Breaking NewsD5 specialNewsPoliticsPunjab

ਝਾੜੂ ਵਾਲਿਆਂ ਨੂੰ ਸੁਖਬੀਰ ਬਾਦਲ ਦੀ ਦਹਾੜ , ਕਿਸਾਨਾਂ ਦੇ ਹੱਕ ‘ਚ ਕਰਤਾ ਵੱਡਾ ਐਲਾਨ

ਪਟਿਆਲਾ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸ ਦੇ ਮੁੱਦੇ ਨੇ ਕਿਸਾਨਾਂ ਨੂੰ ਸੜਕਾਂ ਤੇ ਸਰਕਾਰ ਖਿਲਾਫ ਉਤਰਨ ਲਈ ਮਜ਼ਬੂਰ ਕਰ ਦਿੱਤਾ। ਇਸ ਮੁੱਦੇ ਨੂੰ ਲੈ ਕੇ ਜੰਮਕੇ ਸਿਆਸਤ ਵੀ ਹੋ ਰਹੀ ਹੈ। ਕਦੇ ਕਾਂਗਰਸ ਦਾ ਦੋਗਲਾ ਚਿਹਰਾ ਸਾਹਮਣੇ ਆ ਰਿਹਾ ਹੈ ਤੇ ਕਦੇ ਅਕਾਲੀ ਦਲ ਦਾ। ਹੁਣ ਇਸ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੇਤੀ ਆਰਡੀਨੈਂਸ ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੋਣ ਦੇ ਨਾਤੇ ਅੰਨਦਾਤਾ ਦੇ ਹਿੱਤ ਖਿਲਾਫ਼ ਜਾਣ ਵਾਲੀ ਕਿਸੇ ਵੀ ਚੀਜ਼ ਦੀ ਹਮਾਇਤ ਨਹੀਂ ਕਰੇਗੀ।

🔴 Live ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਕਿਉਂ ?ਭਗਵੰਤ ਮਾਨ ਹੁਣ ਕਿਸਾਨੀ ਦੇ ਕਾਤਲਾਂ ਨੂੰ ਸਿਖਾਉਣਗੇ ਸਬਕ !

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖਾਸਤੌਰ ‘ਤੇ ਕਿਸਾਨਾਂ ਦਾ ਹੀ ਸੰਗਠਨ ਹੈ। ਹਰ ਅਕਾਲੀ ਇਕ ਕਿਸਾਨ ਹੈ ਤੇ ਹਰ ਕਿਸਾਨ ਦਿਲੋਂ ਅਕਾਲੀ ਹੈ। ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਤੇ ਕਾਂਗਰਸ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਜਦ ਆਰਡੀਨੈਂਸ ਖਿਲਾਫ ਵੋਟਿੰਗ ਕਰਨ ਦਾ ਸਮਾਂ ਆਇਆ ਤਾਂ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਦਾ ਭਗਵੰਤ ਮਾਨ ਉਥੋਂ ਖਿਸਕ ਗਏ ਸਨ। ਉਸ ਸਮੇਂ ਉਥੇ ਕਾਂਗਰਸੀਆਂ ਤੇ ਭਗਵੰਤ ਮਾਨ ‘ਚੋਂ ਕੋਈ ਵੀ ਮੌਜੂਦ ਨਹੀਂ ਸੀ ਅਤੇ ਉਨ੍ਹਾਂ ਨੇ ਵੋਟ ਇਸ ਆਰਡੀਨੈਂਸ ਖਿਲਾਫ ਨਹੀਂ ਦਿੱਤੀ। ਸਗੋਂ ਆਰਡੀਨੈਂਸ ਖਿਲਾਫ ਬਿਨ੍ਹਾਂ ਵੋਟਿੰਗ ਕੀਤੇ ਹੀ ਉਹ ਉਥੋਂ ਚਲੇ ਗਏ।

ਕੈਪਟਨ ਨੇ ਕਿਸਾਨਾਂ ਨਾਲ ਕੀਤਾ ਧੋਖਾ ! ਤਾਂ ਹੀ ਕਿਸਾਨ ਉੱਤਰੇ ਸੜਕਾਂ ‘ਤੇ, ਬੈਂਸ ਕਰ ਲਿਆਇਆ ਸਬੂਤ ਇਕੱਠੇ

ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਇਨ੍ਹਾਂ ਆਰਡੀਨੈਂਸਾਂ ਬਾਰੇ ਮੰਤਰੀ ਮੰਡਲ ‘ਚ ਚਰਚਾ ਹੋਈ ਸੀ ਤਾਂ ਪਾਰਟੀ ਦੇ ਪ੍ਰਤੀਨਿਧ ਹਰਸਿਮਰਤ ਬਾਦਲ ਨੇ ਇਸ ‘ਤੇ ਇਤਰਾਜ਼ ਉਠਾਏ ਸਨ ਤੇ ਕਿਸਾਨਾਂ ਦੀਆਂ ਚਿੰਤਾਵਾਂ ਦੀ ਗੱਲ ਕੀਤੀ ਸੀ ਤੇ ਬੇਨਤੀ ਕੀਤੀ ਸੀ ਕਿ ਆਰਡੀਨੈਂਸ ਰੋਕ ਲਏ ਜਾਣ ਪਰ ਫੇਰ ਵੀ ਆਰਡੀਨੈਂਸ ਜਾਰੀ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਾਨੂੰ ਆਸ ਸੀ ਕਿ ਸਰਕਾਰ ਇਸ ਬਿਲ ਨੂੰ ਪੇਸ਼ ਕਰਨ ਸਮੇਂ ਆਪਣੀ ਗਲਤੀ ਸੁਧਾਰੇਗੀ ਪਰ ਅਜਿਹਾ ਨਹੀਂ ਹੋਇਆ।

ਸਿਰ ਤੋਂ ਉਠਿਆ ਦੋ ਪੱਤਾਂ ਦਾ ਹੱਥ,ਹੁਣ 2 ਸਮੇਂ ਦੀ ਰੋਟੀ ਤੋਂ ਤਰਸ ਰਹੇ ਨੇ ਬਜ਼ੁਰਗ ਮਾਂ-ਬਾਪ!

ਸੋ ਇਸ ਖੇਤੀ ਆਰਡੀਨੈਂਸ ਨੂੰ ਲੈ ਕੇ ਸੂਬੇ ਦੇ ਕਿਸਾਨ ਲਗਾਤਾਰ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਤੇ ਨਾਲ ਹੀ ਵੱਖ ਵੱਖ ਪਾਰਟੀਆਂ ਇੱਕ ਦੂਜੇ ਤੇ ਖੂਬ ਨਿਸ਼ਾਨੇ ਸਾਧ ਰਹੀਆਂ ਹਨ। ਦੇਖਣਾ ਇਹ ਹੋਵੇਗਾ ਕਿ ਅਖੀਰ ਰਾਜਨੀਤਿਕ ਪਾਰਟੀਆਂ ਇਸ ਮਾਮਲੇ ਤੇ ਕਦੋਂ ਤੱਕ ਸਿਆਸੀ ਰੋਟੀਆਂ ਸੇਕਦੀਆਂ ਹਨ ਜਾਂ ਫਿਰ ਕਿਸਾਨਾਂ ਦੇ ਹੱਕਾਂ ਦੀਆਂ ਵੱਡੀਆਂ ਵੱਡੀਆਂ ਗੱਲਾਂ ਕਰਨ ਵਾਲੇ ਕਿਸਾਨਾਂ ਦੇ ਹੱਕ ‘ਚ ਕਦੋਂ ਤੱਕ ਖੜਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button