PunjabTop News

ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਅਜੇ ਪਾਕਿਸਤਾਨ ਵਿਖੇ ਹੀ ਰੱਖਣ ਦੇ ਆਦੇਸ਼

 ਪਾਕਿਸਤਾਨ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਸਰੂਪ ਲਿਆਉਣ ਦੇ ਮਾਮਲੇ ਨੂੰ ਲੈ ਕੇ  ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੋਂ ਮਾਰਗ ਦਰਸ਼ਨ ਦੀ ਅਪੀਲ ਕੀਤੀ ਹੈ। ਜਿਸ ਤੋਂ ਬਾਅਦ ਜਥੇਦਾਰ ਸਾਹਿਬ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਅਜੇ ਪਾਕਿਸਤਾਨ ਵਿਖੇ ਹੀ ਰੱਖਣ ਦੇ ਆਦੇਸ਼ ਦਿੱਤੇ ਹਨ।
ਦੱਸਿਆ ਜਾ ਰਿਹਾ ਕਿ ਅਗਲੇ ਮਹੀਨੇ ਪਾਕਿਸਤਾਨ ਦੌਰੇ ਦੌਰਾਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਪਾਵਨ ਸਰੂਪਾਂ ਦੇ ਰੱਖ ਰਖਾਵ ਸਬੰਧੀ ਅਹਿਮ ਫ਼ੈਸਲਾ ਲੈਣਗੇ। ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 200 ਦੇ ਕਰੀਬ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਪਾਵਨ ਸਰੂਪਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਲਿਆਂਦਾ ਜਾ ਰਿਹਾ ਹੈ, ਜਿਸਨੂੰ ਲੈ ਕੇ ਹੁਣ ਵਿਵਾਦ ਖੜਾ ਹੋ ਗਿਆ।  ਇਨ੍ਹਾਂ ਸਰੂਪਾਂ ਦੇ ਰੱਖ ਰਖਾਅ ਨੂੰ ਲੈਕੇ ਪ੍ਰਬੰਧਕ ਕਮੇਟੀਆਂ ਆਹਮੋ-ਸਾਹਮਣੇ ਹੋ ਗਈਆਂ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button