PunjabTop News

ਜੇਲ ਵਿਚ ਪਿਤਾ ਨੂੰ ਮਿਲਣ ਗਈ ਧੀ ਕੋਲੋਂ ਬਰਾਮਦ ਹੋਇਆ ਨਸ਼ੀਲਾ ਪਦਾਰਥ

ਫਰੀਦਕੋਟ ਦੀ ਕੇਂਦਰੀ ਜੇਲ ਵਿਚ ਆਪਣੇ ਪਿਤਾ ਨੂੰ ਮਿਲਣ ਲਈ ਗਈ ਲੜਕੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ ਫਰੀਦਕੋਟ ਦੇ ਵਿਚ ਬੰਦ ਆਪਣੇ ਪਿਤਾ ਨੂੰ ਮਿਲਣ ਗਈ ਜਿਸ ਲੜਕੀ ਕੋਲੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ ਦੇ ਮਾਮਲੇ ਵਿਚ ਲੜਕੀ ਦੀ ਪਛਾਣ ਅਨਮੋਲਪ੍ਰੀਤ ਕੌਰ ਦੇ ਤੌਰ ‘ਤੇ ਹੋਈ ਹੈ । ਡੀ. ਐਸ. ਪੀ. ਤਰਲੋਚਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੀ ਕੋਲੋਂ ਉਕਤ ਬਰਾਮਦਗੀ ਉਸ ਸਮੇਂ ਹੋਈ ਜਦੋਂ ਜੇਲ ਸਟਾਫ ਨੂੰ ਮਹਿਲਾ ‘ਤੇ ਸ਼ੱਕ ਹੋਇਆ ਤੇ ਤਲਾਸ਼ੀ ਲੈਣ ਤੇ ਨਸ਼ੀਲਾ ਪਦਾਰਥ ਬਰਾਮਦ ਹੋਇਆ ।ਪ੍ਰਾਪਤ ਸੂਚਨਾ ਮੁਤਾਬਕ ਫਰੀਦਕੋਟ ਦੀ ਜੇਲ ਵਿਚ ਬੰਦ ਆਪਣੇ ਪਿਤਾ ਨਿਰਮਲ ਸਿੰਘ ਨੂੰ ਮਿਲਣ ਆਈ ਜਿਸ ਲੜਕੀ ਕੋਲੋਂਂ ਜੇਲ ਦੇ ਮਹਿਲਾ ਸਟਾਫ ਦੁਆਰਾ ਤਲਾਸ਼ੀ ਲਏ ਜਾਣ ਤੇ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ ਦੇ ਵਿਰੁੱਧ ਪੁਲਸ ਵਲੋਂ ਥਾਣਾ ਸਿਟੀ ਫਰੀਦਕੋਟਵਿਚ 431 ਕੇੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button