Breaking NewsD5 specialIndiaNewsTop News

ਜੰਮੂ ‘ਚ ਵੱਡਾ ਐਨਕਾਊਂਟਰ, ਇੱਕ ਜਵਾਨ ਸ਼ਹੀਦ, ਦੋ ਅੱਤਵਾਦੀ ਢੇਰ

ਜੰਮੂ : ਜੰਮੂ ਦੇ ਬਾਹਰੀ ਇਲਾਕੇ ‘ਚ ਸ਼ੁੱਕਰਵਾਰ ਤੜਕੇ ਫ਼ੌਜ ਦੇ ਕੈਂਪ ਨੇੜੇ ਅੱਤਵਾਦੀਆਂ ਦੇ ਸੀ.ਆਈ.ਐੱਸ.ਐੱਫ. ਦੀ ਬੱਸ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਨੀਂਮ ਫ਼ੌਜੀ ਫ਼ੋਰਸ ਇਕ ਜਵਾਨ ਸ਼ਹੀਦ ਹੋ ਗਿਆ। ਇਸ ਦੌਰਾਨ 2 ਅੱਤਵਾਦੀ ਵੀ ਮਾਰੇ ਗਏ ਹਨ। ਹਮਲੇ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸੁੰਜਵਾਂ ‘ਚ ਇਹ ਮੁਕਾਬਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਂਬਾ ਜ਼ਿਲ੍ਹੇ ਦੇ ਪ੍ਰਸਤਾਵਿਤ ਦੌਰੇ ਦੇ ਮੱਦੇਨਜ਼ਰ 2 ਦਿਨ ਪਹਿਲਾਂ ਤੋਂ ਜੰਮੂ-ਕਸ਼ਮੀਰ ‘ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

ਆੜ੍ਹਤੀਆਂ ਨੇ ADC ਤੇ DFSO ਨੂੰ ਬਣਾਇਆ ਬੰਧਕ, ਪੁਲਿਸ ਨੂੰ ਪਈਆਂ ਭਾਜੜਾਂ, ਗਰਮਾਇਆ ਮਾਹੌਲ | D5 Channel Punjabi

ਕੇਂਦਰੀ ਉਦਯੋਗਿਕ ਸੁਰੱਖਿਆ ਫ਼ੋਰਸ (ਸੀ.ਆਈ.ਐੱਸ.ਐੱਫ.) ਦੇ ਅਧਿਕਾਰੀਆਂ ਨੇ ਦੱਸਿਆ ਕਿ ਸਵੇਰ ਦੀ ਡਿਊਟੀ ਲਈ 15 ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ‘ਤੇ ਚੱਢਾ ਕੈਂਪ ਖੇਤਰ ਨੇੜੇ ਸਵੇਰੇ 4:25 ਵਜੇ ਹਮਲਾ ਕੀਤਾ ਗਿਆ। ਨੀਂਮ ਫ਼ੌਜੀ ਫ਼ੋਰਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਬੱਸ ‘ਤੇ ਗੋਲੀਬਾਰੀ ਕੀਤੀ ਅਤੇ ਇਕ ਗ੍ਰਨੇਡ ਸੁੱਟਿਆ, ਜਿਸ ਵਿਚ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਐੱਸ.ਪੀ. ਪਾਟਿਲ ਦੀ ਮੌਤ ਹੋ ਗਈ ਅਤੇ ਬੱਸ ਵਿਚ ਸਵਾਰ 2 ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਸੁਰੱਖਿਆ ਫ਼ੋਰਸਾਂ ਨੇ ਵੀ ਮੂੰਹਤੋੜ ਜਵਾਬ ਦਿੱਤਾ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ‘ਚ 2 ਅੱਤਵਾਦੀ ਵੀ ਮਾਰੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button