Breaking NewsD5 specialNewsPoliticsPunjab

ਜੱਥੇਦਾਰ ਨੇ ਬਾਦਲਾਂ ਲਈ ਮੁਸੀਬਤ ਕੀਤੀ ਖੜੀ!ਕੇਂਦਰ ਦੀ ਸੁਖਬੀਰ, ਹਰਸਿਮਰਤ ਨੂੰ ਝਾੜ?ਟੁੱਟੇਗਾ ਗੱਠਜੋੜ, ਜਾਵੇਗੀ ਕੁਰਸੀ!

ਪਟਿਆਲਾ : ਕੋਰੋਨਾ ਕਾਰਨ ਪੂਰੇ ਦੇਸ਼ ਭਰ ‘ਚ ਲਾਗੂ ਢਾਈ ਮਹੀਨਿਆਂ ਦੀ ਤਾਲਾਬੰਦੀ ਤੋਂ ਬਾਅਦ ਰੇਸਤਰਾਂ, ਸ਼ਾਪਿੰਗ ਮਾਲ, ਹੋਟਲ ਅਤੇ ਧਾਰਮਿਕ ਸਥਾਨਾਂ ਨੂੰ ਅੱਜ ਖੋਲ੍ਹ ਦਿੱਤਾ ਗਿਆ। ਹਾਲਾਂਕਿ ਇਨ੍ਹਾਂ ਸਾਰਿਆਂ ਨੂੰ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਸਖ਼ਤ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਹੋਵੇਗਾ। ਅਨਲਾਕ-1 ਦੇ ਰੂਪ ‘ਚ ਕੇਂਦਰ ਨੇ ਧਾਰਮਿਕ ਸਥਾਨਾਂ, ਰੇਸਤਰਾਂ, ਸ਼ਾਪਿੰਗ ਮਾਲਾਂ ਨੂੰ ਪੂਰੀ ਤਰਾਂ ਨਾਲ ਸਾਫ਼ ਕਰਨ ਅਤੇ ਸਮਾਜਿਕ ਦੂਰੀ ਦਾ ਪਾਲਣ ਕਰਨ ਅਤੇ ਹੋਰ ਮਾਪਦੰਡਾਂ ਅਤੇ ਪ੍ਰੋਟੋਕਾਲ ਦੀ ਪਾਲਣਾ ਕਰਨ ਲਈ ਕਿਹਾ ਹੈ। ਉਥੇ ਹੀ ਧਾਰਮਿਕ ਸਥਾਨਾਂ ਅਤੇ ਸ਼ਾਪਿੰਗ ਮਾਲਾਂ ‘ਚ ਦਾਖ਼ਲ ਹੋਣ ਲਈ ਹੈਂਡ ਸੈਨੀਟਾਈਜ਼ਰ ਡਿਸਪੈਂਸਰ ਅਤੇ ਥਰਮਲ ਸਕ੍ਰੀਨਿੰਗ ਦੀ ਵਿਵਸਥਾ ਹੋਣਾ ਜ਼ਰੂਰੀ ਹੈ।

ਦੇਖੋ ਕਿਵੇਂ ਪ੍ਰਨੀਤ ਕੌਰ ਨੇ Live ਹੋ ਕੇ ਕੋਰੋਨਾ ‘ਚ ਫਰੰਟਲਾਈਨ ‘ਤੇ ਕੰਮ ਕਰਨ ਵਾਲੇ ਲੋਕਾਂ ਦਾ ਵਧਾਇਆ ਹੌਂਸਲਾ

ਜਿੱਥੇ ਦੇਸ਼ ਭਰ ‘ਚ ਕੋਰੋਨਾ ਦਾ ਕਹਿਰ ਜਾਰੀ ਹੈ ਉੱਥੇ ਪੰਜਾਬ ‘ਚ ਵੀ ਇਸ ਖ਼ਤਰਨਾਕ ਵਾਇਰਸ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਅਤੇ ਲਗਾਤਾਰ ਤੇਜ਼ ਰਫ਼ਤਾਰ ਨਾਲ ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਰਿਹਾ ਹੈ। ਹਾਲਾਂਕਿ ਸਰਕਾਰ ਵਲੋਂ ਪੰਜਾਬ ‘ਚ ਹਾਲਾਤ ਹੋਰਨਾਂ ਸੂਬਿਆਂ ਨਾਲੋਂ ਬਿਹਤਰ ਦੱਸੇ ਜਾ ਰਹੇ ਹਨ ਪਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਨਵੇਂ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ ‘ਚ ਵਾਧਾ ਜਾਰੀ ਹੈ। ਅੱਜ ਫਿਰ ਸੂਬੇ ‘ਚ ਕੋਰੋਨਾ ਨਾਲ 3 ਹੋਰ ਮੌਤਾਂ ਦਰਜ ਕੀਤੀਆਂ ਗਈਆਂ ਹਨ। ਤਿੰਨੋਂ ਮੌਤਾਂ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸੂਬੇ ‘ਚ ਵੱਖ-ਵੱਖ ਥਾਵਾਂ ਤੋਂ 64 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ।

