Breaking NewsD5 specialNewsPress ReleasePunjabTop News

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ 10ਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਝਾਰਖੰਡ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀ ਪ੍ਰਿੰਸੀਪਲ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

Mohali Protest : ਬੱਸ ਭਰ ਕਿਸਾਨਾਂ ਨੂੰ ਨਾਲ ਲੈ ਗਈ ਪੁਲਿਸ! CM ਮਾਨ ਦਾ ਵੱਡਾ ਫੈਸਲਾ | D5 Channel Punjabi

ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button