਲਾ ਦਰਜ਼ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਕਦੋਂ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button