Press ReleasePunjabTop News

ਜੌੜਾਮਾਜਰਾ ਵੱਲੋਂ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸਾਰੇ ਹਸਪਤਾਲਾਂ ਵਿੱਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ: ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸਾਰੇ ਹਸਪਤਾਲਾਂ ਵਿੱਚ ਜਰੂਰੀ ਦਵਾਈਆਂ ਦੀ ਉਪਲਬਧਤਾ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਪਟਿਆਲਾ, ਅਮ੍ਰਿਤਸਰ, ਫਰੀਦਕੋਟ ਅਤੇ ਮੋਹਾਲੀ ਦੇ ਚਾਰ ਸਰਕਾਰੀ ਮੈਡੀਕਲ ਕਾਲਜਾਂ ਦੇ ਵੱਖ-ਵੱਖ ਪ੍ਰੋਜੈਕਟਾਂ, ਵਿਕਾਸ ਕਾਰਜਾਂ ਅਤੇ ਲੰਬਿਤ ਪਈਆਂ ਮੰਗਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਉਕਤ ਸੰਸਥਾਵਾਂ ਨੂੰ ਸਾਰੇ ਹਸਪਤਾਲਾਂ ਵਿੱਚ ਜਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਤੇਜੀ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕੋਵਿਡ ਦੌਰਾਨ ਆਪਣੀ ਜਾਨ ਦਾਅ ’ਤੇ ਲਾ ਕੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਾਲੇ ਵੱਖ-ਵੱਖ ਕੋਵਿਡ ਯੋਧਿਆਂ ਨੂੰ ਐਡਜਸਟ ਕਰਨ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਵੀ ਜਾਇਜ਼ਾ ਲਿਆ।
ਵਕੀਲਾਂ ਨੇ ਪਾਕੇ ਕੋਟ ਪਾਤਾ ਸੜਕਾਂ ’ਤੇ ਗਾਹ, NIA ਖਿਲਾਫ ਖੋਲ੍ਹਿਆ ਮੋਰਚਾ, ਲੋਕਾਂ ਦੇ ਕੰਮ ਹੋਏ ਠੱਪ
ਉਨ੍ਹਾਂ ਹਸਪਤਾਲਾਂ ਨੂੰ ਹਦਾਇਤ ਕੀਤੀ ਕਿ  ਮਰੀਜ਼ਾਂ ਅਤੇ ਵਿਦਿਆਰਥੀਆਂ ਲਈ ਸੰਸਥਾਵਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਇੱਕ ਵਿਸਤ੍ਰਿਤ ਮਾਸਟਰ ਪਲਾਨ ਤਿਆਰ ਕੀਤਾ ਜਾਵੇ। ਉਨ੍ਹਾਂ ਕਿਸੇ ਵੀ ਬਕਾਇਆ ਸੇਵਾ ਨਿਯਮਾਂ ਨੂੰ ਸੋਧਣ ਅਤੇ ਡਰਾਫਟ ਕਰਨ ਲਈ ਸਮਾਂਬੱਧ ਕਾਰਵਾਈ ‘ਤੇ ਜ਼ੋਰ ਦਿੱਤਾ। ਉਨ੍ਹਾਂ ਡਾਇਰੈਕਟੋਰੇਟ ਨੂੰ ਸਿੱਧੇ ਕੋਟੇ ਦੀਆਂ ਵੱਖ-ਵੱਖ ਅਸਾਮੀਆਂ ਲਈ ਸਮੇਂ ਸਿਰ ਇਸ਼ਤਿਹਾਰ ਦੇਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਸਰਪੰਚ ਨੇ ਦਿਖਾਈ ਮੰਤਰੀ ਜਿੰਨੀ ਪਾਵਰ ! ਨਜਾਇਜ਼ ਕਬਜ਼ੇ ਕਰਵਾਉਣ ’ਚ ਮਾਹਿਰ ! ਅੱਗੋਂ ਵਿਭਾਗ ਨੇ ਲਿਆ ਐਕਸ਼ਨ
ਕੈਬਨਿਟ ਮੰਤਰੀ ਨੇ ਦੱਸਿਆ ਕਿ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਅਫ਼ਸਰਸ਼ਾਹੀ ਨੂੰ ਠੱਲ ਪਾਉਣ ਲਈ ਸੰਸਥਾਵਾਂ ਦੇ ਮੁਖੀਆਂ ਨਾਲ ਸਕਤੀਆਂ ਨੂੰ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਵਿਭਾਗ ਨੂੰ ਮਾਹਰ ਤੇ ਪ੍ਰਤਿਭਾਸ਼ਾਲੀ ਡਾਕਟਰਾਂ ਨੂੰ ਆਕਰਸ਼ਿਤ ਕਰਨ ਲਈ ਸੁਪਰਸਪੈਸਲਿਸਟਾਂ ਨੂੰ ਉਤਸ਼ਾਹਿਤ ਕਰਨ ਸਬੰਧੀ ਪ੍ਰਸਤਾਵ ਤਿਆਰ ਕਰਨ ਲਈ ਕਿਹਾ। ਉਨ੍ਹਾਂ ਨੇ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮਰੀਜਾਂ ਨੂੰ ਬਿਹਤਰ ਸਹੂਲਤਾਂ ਉਪਲਬਧ ਕਰਾਉਣ ਲਈ ਹੋਰ ਵੀ ਬਹੁਤ ਕੁਝ ਕਰਨ ਦੀ ਲੋੜ ਹੈ।
ਸਵੇਰੇ ਸਵੇਰੇ ਆਈ ਵੱਡੀ ਖ਼ਬਰ, ਪੰਜਾਬ ’ਚ ਹੋਣਗੇ ਬੰਬ ਧਮਾਕੇ ,ਪੁਲਿਸ ਨੇ ਕੀਤੇ ਪੁਖ਼ਤਾ ਪ੍ਰਬੰਧ!
ਇਸ ਮੀਟਿੰਗ ਵਿੱਚ ਅਲਕਨੰਦਾ ਦਿਆਲ, ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ, ਡਾ: ਅਵਨੀਸ਼ ਕੁਮਾਰ, ਡਾਇਰੈਕਟਰ ਸਿਹਤ ਵਿਭਾਗ ਅਤੇ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button