ਜੇਲ੍ਹ ’ਚ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਗੰਭੀਰ ਖ਼ਤਰਾ : ਅਕਾਲੀ ਦਲ
ਕਿਹਾ ਕਿ ਏ ਡੀ ਜੀ ਪੀ ਹਰਪ੍ਰੀਤ ਸਿੱਧੂ ਦੇ ਇਸ਼ਾਰੇ ’ਤੇ ਉਹਨਾਂ ਨੁੰ ਇਕ ਹੋਰ ਝੂਠੇ ਕੇਸ ’ਚ ਫਸਾਇਆ ਜਾ ਸਕਦੈ

ਜ਼ੋਰ ਦੇ ਕੇ ਕਿਹਾ ਕਿ ਏ ਡੀ ਜੀ ਪੀ ਨਾਕਾਬਲ ਅਫਸਰ ਜਿਸਨੇ ਸਰਦਾਰ ਮਜੀਠੀਆ ਨਾਲ ਨਿੱਜੀ ਕਿੜਾਂ ਕੱਢਣ ਲਈ ਸਮੇਂ ਦੀਆਂ ਸਰਕਾਰਾਂ ਨੁੰ ਵਰਤਿਆ
ਮਜੀਠੀਆ ਖਿਲਾਫ ਝੂਠਾ ਕੇਸ ਪਾਉਣ ਲਈ ਹੀ ਸਿੱਧੂ ਦੀ ਨਿਯੁਕਤੀ ਹੋਈ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੁੰ ਜੇਲ੍ਹ ਵਿਚ ਗੰਭੀਰ ਖ਼ਤਰਾ ਹੈ ਤੇ ਏ ਡੀ ਜੀ ਪੀ ਹਰਪ੍ਰੀਤ ਸਿੱਧੂਦੀ ਨਿਯੁਕਤੀ ਇਸੇ ਵਾਸਤੇ ਕੀਤੀ ਗਈ ਤਾਂ ਜੋ ਸਰਦਾਰ ਮਜੀਠੀਆ ਨੂੰ ਇਕ ਹੋਰ ਝੂਠੇ ਕੇਸ ਵਿਚ ਫਸਾਇਆ ਜਾ ਸਕੇ। ਅੱਜ ਇਸ ਮਾਮਲੇ ਨੂੰ ਉਜਾਗਰ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਤੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਮਜੀਠੀਆ ਨੂੰ ਡੀ ਜੀ ਪੀ ਨੂੰ ਲਿਖੇ ਪੱਤਰ ਜਿਸਦੀ ਕਾਪੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਵੀ ਭੇਜੀ ਗਈ ਹੈ, ਦਾ ਹਵਾਲਾ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਮੰਗ ਕੀਤੀ ਕਿ ਸ੍ਰੀ ਸਿੱਧੂ ਨੂੰ ਏ ਜੀ ਡੀ ਪੀ ਜੇਲ੍ਹਾਂ ਦੇ ਅਹੁਦੇ ਤੋਂ ਤੁਰੰਤ ਹਟਾਇਆ ਜਾਵੇ ਤੇ ਮਾਮਲੇ ਵਿਚ ਲੋੜੀਂਦੀ ਕਾਰਵਾਈ ਕੀਤੀ ਜਾਵੇ।
