IndiaTop News

ਜੰਮੂ-ਕਸ਼ਮੀਰ ਦੇ ਸਿੱਧਰਾ ‘ਚ ਸੁਰੱਖਿਆ ਬਲਾਂ ‘ਤੇ ਅੱਤਵਾਦੀਆਂ ਵਿਚ ਹੋਏ ਮੁਕਾਬਲਾ ‘ਚ ਤਿੰਨ ਅੱਤਵਾਦੀ ਢੇਰ

ਜੰਮੂ : ਜੰਮੂ ਸ਼ਹਿਰ ਦੇ ਬਾਹਰਵਾਰ ਸਿਧਰਾ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋਈ। ਜਿਸ ਵਿੱਚ ਏਡੀਜੀਪੀ ਜੰਮੂ ਨੇ ਦੱਸਿਆ ਕਿ ਇਲਾਕੇ ਵਿੱਚ 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਸੀ। ਫਿਲਹਾਲ ਤਿੰਨ ਮਾਰੇ ਗਏ ਹਨ। ਪੁਲਿਸ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਗੋਲੀਬਾਰੀ ਦੇ ਸਮੇਂ ਅੱਤਵਾਦੀ ਇੱਕ ਟਰੱਕ ਵਿੱਚ ਸਨ। ਲਗਭਗ ਸਵੇਰੇ 08:35 ‘ਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਪੂਰੀ ਤਰ੍ਹਾਂ ਰੁੱਕ ਗਈ। ਪੁਲਿਸ ਮੁਤਾਬਕ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿਚ ਮੁਕਾਬਲਾ ਸ਼ੁਰੂ ਹੋਇਆ, ਜਿਸ ਵਿਚ 3 ਅੱਤਵਾਦੀ ਮਾਰੇ ਗਏ। ਮੁਕਾਬਲੇ ਨੂੰ ਵੇਖਦੇ ਹੋਏ ਸਿਧਰਾ-ਨਰਵਾਲ ਬਾਈਪਾਸ ‘ਤੇ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ।

Navjot Sidhu ਦਾ ਨਵਾਂ ਸਿਆਸੀ ਧਮਾਕਾ! Sunil Jakhar ਦਾ ਵੱਡਾ ਬਿਆਨ! ਡਰੀ Congress | D5 Channel Punjabi

ਦੱਸ ਦੇਈਏ ਕਿ ਪਿਛਲੇ ਮਹੀਨੇ ਤੋਂ ਸੁਰੱਖਿਆ ਬਲਾਂ ਵੱਲੋਂ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੂੰ ਖਤਮ ਕਰਨ ਲਈ ‘ਆਪ੍ਰੇਸ਼ਨ ਆਲ ਆਊਟ’ ਚਲਾਇਆ ਜਾ ਰਿਹਾ ਹੈ। ਸੁਰੱਖਿਆ ਬਲਾਂ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਵਿੱਚ ਸਥਾਨਕ ਭਰਤੀ ਹੁਣ ਕੁਝ ਜ਼ਿਲ੍ਹਿਆਂ ਵਿੱਚ ਹੀ ਹੋ ਰਹੀ ਹੈ ਅਤੇ ਉਹ ਵੀ ਨਾਂਹ ਦੇ ਬਰਾਬਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button