Breaking NewsD5 specialNewsPress ReleasePunjabTop News

ਜੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਵੀ ਲਾਗੂ ਨਹੀਂ ਕਰਵਾ ਸਕਦੇ ਤਾਂ ਤੁਰੰਤ ਅਸਤੀਫ਼ਾ ਦੇਣ Pargat Singh: Harpal Singh Cheema

ਮੰਗਾਂ ਨੂੰ ਲੈ ਕੇ ਚੰਡੀਗੜ੍ਹ ’ਚ ਟਾਵਰ ’ਤੇ ਚੜ੍ਹੇ ਰੈਗੂਲਰ ਈ.ਟੀ.ਟੀ. ਅਧਿਆਪਕ Sohan Singh ਨੂੰ ਮਿਲਣ ਪਹੁੰਚੇ ਸਨ ਵਿਰੋਧੀ ਧਿਰ ਦੇ ਆਗੂ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ Harpal Singh Cheema ਨੇ ਰਾਜਧਾਨੀ ਚੰਡੀਗੜ੍ਹ ’ਚ 16 ਦਿਨਾਂ ਤੋਂ ਟਾਵਰ ’ਤੇ ਚੜ੍ਹ ਕੇ ਰੈਗੂਲਰ ਈ.ਟੀ.ਟੀ. ਅਧਿਆਪਕਾਂ ਦੀਆਂ ਮੰਗਾਂ ਲਈ ਰੋਸ ਪ੍ਰਗਟ ਕਰ ਰਹੇ Sohan Singh ਨੂੰ ਥੱਲੇ ਉਤਰਨ ਦੀ ਅਪੀਲ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ Pargat Singh ਤੋਂ ਅਸਤੀਫ਼ਾ ਮੰਗਿਆ ਹੈ। ਹਰਪਾਲ ਸਿੰਘ ਚੀਮਾ ਸ਼ਨੀਵਾਰ ਨੂੰ ਟਾਵਰ ’ਤੇ ਚੜ੍ਹੇ Sohan Singh ਅਤੇ ਧਰਨੇ ’ਤੇ ਬੈਠੇ ਸਾਥੀਆਂ ਨੂੰ ਮਿਲਣ ਲਈ ਸੈਕਟਰ 4 ਸਥਿਤ ਐਮ.ਐਲ.ਏ. ਹੋਸਟਲ ਮਿਲਣ ਪਹੁੰਚੇ ਸਨ। ਜਿੱਥੇ ਉਨ੍ਹਾਂ Sohan Singh ਨਾਲ ਫੋਨ ’ਤੇ ਗੱਲ ਕੀਤੀ। ਇਸ ਮੌਕੇ ਈ.ਟੀ.ਟੀ. ਅਧਿਆਪਕ Kamal Thakur, Gurmukh Singh, Chamkor Singh, Gurveer Singh, Rahul Chopra, Aman Kumar, Gaurav Sharma, Mandeep Sidhu ਅਤੇ Jatinder Pal Singh ਨੇ Harpal Singh Cheema ਨੂੰ ਇੱਕ ਮੰਗ ਪੱਤਰ ਵੀ ਦਿੱਤਾ।

ਅੰਦੋਲਨ ਨਾਲ ਜੁੜੀ ਮਾੜੀ ਖ਼ਬਰ, ਦਿੱਲੀ ਤੋਂ ਪੰਜਾਬ ਆ ਰਹੇ ਕਿਸਾਨਾਂ ਨਾਲ ਵਾਪਰਿਆ ਭਾਣਾ || D5 Channel Punjabi

