PunjabTop News

ਜੱਥੇਦਾਰ ਗੜਗੱਜ ਬਾਦਲ ਪਰਿਵਾਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ : MLA ਗਿਆਸਪੁਰਾ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਨੂੰ ਲੈ ਕੇ ਸਿਆਸੀ ਵਿਵਾਦ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਸ ਫੈਸਲੇ ਦਾ ਤਿੱਖੇ ਸ਼ਬਦਾਂ ਵਿੱਚ ਵਿਰੋਧ ਕਰਦਿਆਂ ਇਸ ਪਿੱਛੇ ਸਿਆਸੀ ਸਾਜ਼ਿਸ਼ ਹੋਣ ਦੇ ਦੋਸ਼ ਲਗਾਏ ਹਨ। ਗਿਆਸਪੁਰਾ ਨੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਚੈਲੰਜ ਵੀ ਕੀਤਾ।
ਜ਼ੀ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਇਹ ਫੈਸਲਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਸਨੂੰ ਸਿੱਖ ਕੌਮ ਕਦੇ ਵੀ ਸਵੀਕਾਰ ਨਹੀਂ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਜਥੇਦਾਰ ਬਾਦਲ ਪਰਿਵਾਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ ਅਤੇ ਇਸੇ ਕਾਰਨ ਅਜਿਹੇ ਫੈਸਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਸਿਆਸਤ ਤੋਂ ਉੱਪਰ ਰਹਿ ਕੇ ਕੰਮ ਕਰਨਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button