ਜੱਥੇਦਾਰ ਨੇ ਬਾਦਲਾਂ ਲਈ ਮੁਸੀਬਤ ਕੀਤੀ ਖੜੀ!ਕੇਂਦਰ ਦੀ ਸੁਖਬੀਰ, ਹਰਸਿਮਰਤ ਨੂੰ ਝਾੜ?ਟੁੱਟੇਗਾ ਗੱਠਜੋੜ, ਜਾਵੇਗੀ ਕੁਰਸੀ!

ਰਾਜ ਸਰਕਾਰ ਵਲੋਂ ਅਜੇ ਵੀ ਮਾਪਦੰਡ ਸੰਚਾਲਨ ਪ੍ਰਕਿਰਿਆਵਾਂ ਨੂੰ ਵਿਵਸਥਿਤ ਕਰਨ ਤੇ ਵਾਇਰਸ ਪ੍ਰਸਾਰ ਨੂੰ ਰੋਕਣ ਲਈ ਅਇਹਤਿਆਤ ਦੇ ਤੌਰ ‘ਤੇ ਹਿਮਾਚਲ ਪ੍ਰਦੇਸ਼ ‘ਚ ਪ੍ਰਸਿੱਧ ਹਿੰਦੂ ਤੀਰਥ ਸਥਾਨ ਸੋਮਵਾਰ ਨੂੰ ਬੰਦ ਰੱਖੇ ਗਏ। ਉਥੇ ਹੀ ਸਰਕਾਰ ਨੇ ਭਗਤਾਂ ਨੂੰ ਆਨਲਾਈਨ ਪੂਜਾ ਅਤੇ ਪ੍ਰਾਰਥਨਾ ਕਰਨ ਦੀ ਸਲਾਹ ਦਿੱਤੀ ਹੈ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਹਿਤਿਆਤ ਦੇ ਤੌਰ ‘ਤੇ ਰਾਜ ‘ਚ ਸਾਰੇ ਮੰਦਰਾਂ ਨੂੰ 17 ਮਾਰਚ ਤੋਂ ਬੰਦ ਕਰ ਦਿੱਤਾ ਗਿਆ ਸੀ।

ਮਜੀਠੀਆ ਨੇ ਕੀਤਾ ਵੱਡਾ ਸਿਆਸੀ ਧਮਾਕਾ, ਰੰਧਾਵਾ ਦੀਆਂ ਦਿਖਾਈਆਂ ਅਜਿਹੀਆਂ ਫੋਟੋਆਂ ਕਿ ਦੇਖਕੇ ਹੋ ਜਾਓਗੇ ਹੈਰਾਨ

ਭਾਰਤ ਅਤੇ ਚੀਨ ਦਰਮਿਆਨ ਅਸਲ ਕੰਟਰੋਲ ਰੇਖਾ (ਐੱਲ.ਏ.ਸੀ) ਕੋਲ ਚੱਲ ਰਹੇ ਅੜਿੱਕੇ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨੋਂ ਫ਼ੌਜਾਂ ਦੇ ਮੁਖੀਆਂ ਅਤੇ ਚੀਫ਼ ਆਫ਼ ਡਿਫੈਂਸ ਸਟਾਫ਼ ਨਾਲ ਮੀਟਿੰਗ ਕੀਤੀ। ਰੱਖਿਆ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਇਸ ਮੀਟਿੰਗ ‘ਚ ਹਾਲਾਤ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਫ਼ੌਜ ਵਲੋਂ ਭਵਿੱਖ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ। ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਮਾਹਿਰ ਪ੍ਰਸ਼ਾਂਤ ਕਿਸ਼ੋਰ ਦੀਆਂ ਸੇਵਾਵਾਂ ਦੁਬਾਰਾ ਲੈਣ ਦਾ ਮਾਮਲਾ ਰਾਜ ਦੇ ਸਿਆਸੀ ਹਲਕਿਆਂ ਲਈ ਇਕ ਵੱਡੀ ਬੁਝਾਰਤ ਬਣ ਗਿਆ ਹੈ।