Harpal Singh Cheema ਨੇ ਕਿਹਾ, ‘‘ਪੰਜਾਬ ਦੇ ਸਿੱਖਿਆ ਮੰਤਰੀ Pargat Singh ਖੁੱਦ ਮੰਨ ਰਹੇ ਹਨ ਕਿ 180 ਈ.ਟੀ.ਟੀ. ਰੈਗੂਲਰ ਅਧਿਆਪਕਾਂ ਦੇ ਮਾਮਲੇ ਵਿੱਚ ਸਿੱਖਿਆ ਵਿਭਾਗ ਨੇ ਗਲਤੀ ਕੀਤੀ ਹੈ, ਪਰ ਕਾਂਗਰਸ ਸਰਕਾਰ ਇਸ ਗਲਤੀ ਨੂੰ ਦੁਰਸਤ ਕਰਨ ਦੀ ਥਾਂ ਇਨ੍ਹਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਘਟਾ ਕੇ ਜ਼ੁਲਮ ਦਾ ਸਿਖ਼ਰ ਕਰ ਰਹੀ ਹੈ।’’ ਉਨ੍ਹਾਂ ਕਿਹਾ ਕਿ ਪੱਕੇ ਤੌਰ ’ਤੇ ਨੌਕਰੀ ਕਰ ਰਹੇ 180 ਈ.ਟੀ.ਟੀ. ਅਧਿਆਪਕ ਸਰਕਾਰ ਤੋਂ ਇਨਸਾਫ਼ ਲੈਣ ਲਈ ਜਿੱਥੇ ਮੁੱਖ ਮੰਤਰੀ Charanjit Singh Channi ਦੀ ਰਿਹਾਇਸ ਤੋਂ ਕੁੱਝ ਕਰਮਾਂ ਦੀ ਦੂਰੀ ’ਤੇ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਹਨ, ਉਥੇ ਹੀ ਇਹ ਅਧਿਆਪਕ ਸਿੱਖਿਆ ਮੰਤਰੀ Pargat Singh ਦੇ ਜਲੰਧਰ ਸਥਿਤ ਰਿਹਾਇਸ਼ ਅੱਗੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। Cheema ਨੇ ਕਿਹਾ ਕਿ ਜੇ ਕਾਂਗਰਸ ਸਰਕਾਰ ਸਿੱਖਿਆ ਮੰਤਰੀ Pargat Singh ਦੀ ਗੱਲ ਨਹੀਂ ਮੰਨਦੀ ਤਾਂ ਉਨ੍ਹਾਂ ਨੂੰ ਸਰਕਾਰ ’ਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।

ਕਿਸਾਨਾਂ ਦੀ ਘਰ ਵਾਪਸੀ, ਦੇਖੋ ਮੌਕੇ ਦੀਆਂ ਤਸਵੀਰਾਂ, ਸੜਕਾਂ ਹੋਈਆਂ ਜਾਮ

‘ਆਪ’ ਆਗੂ ਨੇ ਦੋਸ਼ ਲਾਇਆ ਕਿ Channi ਸਰਕਾਰ ਈ.ਟੀ.ਟੀ. ਅਧਿਆਪਕਾਂ ਨਾਲ ਗ਼ੈਰ ਮਨੁੱਖੀ ਵਰਤਾਓ ਕਰ ਰਹੀ ਹੈ। Charanjit Singh Channi ਐਨੇ ਨਿਕੰਮੇ ਤੇ ਕਮਜ਼ੋਰ ਮੁੱਖ ਮੰਤਰੀ ਹਨ, ਜੋ ਇਨ੍ਹਾਂ ਅਧਿਆਪਕਾਂ ਦੀ ਗੱਲ ਸੁਣਨ ਤੋਂ ਵੀ ਭੱਜ ਰਹੇ ਹਨ। ਸਗੋਂ ਅਧਿਕਾਰੀਆਂ ਨੂੰ ਧਰਨੇ ਵਾਲੀ ਥਾਂ ’ਤੇ ਉਚੀ ਆਵਾਜ਼ ’ਚ ਡੀ.ਜੇ ਵਜਾਉਣ ਲਈ ਕਹਿ ਰਹੇ ਹਨ ਤਾਂ ਜੋ ਮੁੱਖ ਮੰਤਰੀ ਨੂੰ ਧਰਨਾਕਾਰੀਆਂ ਦੀ ਆਵਾਜ਼ ਨੇ ਸੁਣੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਸੂਬੇ ਦੇ ਸਕੂਲ ਨੰਬਰ ਇੱਕ ਹੋਣ ਦਾ ਦਾਅਵਾ ਕਰਦੇ ਹਨ, ਪਰ ਅਧਿਆਪਕ ਤਾਂ ਟੈਂਕੀਆਂ, ਟਾਵਰਾਂ ’ਤੇ ਚੜ੍ਹੇ ਆਪਣੇ ਹੱਕ ਮੰਗ ਰਹੇ ਹਨ। Harpal Singh Cheema ਨੇ ਕਿਹਾ ਕਿ ਇਨ੍ਹਾਂ 180 ਈ.ਟੀ.ਟੀ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ 2016 ’ਚ ਭਰਤੀ ਅਤੇ 2018 ’ਚ ਰੈਗੂਲਰ ਪੱਕਾ ਕੀਤਾ ਗਿਆ ਸੀ। ਪਰ ਪੰਜ ਸਾਲ ਨੌਕਰੀ ਕਰਨ ਤੋਂ ਬਾਅਦ ਸਿੱਖਿਆ ਵਿਭਾਗ ਨੇ ਇਨ੍ਹਾਂ ਅਧਿਆਪਕਾਂ ਨੂੰ ਨੌਕਰੀਆਂ ਤੋਂ ਬਾਹਰ ਕਰ ਦਿੱਤਾ ਅਤੇ ਹਾਈਕੋਰਟ ਦੇ ਹੁਕਮਾਂ ’ਤੇ ਮੁੜ ਨੌਕਰੀ ’ਤੇ ਰੱਖ ਲਿਆ।

ਕਿਸਾਨਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ​ਸਰਕਾਰ ਦਾ ਆਇਆ ਸੱਦਾ || D5 Channel Punjabi

ਸਰਕਾਰ ਨੇ ਧੋਖ਼ੇਬਾਜੀ ਕਰਕੇ ਇਨ੍ਹਾਂ ਅਧਿਆਪਕਾਂ ਦੀਆਂ ਤਨਖਾਹਾਂ ਘਟਾ ਦਿੱਤੀਆਂ ਹਨ, ਜੋ ਸਰਾਸਰ ਧੱਕਾ ਅਤੇ ਜ਼ੁਲਮ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਕਿੰਨੀ ਹਾਸੋਹੀਣੀ ਗੱਲ ਕਰਦੇ ਹਨ ਕਿ ਉਨ੍ਹਾਂ 180 ਈ.ਟੀ.ਟੀ. ਅਧਿਆਪਕਾਂ ਦਾ ਮਾਮਲਾ ਹੱਲ ਕਰਨ ਲਈ ਫਾਇਲ ਵਿੱਤ ਵਿਭਾਗ ਨੂੰ ਭੇਜ ਦਿੱਤੀ ਹੈ, ਪਰ ਵਿੱਤ ਵਿਭਾਗ ਦੇ ਉਚ ਅਧਿਕਾਰੀ ਕੋਈ ਫ਼ੈਸਲਾ ਨਹੀਂ ਲੈ ਰਹੇ। Harpal Singh Cheema ਨੇ ਕਿਹਾ ਕਿ ਆਮ ਆਦਮੀ ਪਾਰਟੀ ਇਨ੍ਹਾਂ ਅਧਿਆਪਕਾਂ ਦਾ ਸਮਰਥਨ ਕਰਦੀ ਹੈ ਅਤੇ ਮੁੱਖ ਮੰਤਰੀ Channi ਤੋਂ ਮੰਗ ਕਰਦੀ ਹੈ ਕਿ ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਅਤੇ ਸੋਹਣ ਸਿੰਘ ਸਮੇਤ ਹੋਰ ਟਾਵਰਾਂ ਤੇ ਟੈਂਕੀਆਂ ’ਤੇ ਬੈਠੇ ਅਧਿਆਪਕਾਂ ਦੀ ਜਾਨ ਬਚਾਈ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੌਕਰਸ਼ਾਹੀ ਦੇ ਦਬਾਅ ਕਾਰਨ ਈ.ਟੀ.ਟੀ. ਅਧਿਆਪਕਾਂ ਦਾ ਮਾਮਲਾ ਹੱਲ ਨਹੀਂ ਕਰ ਸਕਦੀ ਤਾਂ ਕਾਂਗਰਸ ਨੂੰ ਕੁਰਸੀ ਖ਼ਾਲੀ ਕਰ ਦੇਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button