ਜੇ.ਡੀ.ਏ. ਵੱਲੋਂ ਰਿਹਾਇਸ਼ੀ ਪਲਾਟਾਂ ਅਤੇ ਬੂਥਾਂ ਦੀ ਈ-ਨਿਲਾਮੀ ਸ਼ੁਰੂ
ਰਿਹਾਇਸ਼ੀ ਪਲਾਟਾਂ ਲਈ ਸ਼ੁਰੂਆਤੀ ਕੀਮਤ 32.79 ਲੱਖ ਰੁਪਏ ਰੱਖੀ
ਚੰਡੀਗੜ੍ਹ : ਜਲੰਧਰ ਵਿਕਾਸ ਅਥਾਰਟੀ (ਜੇਡੀਏ) ਵੱਲੋਂ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿਖੇ ਸਥਿਤ ਰਿਹਾਇਸ਼ੀ ਪਲਾਟਾਂ ਅਤੇ ਬੂਥਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਗਈ ਹੈ। ਇਹ ਈ-ਨਿਲਾਮੀ ਅੱਜ ਸਵੇਰੇ 9 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ 19 ਦਸੰਬਰ ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੂੰ ਦੱਸਿਆ ਕਿ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿੱਚ ਸਥਿਤ ਕੁੱਲ 19 ਜਾਇਦਾਦਾਂ ਨਿਲਾਮੀ ਲਈ ਉਪਲਬਧ ਹਨ।
Sukhbir Badal SIT ਅੱਗੇ ਹੋਇਆ ਪੇਸ਼, 3 ਘੰਟੇ ਕੀਤੀ ਗਈ ਪੁੱਛਗਿੱਛ | D5 Channel Punjabi
ਇਸ ਈ-ਨਿਲਾਮੀ ਵਿੱਚ ਉਪਲਬਧ ਜਾਇਦਾਦਾਂ ਦੇ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਰਿਹਾਇਸ਼ੀ ਪਲਾਟਾਂ ਦੀ ਸ਼ੁਰੂਆਤੀ ਕੀਮਤ 32.79 ਲੱਖ ਰੁਪਏ ਅਤੇ ਬੂਥਾਂ ਲਈ ਇਹ ਕੀਮਤ 14.64 ਲੱਖ ਰੁਪਏ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਛੁੱਕ ਬੋਲੀਕਾਰਾਂ ਨੂੰ ਬੋਲੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਈ-ਆਕਸ਼ਨ ਪੋਰਟਲ www.puda.e-auctions.in ‘ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ। ਇਸ ਪੋਰਟਲ ‘ਤੇ ਨਿਲਾਮੀ ਲਈ ਪੇਸ਼ ਜਾਇਦਾਦਾਂ ਦੇ ਵੇਰਵੇ ਅਤੇ ਈ-ਨਿਲਾਮੀ ਦੇ ਨਿਯਮ ਅਤੇ ਸ਼ਰਤਾਂ ਵੀ ਉਪਲਬਧ ਹਨ।
Sukhbir Badal ‘ਤੇ ਸਵਾਲਾਂ ਦੀ ਝੜੀ, SIT ਮੈਂਬਰਾਂ ਦੇ ਤਿੱਖੇ ਸਵਾਲ ਅਕਾਲੀ ਆਗੂ, || D5 Channel Punjabi
ਬੁਲਾਰੇ ਨੇ ਅੱਗੇ ਦੱਸਿਆ ਗਿਆ ਕਿ ਸਫ਼ਲ ਬੋਲੀਕਾਰਾਂ ਨੂੰ ਬੋਲੀ ਦੀ ਕੀਮਤ ਦਾ 25 ਫੀਸਦ ਅਦਾ ਕਰਨ ‘ਤੇ ਸਬੰਧਤ ਸਾਈਟ ਦਾ ਕਬਜ਼ਾ ਦੇ ਦਿੱਤਾ ਜਾਵੇਗਾ ਅਤੇ ਸਾਲਾਨਾ 9.5 ਫੀਸਦ ਵਿਆਜ ਦਰ ‘ਤੇ ਕਿਸ਼ਤਾਂ ਵਿੱਚ ਬਕਾਇਆ ਰਕਮ ਦੀ ਅਦਾਇਗੀ ਕਰਨੀ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.