Breaking NewsD5 specialNewsPunjabTop News

ਜੇਲ੍ਹ ਦੀ ਬੈਰਕ ‘ਚੋਂ ਮੁੰਡੇ ਨੇ ਕੀਤੀ Video Call

ਫ਼ਰੀਦਕੋਟ : ਸੁਰਖੀਆਂ ’ਚ ਰਹਿਣ ਵਾਲੀ ਫਰੀਦਕੋਟ ਮਾਡਰਨ ਜੇਲ੍ਹ ਇੱਕ ਵਾਰ ਫਿਰ ਚਰਚਾ ‘ਚ ਆ ਗਈ। ਦਰਅਸਲ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਬੈਰਕ ਵਿੱਚ ਨਜ਼ਰਬੰਦ ਇੱਕ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਬਣਾਕੇ ਸ਼ੋਸ਼ਲ ਮੀਡੀਆ ਉੱਪਰ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢੀ ਹੈ। ਇਹ ਜੋ ਤਸਵੀਰਾਂ ਤੁਸੀਂ ਵੇਖ ਰਹੇ ਹੋ ਇਹ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਇੱਕ ਹਵਾਲਾਤੀ ਦੀ ਹੈ ਜਿਸ ਨੇ ਜੇਲ੍ਹ ਅੰਦਰੋਂ ਮੋਬਾਈਲ ਫੋਨ ਦੀ ਵਰਤੋਂ ਕਰਕੇ ਪਹਿਲਾਂ ਆਪਣੇ ਕਿਸੇ ਦੋਸਤ ਜਾਂ ਰਿਸ਼ਤੇਦਾਰ ਨੂੰ ਫੋਨ ਲਗਾਇਆ ਅਤੇ ਫਿਰ ਉਸਨੂੰ ਜੇਲ੍ਹ ਦਾ ਸਾਰਾ ਨਜ਼ਾਰਾ ਵਿਖਾਇਆ।

Navjot Sidhu ਨੂੰ Jail ‘ਚ ਮਿਲੀ ਵੱਡੀ ਜਿੰਮੇਵਾਰੀ, Bhagwant Mann ਦਾ ਧਮਾਕਾ | D5 Channel Punjabi

ਜ਼ਿਕਰਯੋਗ ਹੈ ਜੇਲ੍ਹ ਵਿੱਚ ਗੰਭੀਰ ਅਪਰਾਧਾਂ ਵਾਲੇ ਕੈਦੀਆਂ ਤੇ ਹਵਾਲਾਤੀਆਂ ਵੱਲੋਂ ਸ਼ਰੇਆਮ ਮੋਬਾਇਲ ਅਤੇ ਇੰਟਰਨੈੱਟ ਸੇਵਾਵਾਂ ਹਾਸਲ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫ਼ਰੀਦਕੋਟ ਦੇ ਆਈ.ਜੀ. ਪ੍ਰਦੀਪ ਕੁਮਾਰ ਯਾਦਵ ਦੀ ਅਗਵਾਈ ਵਿੱਚ ਇੱਥੇ ਛਾਪੇਮਾਰੀ ਕੀਤੀ ਗਈ ਸੀ ਪਰੰਤੂ ਇਸ ਛਾਪੇਮਾਰੀ ਤੋਂ ਬਾਅਦ ਵੀ ਜੇਲ੍ਹ ਵਿੱਚ ਮੋਬਾਇਲ ਅਤੇ ਇੰਟਰਨੈੱਟ ਦੀ ਵਰਤੋਂ ਨਹੀਂ ਰੁਕੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button