ਇਹਨਾਂ ਆਗੂਆਂ ਨੇ ਕਿਹਾ ਕਿ ਸਰਦਾਰ ਮਜੀਠੀਆ ਦੇ ਪਰਿਵਾਰ ਦੇ ਮਨਾਂ ਵਿਚ ਅਕਾਲੀ ਦਲ ਦੇ ਮਨ ਵਿਚ ਇਹ ਖਦਸ਼ਾ ਹੈ ਕਿ ਹਰਪ੍ਰੀਤ ਸਿੱਧੂ ਦੀ ਨਿਯੁਕਤੀ ਇਸ ਵਾਸਤੇ ਕੀਤੀ ਗਈ ਕਿ ਸਰਦਾਰ ਮਜੀਠੀਆ ’ਤੇ ਝੂਠੀ ਬਰਾਮਦਗੀ ਪਾਈ ਜਾ ਸਕੇ। ਉਹਨਾਂ ਕਿਹਾ ਕਿ ਸ੍ਰੀ ਸਿੱਧੂ ਇਕ ਨਾਕਾਬਲ ਅਫਸਰ ਹਨ ਜਿਹਨਾਂ ਨੇ ਸਮੇਂ ਦੀਆਂ ਸਰਕਾਰਾਂ ਨੇ ਸਰਦਾਰ ਮਜੀਠੀਆ ਖਿਲਾਫ ਕਿੜਾਂ ਕੱਢਣ ਲਈ ਵਰਤਿਆ ਤੇ ਹੁਣ ਵੀ ਸ੍ਰੀ ਸਿੱਧੂ ਦੀ ਨਿਯੁਕਤੀ ਆਮ ਆਦਮੀ ਪਾਰਟੀ ਸਰਕਾਰ ਨੇ ਸਿਰਫ ਸਰਦਾਰ ਮਜੀਠੀਆ ਨੁੰ ਇਕ ਹੋਰ ਮਾਮਲੇ ਵਿਚ ਫਸਾਉਣ ਲਈ ਕੀਤੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਸਰਦਾਰ ਮਜੀਠੀਆ ਤੇ ਸ੍ਰੀ ਹਰਪ੍ਰੀਤ ਸਿੱਧੂ ਦ ਪਰਿਵਾਰਾਂ ਵਿਚ ਕਾਫੀ ਦੁਸ਼ਮਣੀ ਬਣੀ ਹੋਈ ਹੈ ਤੇ ਸ੍ਰੀ ਸਿੱਧੂ ਸਾਬਕਾ ਮੰਤਰੀ ਨਾਲ ਕਿੜਾਂ ਕੱਢਣ ਵਾਸਤੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ।
ਉਹਨਾਂ ਕਿਹਾ ਕਿ ਸ੍ਰੀ ਸਿੱਧੂ ਸਰਦਾਰ ਮਜੀਠੀਆ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਤੇ ਪੁਲਿਸ ਅਫਸਰ ਦੀ ਮਾਤਾ ਤੇ ਸਰਦਾਰ ਮਜੀਠੀਆ ਦੀ ਚਾਚੀ ਸਕੀਆਂ ਭੈਣਾਂ ਸਨ। ਉਹਨਾਂ ਕਿਹਾ ਕਿ ਸਿੱਧੂ ਦਾ ਪਰਿਵਾਰ ਸਰਦਾਰ ਮਜੀਠੀਆ ਦੀ ਚਾਚੀ ਦੀ ਮੌਤ ਲਈ ਉਹਨਾਂ ਨੂੰ ਜ਼ਿੰਮੇਵਾਰ ਮੰਨਦਾ ਹੈ। ਉਹਨਾਂ ਕਿਹਾ ਕਿ ਦੁਸ਼ਮਣੀ ਦਾ ਪਤਾ ਇਥੋਂ ਵੀ ਲੱਗਦਾ ਹੈ ਕਿ ਜਦੋਂ ਸਰਦਾਰ ਮਜੀਠੀਆ ਦੇ ਦਾਦਾ ਜੀ ਸ੍ਰੀ ਸਿੱਧੂ ਦੇ ਪਿਤਾ ਨੁੰ ਮਿਲਣ ਗਏ ਤਾਂ ਸਿੱਧੂ ਦੇ ਪਿਤਾ ਨੇ ਅੱਗੋਂ ਉਹਨਾਂ ’ਤੇ ਗੋਲੀ ਚਲਾ ਦਿੱਤੀ। ਉਹਨਾਂ ਕਿਹਾ ਕਿ ਹਾਈ ਕੋਰਟ ਨੇ ਵੀ ਆਪ ਇਹ ਮੰਨਿਆ ਸੀ ਕਿ ਦੋਵਾਂ ਦੇ ਰਿਸ਼ਤੇ ਖਰਾਬ ਹਨ ਤੇ ਇਹਨਾਂ ਵਿਚ ਦੁਸ਼ਮਣੀ ਬਹੁਤ ਜ਼ਿਆਦਾ ਹੈ, ਇਸੇ ਲਈ ਹਾਈ ਕੋਰਟ ਨੇ ਹਰਪ੍ਰੀਤ ਸਿੱਧੂ ਨੁੰ ਮਜੀਠੀਆ ਖਿਲਾਫ ਜਾਂਚ ਕਰਨ ਤੋਂ ਰੋਕਿਆ ਸੀ। ਸਰਦਾਰ ਗਰੇਵਾਲ ਤੇ ਡਾ. ਚੀਮਾ ਨੇ ਕਿਹਾ ਕਿ ਜਦੋਂ ਹਾਈ ਕੋਰਟ ਨੇ ਸ੍ਰੀ ਸਿੱਧੂ ਦੀ ਰਿਪੋਰਟ ’ਤੇ ਕਾਰਵਾਈ ਨਹੀਂ ਕੀਤੀ ਤਾਂ ਸ੍ਰੀ ਸਿੱਧੂ ਨੇ ਸੀਲਬੰਦ ਰਿਪੋਰਟ ਸਰਦਾਰ ਮਜੀਠੀਆ ਦੇ ਸਿਆਸੀ ਵਿਰੋਧੀ ਸ੍ਰੀ ਨਵਜੋਤ ਸਿੰਘ ਸਿੱਧੂ ਨੂੰ ਦੇ ਦਿੱਤੀ।
ਅਕਾਲੀ ਆਗੂਆਂ ਨੇ ਦੱਸਿਆ ਕਿ ਕਾਂਗਸ ਸਰਕਾਰ ਦੇ ਆਖਰੀ ਦਿਨਾਂ ਵਿਚ ਸ੍ਰੀ ਸਿੱਧੂ ਨੇ ਆਪਣੀ ਮਨਘੜਤ ਰਿਪੋਰਟ ਡੀ ਜੀ ਪੀ ਨੁੰ ਦੇ ਦਿੱਤੀ ਤੇ ਸਰਦਾਰ ਮਜੀਠੀਆ ਦੇ ਖਿਲਾਫ ਐਨ ਡੀ ਪੀ ਐਸ ਐਕਟ ਦੀਆ ਵੱਖ ਵੱਖ ਧਾਰਾਵਾਂ ਹੇਠ ਝੂਠਾ ਕੇਸ ਦਰਜ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਤੋਂ ਬਾਅਦ ਵੀ ਸ੍ਰੀ ਸਿਧੂ ਮਾਮਲੇ ਵਿਚ ਦਖਲ ਦਿੰਦੇ ਰਹੇ ਤੇ ਉਹਨਾਂ 8 ਮਾਰਚ ਨੁੰ ਆਮ ਆਦਮੀ ਪਾਰਟੀ ਸਰਕਾਰ ਨੁੰ ਚਿੱਠੀ ਲਿਖੀ ਜਿਸਦੇ ਆਧਾਰ ’ਤੇ ਐਸ ਆਈ ਟੀ ਦਾ ਪੁਨਰਗਠ ਨ ਕੀਤਾ ਗਿਆ। ਸ੍ਰੀ ਸਿੱਧੂ ਦੀਆਂ ਹਦਾਇਤਾਂ ਨੁੰ ਐਸ ਆਈ ਟੀ ਹੁਕਮ ਵਜੋਂ ਮੰਨਦੀ ਹੈ ਤੇ ਸਿੱਧਾ ਉਹਨਾਂ ਨੁੰ ਰਿਪੋਰਟ ਕਰਦੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਇਕੇ ਹੀ ਬੱਸ ਨਹੀਂ ਬਲਕਿ ਏ ਡੀ ਜੀ ਪੀ ਨੇ ਅੰਮ੍ਰਿਤਸਰ ਵਿਚ ਆਪਣੇ ਸੰਪਰਕਾਂ ਰਾਹੀਂ ਸਰਦਾਰ ਮਜੀਠੀਆ ਦੇ ਸਿਆਸੀ ਵਿਰੋਧੀ ਅਮਰਪਾਲ ਸਿੰਘ ਬੋਨੀ ਅਜਨਾਲਾ ਨੁੰ ਨਸ਼ਿਆਂ ਦੇ ਕੇਸਾਂ ਵਿਚ ਗਵਾਹ ਬਣਾ ਲਿਆ ਜਿਸਨੇ ਹਾਈ ਕੋਰਟ ਵਿਚ ਝੂਠੀ ਤੇ ਆਧਾਰਹੀਣ ਪਟੀਸ਼ਨ ਦਾਇਰ ਕੀਤੀ ਤਾਂ ਜੋ ਸਰਦਾਰ ਮਜੀਠੀਆ ਦੀ ਰੈਗੂਲਰ ਜ਼ਮਾਨਤ ਅਰਜ਼ੀ ਰੋਕੀ ਜਾ ਸਕੇ।