Navjot Sidhu ਦੇ ‘ਆਪ’ ‘ਚ ਆਉਣ ਬਾਰੇ Bhagwant Maan ਦਾ ਵੱਡਾ ਬਿਆਨ, ਹਿਲਾਈ Punjab ਦੀ ਸਿਆਸਤ

ਕੈਪਟਨ ਅਮਰਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਪੱਤਰਕਾਰਾਂ ਨਾਲ ਵੀਡੀਓ ਕਾਨਫਰੰਸ ਮੌਕੇ ਐਲਾਨ ਕੀਤਾ ਸੀ ਕਿ ਉਨ੍ਹਾਂ ਮੰਤਰੀਆਂ ਤੇ ਵਿਧਾਨਕਾਰਾਂ ਦੀ ਰਾਏ ਅਨੁਸਾਰ ਪ੍ਰਸ਼ਾਂਤ ਕਿਸ਼ੋਰ ਦੀਆਂ ਸੇਵਾਵਾਂ ਆਉਂਦੀਆਂ ਚੋਣਾਂ ਲਈ ਦੁਬਾਰਾ ਲੈਣ ਦਾ ਫੈਸਲਾ ਕੀਤਾ ਹੈ ਤੇ ਪ੍ਰਸ਼ਾਂਤ ਕਿਸ਼ੋਰ ਵੀ ਪੰਜਾਬ ਵਿਚ ਕੰਮ ਕਰਨ ਲਈ ਕਾਫ਼ੀ ਖ਼ੁਸ਼ ਹਨ ਪਰ ਜਾਣਕਾਰ ਸੂਤਰਾਂ ਅਨੁਸਾਰ ਮੁੱਖ ਮੰਤਰੀ ਵਲੋਂ ਆਪਣੇ ਦੋਹਤੇ ਨਿਰਵਾਣ ਸਿੰਘ ਨੂੰ ਬੀਤੇ ਸਨਿਚਰਵਾਰ ਦਿੱਲੀ ‘ਚ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕਰਨ ਲਈ ਭੇਜਿਆ ਗਿਆ ਸੀ ਤੇ ਉਸ ਵਲੋਂ ਨਿਰਵਾਣ ਨੂੰ ਕਾਫ਼ੀ ਲੰਬਾ ਇੰਤਜ਼ਾਰ ਕਰਾਉਣ ਤੋਂ ਬਾਅਦ ਮੁਲਾਕਾਤ ਕੀਤੀ ਗਈ।

ਪੰਜਾਬ ‘ਚ ਸਿਆਸੀ ਭੁਚਾਲ!,ਅਕਾਲੀ-ਬੀਜੇਪੀ ਰਿਸ਼ਤਿਆਂ ‘ਚ ਆਈ ਦਰਾਰ!,ਮਾਨ ਨੇ ਸਿੱਧੂ ਦੀ ‘ਆਪ’ ‘ਚ ਐਂਟਰੀ ‘ਤੇ ਲਾਈ ਰੋਕ?

ਉੱਥੇ ਹੀ ਜਥੇਦਾਰ ਦਾ 6 ਜੂਨ ਨੂੰ ਬਿਆਨ ਸਾਹਮਣੇ ਆਇਆ ਸੀ ਜਿਸ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਖਾਲਿਸਤਾਨ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਨ ਦੀ ਵਿਉਂਤਬੰਦੀ ਕਰ ਲਈ ਹੈ। ਕਾਂਗਰਸੀ ਵਿਧਾਇਕਾਂ ਨੇ ਨਾ ਸਿਰਫ ਬਿਆਨ ’ਤੇ ਸਖ਼ਤ ਇਤਰਾਜ਼ ਜਤਾਇਆ ਹੈ ਬਲਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਪੂਰੇ ਮਾਮਲੇ ਵਿੱਚ ਆਪਣੀ ਸਥਿਤੀ ਸਪਸ਼ਟ ਕਰਨ ਲਈ ਆਖਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button