Breaking NewsD5 specialNewsPunjabTop News

‘ਝਾੜੂ ਮੇਰੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ, ਮੈਂ ਸਕੂਲ ‘ਚ ਆਪਣੀ ਡਿਊਟੀ ਕਰਦੀ ਰਹਾਂਗੀ’

ਪਟਿਆਲਾ : ਪੰਜਾਬ ‘ਚ ਆਮ ਆਦਮੀ ਪਾਰਟੀ ਵਲੋਂ ਹੂੰਝਾ ਫੇਰ ਜਿੱਤ ਹਾਸਿਲ ਕੀਤੀ ਗਈ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਵੱਡੇ ਬਹੁਮਤ ਨਾਲ ਜਿੱਤ ਹਾਸਿਲ ਕੀਤੀ ਹੈ। ਜ਼ਿਕਰਯੋਗ ਹੈ ਕਿ ‘ਆਪ’ ਨੇ ਵਿਧਾਨ ਸਭਾ ਦੀਆਂ 117 ਸੀਟਾਂ ‘ਚੋਂ 92 ਸੀਟਾਂ ਹਾਸਿਲ ਕੀਤੀਆਂ ਹਨ। ਜਦਕਿ ਕਾਂਗਰਸ ਨੇ 18 ਅਤੇ ਅਕਾਲੀ ਦਲ ਦੀ ਝੋਲੀ ਮਹਿਜ 3 ਪਈਆਂ ਹਨ। ਗੱਲ ਕਰੀਏ ਤਾਂ ਇਨ੍ਹਾਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਪ ਵਲੋਂ ਕਾਂਗਰਸ ਤੇ ਅਕਾਲੀ ਦਲ ਦੇ ਵੱਡੇ ਵੱਡੇ ਦਿੱਗਜ਼ਾਂ ਨੂੰ ਢਹਿ ਢੇਰੀ ਕਰ ਦਿੱਤਾ ਗਿਆ।

AAP Roadshow : ਪੰਜਾਬ ਦੇ 92 ਵਿਧਾਇਕ ਸ੍ਰੀ ਦਰਬਾਰ ਸਾਹਿਬ ਨਤਮਸਤਕ | D5 Channel Punjabi

ਦੱਸਣਯੋਗ ਹੈ ਕਿ ਭਦੌੜ ਤੋਂ ਮੁੱਖ ਮੰਤਰੀ ਚੰਨੀ ਦੇ ਮਕਾਬਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ। ਲਾਭ ਸਿੰਘ ਇੱਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਸਦੀ ਇੱਕ ਮੋਬਾਇਲ ਰਿਪੇਅਰ ਦੀ ਦੁਕਾਨ ਹੈ।ਜਦਕਿ ਉਸਦੇ ਪਿਤਾ ਇੱਕ ਮਜ਼ਦੂਰ ਤੇ ਉਨ੍ਹਾਂ ਦੀ ਮਾਤਾ ਜੀ ਇੱਕ ਸਰਕਾਰੀ ਸਕੂਲ ‘ਚ ਸਫਾਈ ਕਰਮਚਾਰੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡਾ ਪਰਿਵਾਰ ਇੱਕ ਮਜ਼ਦੂਰੀ ਕਰਨ ਵਾਲਾ ਪਰਿਵਾਰ ਹੈ ਤੇ ਉਹ ਇਸੇ ਤਰ੍ਹਾਂ ਆਪਣੀ ਮਿਹਨਤ ਕਰਦੇ ਰਹਿਣਗੇ ਤੇ ਲੋਕਾਂ ਦੀ ਸੇਵਾ ਕਰਨਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button