ਸਰਦਾਰ ਗਰੇਵਾਲ ਤੇ ਡਾ ਚੀਮਾ ਨੇ ਦੱਸਿਆ ਕਿ ਇਹ ਵੀ ਇਕ ਸੱਚਾਈ ਹੈ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੁੰ ਸਰਦਾਰ ਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ ਵਿਚ ਝੂਠੇ ਦੋਸ਼ ਲਾਉਣ ਲਈ ਮੁਆਫੀ ਮੰਗਣ ਲਈ ਮਜਬੂਰ ਹੋਣਾ ਪਿਆ, ਉਦੋਂ ਤੋਂ ਆਮ ਆਦਮੀ ਪਾਰਟੀ ਸਰਦਾਰ ਮਜੀਠੀਆ ਤੋਂ ਖਾਰ ਖਾਂਦੀ ਹੈ। ਉਹਨਾਂ ਕਿਹਾ ਕਿ ਸਰਦਾਰ ਮਜੀਠੀਆ ਦੇ ਖਿਲਾਫ ਕੇਸ ਦਰਜ ਕਰਨਾ ਆਮ ਆਦਮੀ ਪਾਰਟੀ ਦੇ 2017 ਦੇ ਚੋਣ ਵਾਅਦਿਆਂ ਦਾ ਹਿੱਸਾ ਸੀ। ਅਕਾਲੀ ਆਗੂਆਂ ਨੇ ਦੱਸਿਆ ਕਿ ਏ ਜੀ ਡੀ ਪੀ ਸਿੱਧੂ ਆਪ ਨਸ਼ਿਆਂ ਬਾਰੇ ਐਸ ਟੀ ਐਫ ਦੇ ਮੁਖੀ ਹੁੰਦਿਆਂ ਬੁਰੀ ਤ੍ਹਾਂ ਫੇਲ੍ਹ ਸਾਬਤ ਹੋਏ ਹਨ ਤੇ ਆਪਣੀ ਕਮਾਂਡ ਹੇਠ ਨਸ਼ਿਆਂ ’ਤੇ ਪਾਬੂ ਨਹੀਂ ਪਾ ਰਹੇ। ਉਹਨਾਂ ਕਿਹਾ ਕਿ ਇਹ ਵੀ ਅਸਲੀਅਤ ਹੈ ਕਿ ਪੂਰੀਆਂ ਤਾਕਤਾਂ ਹੋਣ ਦੇ ਬਾਵਜੂਦ ਉਹ ਸਰਦਾਰ ਮਜੀਠੀਆ ਦੀ ਨਸ਼ਿਆਂ ਸਬੰਧੀ ਮਾਮਲੇ ਵਿਚ ਸ਼ਮੂਲੀਅਤ ਦਾ ਇਕ ਵੀ ਸਬੂਤ ਨਹੀਂ ਜੁਟਾ ਸਕੇ।
ਅਕਾਲੀ ਆਗੂਆਂ ਨੇ ਕਿਹਾ ਕਿ ਜਦੋਂ ਮੌਜੂਦਾ ਜੇਲ੍ਹ ਮੰਤਰੀ ਨੇ ਪਟਿਆਲਾ ਜੇਲ੍ਹ ਦਾ ਦੌਰਾ ਕੀਤਾ ਤਾਂ ਸਰਦਾਰ ਮਜੀਠੀਆ ਨਾਲ ਅਣਮਨੁੱਖੀ ਸਲੂਕ ਕੀਤਾ ਗਿਆ। ਉਹਨਾਂ ਨੁੰ ਮਨੁੱਖੀ ਰਿਹਾਇਸ਼ ਲਈ ਅਣਫਿੱਟ ਚੱਕੀ ਵਿਚ ਬੰਦ ਕਰ ਦਿੱਤਾ ਗਿਾ। ਇਸ ਮਗਰੋਂ ਸਰਦਾਰ ਮਜੀਠੀਆ ਇਸ ਵੇਲੇ 8 ਬਾਈ 8 ਦੇ ਕਮਰੇ ਵਿਚ ਬੰਦ ਹਨ। ਉਹਨਾਂ ਕਿਹਾ ਕਿ ਸਰਦਾਰ ਮਜੀਠੀਆ ਨੂੰ ਉਕਤ ਸੈਲ ਵਿਚ ਬੰਦ ਕਰਨ ਦਾ ਮਕਸਦ ਉਹਨਾਂ ਨੁੰ ਜ਼ਲੀਲ ਕਰਨਾ ਤੇ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.