Breaking NewsD5 specialNewsPunjab

ਜੱਥੇਦਾਰ ਹਰਪ੍ਰੀਤ ਸਿੰਘ ਦਾ ਕੌਂਮ ਦੇ ਨਾਮ ਸੰਦੇਸ਼

ਅੰਮ੍ਰਿਤਸਰ : ਭਾਰਤ ਬਹੁ-ਧਰਮੀ ਦੇਸ਼ ਹੈ ਇਸ ਲਈ ਸਰਕਾਰ ਨੂੰ ਸਾਰੇ ਧਾਰਮਿਕ ਅਸਥਾਨ ਖੋਲ੍ਹਣੇ ਚਾਹੀਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਸੰਗਤਾਂ ਨੂੰ ਧਾਰਮਿਕ ਸਥਾਨਾਂ ‘ਤੇ ਦਰਸ਼ਨ ਕਰਵਾਉਣ ਸਮੇਂ ਇਹਤਿਆਤ ਕਿਵੇਂ ਵਰਤਣਾ ਹੈ, ਇਹ ਪ੍ਰਬੰਧਕਾਂ ਦਾ ਕੰਮ ਹੈ ਪਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਧਾਰਮਿਕ ਅਸਥਾਨ ਖੋਲ੍ਹੇ ਜਾਣ।

ਸਾਬਕਾ DGP ਸੁਮੇਧ ਸੈਣੀ ਲਈ ਨਵੀਂ ਮੁਸੀਬਤ | ਪਿੰਕੀ ਕੈਟ ਨੇ ਫੇਰ ਖੋਲ੍ਹਤੇ ਵੱਡੇ ਰਾਜ਼ | Sumedh Saini

ਬੀਤੇ ਦਿਨ ਫਿਰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਸਬੰਧੀ ਅੱਜ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ। ਜਥੇਦਾਰ ਨੇ ਸਿੱਖ ਕੌਮ ਨੂੰ ਘੱਲੂਘਾਰਾ ਦਿਵਸ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ 6 ਜੂਨ 1984 ਦਾ ਘੱਲੂਘਾਰਾ ਸਿੱਖ ਮਾਨਸਿਕਤਾ ‘ਤੇ ਡੂੰਘਾ ਜ਼ਖਮ ਹੈ, ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕੇਗੀ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ‘ਤੇ ਅਸ਼ਲੀਲ ਟਿੱਪਣੀ ਕਰਨ ਵਾਲੇ ਅੰਮ੍ਰਿਤਧਾਰੀ ਦਾ ਸਿੰਘਾਂ ਨੇ ਕੀਤਾ ਆਹ ਹਸ਼ਰ

ਉਨ੍ਹਾਂ ਕਿਹਾ ਕਿ ਹਰ ਸਾਲ ਸਿੱਖ ਕੌਮ 6 ਜੂਨ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਂਉਦੀ ਹੈ ਅਤੇ ਇਸ ਵਾਰ 6 ਜੂਨ ਨੂੰ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਉਣਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦਾ ਐਲਾਨ ਕੀਤਾ ਹੈ ਜਿਸ ਦੇ ਚਲਦਿਆਂ ਵੱਡੀ ਗਿਣਤੀ ਸੰਗਤਾਂ ਦਾ 6 ਜੂਨ ਨੂੰ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਪਹੁੰਚਣਾ ਸੰਭਵ ਨਹੀਂ ਜਾਪਦਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਹਰ ਜਗ੍ਹਾ ਜਿੱਥੇ ਵੀ ਘੱਲੂਘਾਰਾ ਦਿਵਸ ਮਨਾਉਣਾ ਹੈ, ਉੱਥੇ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਇਆ ਜਾਵੇ ਅਤੇ ਕੌਮ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button