PoliticsPunjabTop News

ਝਾੜੂ ਸਰਕਾਰ ਖਿਲਾਫ਼ ਸੈਂਕੜੇ ਅਧਿਆਪਕਾਂ ਵੱਲੋਂ ਸ਼ਿਮਲਾ ਰਿਜ਼ ਉੱਪਰ ” ਪੋਲ ਖੋਲ ਪ੍ਰਦਰਸ਼ਨ

ਸ਼ਿਮਲਾ- ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਖ਼ਿਲਾਫ਼ ਪੰਜਾਬ ਦੀਆਂ ਤਿੰਨ ਪ੍ਰਮੁੱਖ ਜਥੇਬੰਦੀਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐਫ.) ਪੰਜਾਬ, ਈਟੀਟੀ ਟੈੱਟ ਪਾਸ ਅਧਿਆਪਕ ਐਸੋਸੀਏਸ਼ਨ 6505 ਅਤੇ ਓ.ਡੀ.ਐੱਲ. ਅਧਿਆਪਕ ਯੂਨੀਅਨ ਦੀ ਅਗਵਾਈ ਵਿੱਚ ਸੈਂਕੜੇ ਅਧਿਆਪਕਾਂ ਵੱਲੋਂ ਸ਼ਿਮਲਾ ਰਿਜ਼ ਉੱਪਰ ” ਪੋਲ ਖੋਲ ” ਧਰਨਾ ਦਿੱਤਾ ਗਿਆ। ਪੁਲਿਸ ਵਲੋਂ ਅਧਿਆਪਕਾਂ ਨੂੰ ਪੁਲਿਸ ਸਟੇਸ਼ਨ ਵਿੱਚ ਨਜ਼ਰਬੰਦ ਕੀਤਾ ਗਿਆ ਅਤੇ ਦੋ ਘੰਟੇ ਬਾਅਦ ਰਿਹਾਅ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੇ ਬੇਇਨਸਾਫ਼ੀ ਤੇ ਪੱਖਪਾਤ ਨਾਲ ਸਬੰਧਤ ਮਾਮਲਿਆਂ ਸਬੰਧੀ ਕੋਈ ਠੋਸ ਹੱਲ ਨਾ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।ਮੰਗਾਂ ਨਾ ਪੂਰੀਆਂ ਹੋਣ ਦੀ ਸੂਰਤ ਵਿੱਚ 6 ਨਵੰਬਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਨੰਦਪੁਰ ਸਾਹਿਬ (ਪੰਜਾਬ) ਰਿਹਾਇਸ਼ ਨੇੜੇ ਵਿਸ਼ਾਲ ਧਰਨਾ ਲਗਾਉਣ ਅਤੇ ਗੁਜਰਾਤ ਵਿੱਚ ਵੀ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਗਈ।ਈਟੀਟੀ ਅਧਿਆਪਕ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਠਾਕੁਰ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿੱਚ `ਆਪ` ਦੇ ਚੋਣ ਇੰਚਾਰਜ ਹਰਜੋਤ ਬੈਂਸ ਵਲੋਂ ਪੰਜਾਬ ਵਿਚ ਅਧਿਆਪਕਾਂ ਦੇ ਮਸਲੇ ਹੱਲ ਕਰਨ ਦੀ ਥਾਂ ਪਹਿਲੀਆਂ ਕਾਂਗਰਸ-ਅਕਾਲੀ-ਬੀ.ਜੇ.ਪੀ. ਸਰਕਾਰਾਂ ਵਾਂਗ ਹੀ ਧਮਕਾਉਣ ਦੀ ਨੀਤੀ ਤੋਂ ਕੰਮ ਲਿਆ ਜਾ ਰਿਹਾ ਹੈ। ਪੀਡ਼ਤ ਅਧਿਆਪਕਾਂ ਦੇ ਮਸਲਿਆਂ ਸਬੰਧੀ ਦੱਸਿਆ ਗਿਆ ਕਿ ਪੰਜਾਬ ਦੇ ਸਿੱਖਿਆ ਵਿਭਾਗ ਅਧੀਨ ਸਾਲ 2016 ਵਿੱਚ 4500 ਈ.ਟੀ.ਟੀ. ਅਸਾਮੀਆਂ ‘ਤੇ ਰੈਗੂਲਰ ਭਰਤੀ ਹੋਏ 180 ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਪਿਛਲੇ ਪੰਜ ਸਾਲ ਦੀ ਸਰਵਿਸ ਨੂੰ ਜਬਰੀ ਖਤਮ ਕਰਦਿਆਂ, ਮੁੱਢਲੀ ਭਰਤੀ ਦੀਆਂ ਸੇਵਾ ਸ਼ਰਤਾਂ ਤੋਂ ਵੱਖ ਕਰ ਦਿੱਤਾ ਗਿਆ ਅਤੇ ਦੋ ਸਾਲਾਂ ਦਾ ਪਰਖ ਸਮਾਂ ਸਫ਼ਲਤਾ ਨਾਲ ਪਾਰ ਕਰ ਚੁੱਕੇ ਹੋਣ ਦੇ ਬਾਵਜੂਦ ਮਈ 2021 ਵਿੱਚ ਨਿਯਮਾਂ ਤੋਂ ਉਲਟ ਨਵੇਂ ਨਿਯੁਕਤ ਪੱਤਰ ਜਾਰੀ ਕਰਕੇ ਨਵੇਂ ਸਿਰੇ ਤੋਂ ਪਰਖ ਸਮਾਂ ਅਤੇ ਤਨਖਾਹ ਘਟਾ ਕੇ ਨਵੇਂ ਤਨਖ਼ਾਹ ਸਕੇਲ ਲਾਗੂ ਕਰ ਦਿੱਤੇ ਗਏ ਹਨ।ਸਿੱਖਿਆ ਦੇ ਖੇਤਰ ਨੂੰ ਪ੍ਰਮੁੱਖਤਾ ਦੱਸਣ ਵਾਲੇ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਤੇ ਹੋਰ ਸਟਾਫ ਦੀਆਂ 25000 ਤੋਂ ਵਧੇਰੇ ਅਸਾਮੀਆਂ ਅਤੇ ਸਿੱਖਿਆ ਅਧਿਕਾਰੀਆਂ ਦੀਆਂ ਵੀ 40 ਫੀਸਦੀ ਪੋਸਟਾਂ ਖਾਲੀ ਹਨ। ਇਸ ਤੋਂ ਇਲਾਵਾ ‘ਆਪ’ ਸਰਕਾਰ ਵਲੋਂ ਨਿੱਜੀਕਰਨ ਅਤੇ ਕੇਂਦਰੀਕਰਨ ਪੱਖੀ ਨਵੀਂ ਸਿੱਖਿਆ ਨੀਤੀ-2020 ਤਹਿਤ ਸਿੱਖਿਆ ਦੇ ਨਿਜੀਕਰਨ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button