Breaking NewsD5 specialNewsPunjabTop News

‘ਜੇ PM ਮੋਦੀ ਦੀ ਥਾਂ ਮੈਂ ਹੁੰਦਾ ਹੁਣ ਨੂੰ ਕਿਸਾਨਾਂ ਦੇ ਡਾਗਾਂ ਮਾਰ-ਮਾਰ ਜੇਲ੍ਹਾਂ ‘ਚ ਬੰਦ ਕਰ ਦਿੰਦਾ’

ਜਲੰਧਰ : ਜਲੰਧਰ ‘ਚ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ‘ਚ ਭਾਜਪਾ ਪੰਜਾਬ ਦੇ ਨਵੇਂ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਦਾ ਪਾਰਟੀ ਵਲੋਂ ਦਫਤਰ ‘ਚ ਸਵਾਗਤ ਕੀਤਾ ਗਿਆ ਤਾਂ ਉਥੇ ਹੀ ਭਾਜਪਾ ਆਗੂ ਹਰਿੰਦਰ ਸਿੰਘ ਕਾਹਲੋਂ ਨੇ ਆਪਣੇ ਭਾਸ਼ਣ ‘ਚ ਕਿਸਾਨਾਂ ਨੂੰ ਲੈ ਕੇ ਇੱਕ ਵਿਵਾਦਿਤ ਬਿਆਨ ਦਿੱਤਾ ਤੇ ਖੇਤੀ ਕਾਨੂੰਨਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਦਾ ਕੋਈ ਨੁਕਸਾਨ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇ ਮੈਂ ਪ੍ਰਧਾਨ ਮੰਤਰੀ ਦੀ ਥਾਂ ਹੁੰਦਾ ਤਾਂ ਕਿਸਾਨਾਂ ਦੇ ਡਾਗਾਂ ਮਾਰ-ਮਾਰ ਹੁਣ ਨੂੰ ਜੇਲ੍ਹਾਂ ‘ਚ ਬੰਦ ਕਰ ਦਿੰਦਾ ਤੇ ਹੁਣ ਸਾਨੂੰ ਇੰਝ ਹੀ ਕਰਨਾ ਪੈਣਾ।

Farmers Protest : ਕਿਸਾਨਾਂ ਦਾ ਕੈਪਟਨ ਨੂੰ ਠੋਕਵਾਂ ਜਵਾਬ ! ਭੜਕੀਆਂ ਕਿਸਾਨ ਜਥੇਬੰਦੀਆਂ D5 Channel Punjabi

ਦੱਸ ਦਈਏ ਕਿ  ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਪਿਛਲੇ 1 ਸਾਲ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ। ਇਸ ਅੰਦੋਲਨ ‘ਚ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਤੱਕ ਗੁਆ ਦਿੱਤੀਆਂ। ਬੀਤੇ ਦਿਨੀਂ ਕਿਸਾਨਾਂ ‘ਤੇ ਹਰਿਆਣਾ ਦੇ ਕਰਨਾਲ ‘ਚ ਪੁਲਿਸ ਵੱਲੋਂ ਅੰਨ੍ਹਾ ਲਾਠੀਚਾਰਜ ਕੀਤਾ ਗਿਆ ਜਿਸ ‘ਚ ਇੱਕ ਕਿਸਾਨ ਸ਼ਹੀਦ ਹੋ ਗਿਆ ਅਤੇ ਇੱਕ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਅੱਖ ਦੀ ਰੌਸ਼ਨੀ ਚਲੀ ਗਈ। ਇਸ ਦੌਰਾਨ ਅਜੇ ਵੀ ਜ਼ਾਲਮ ਸਰਕਾਰ ਕਿਸਾਨਾਂ ‘ਤੇ ਤਸ਼ੱਦਦ ਕਰਨ ਤੋਂ ਟਲ ਨਹੀਂ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button