Breaking NewsIndiaNews

ਜੰਮੂ-ਕਸ਼ਮੀਰ: ਪੁਲਵਾਮਾ ‘ਚ ਅੱਤਵਾਦੀਆਂ ਨੇ ਕੀਤਾ CID ਅਧਿਕਾਰੀ ਦਾ ਕਤਲ

ਸ੍ਰੀਨਗਰ : ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਨਾਪਾਕ ਹਰਕਤ ਨੂੰ ਅੰਜ਼ਾਮ ਦਿੱਤਾ ਹੈ। ਅੱਤਵਾਦੀਆਂ ਨੇ ਐਤਵਾਰ ਸ਼ਾਮ ਦੱਖਣੀ ਕਸ਼ਮੀਰ ਦੇ ਪੁਲਵਾਮਾ ‘ਚ ਸੀਆਈਡੀ ਦੇ ਇੱਕ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਵਾਰਦਾਤ ਤੋਂ ਬਾਅਦ ਪੁਲਿਸ ਨੇ ਪੁਲਵਾਮਾ ਦੇ ਵਾਹੀਬਾਘ ਇਲਾਕੇ ‘ਚ ਇਮਤਿਆਜ਼ ਮੀਰ ਦੀ ਕਾਰ ਅਤੇ ਮ੍ਰਿਤਕ ਦੇਹ ਬਰਾਮਦ ਕੀਤੀ ਗਈ।

Read Also ਜੰਮੂ-ਕਸ਼ਮੀਰ : ਫੌਜ ਦੇ ਕੈਂਪ ‘ਤੇ ਅੱਤਵਾਦੀ ਹਮਲਾ, ਜਵਾਨ ਸ਼ਹੀਦ

ਜਾਣਕਾਰੀ ਦੇ ਮੁਤਾਬਕ ਮ੍ਰਿਤਕ ਪੁਲਿਸ ਅਧਿਕਾਰੀ ਮੂਲ ਰੂਪ ਨਾਲ ਪੁਲਵਾਮਾ ਦੇ ਹੀ ਨਿਵਾਸੀ ਸਨ ਅਤੇ ਫਿਲਹਾਲ ਉਨ੍ਹਾਂ ਨੂੰ ਸ੍ਰੀਨਗਰ ਦੇ ਸ਼ੇਰਗਾਰੀ ਪੁਲਿਸ ਥਾਣੇ ਵਿੱਚ ਤਾਇਨਾਤ ਕੀਤਾ ਗਿਆ ਸੀ। ਐਤਵਾਰ ਸ਼ਾਮ ਇਮਤਿਆਜ਼ ਮੀਰ ਜੇਕੇ 01 ਏਡੀ 8352 ਨੰਬਰ ਦੀ ਕਾਰ ਤੋਂ ਕੀਤੇ ਜਾ ਰਹੇ ਸਨ। ਇਸ ਦੌਰਾਨ ਅੱਤਵਾਦੀਆਂ ਨੇ ਇੱਥੇ ਰਸ਼ਮੀ ਨਾਲੇ ਦੇ ਕੋਲ ਉਨ੍ਹਾਂ ਨੂੰ ਰੋਕ ਕੇ ਗੋਲੀ ਮਾਰ ਦਿੱਤੀ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਏ । ਪੁਲਿਸ ਨੇ ਅੱਤਵਾਦੀਆਂ ਨੂੰ ਕਾਬੂ ਕਰਨ ਲਈ ਭਾਲ ਮੁਹਿੰਮ ਜਾਰੀ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button