
ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਦੌਰਾਨ ਐਕਸ਼ਨ ਕਮੇਟੀ ਨੇ 31 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ 24 ਘੰਟੇ ਦੇ ਰੋਸ ਧਰਨੇ ਦੇਣ ਦਾ ਫ਼ੈਸਲਾ ਕੀਤਾ ਹੈ। ਸਾਰੀਆਂ ਮੰਗਾਂ ਮਨਵਾਉਣ ਅਤੇ ਸਾਥੀਆਂ ਦੀ ਰਿਹਾਈ ਲਈ ਉਲੀਕੇ ਇਸ ਪ੍ਰੋਗਰਾਮ ਸਬੰਧੀ ਕਮੇਟੀ ਆਗੂਆਂ ਨੇ ਕਿਹਾ ਕਿ ਸਰਕਾਰ ਜਿੰਨਾ ਮਰਜ਼ੀ ਜਬਰ ਕਰ ਲਵੇ, ਹੁਣ ਪੰਜਾਬ ਦੇ ਲੋਕ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜਨਗੇ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ 30 ਅਕਤੂਬਰ ਨੂੰ ਪੰਜਾਬ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਸਾਂਝੇ ਸੰਘਰਸ਼ ਨੂੰ ਅੱਗੇ ਵਧਾਉਣ ਅਤੇ ਧਰਨਿਆਂ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੌਰਾਨ ਜਥੇਬੰਦੀਆਂ ਵਿਚਾਲੇ ਤਾਲਮੇਲ ਮਜ਼ਬੂਤ ਕਰਨ ਅਤੇ ਅਗਲੇ ਐਕਸ਼ਨ ਦੀ ਰੂਪ-ਰੇਖਾ ਉਲੀਕਣ ’ਤੇ ਚਰਚਾ ਹੋਵੇਗੀ।
ਐਕਸ਼ਨ ਕਮੇਟੀ ਨੇ ਸਪੱਸ਼ਟ ਕੀਤਾ ਕਿ ਕਮੇਟੀ ਅਤੇ ਜਥੇਬੰਦੀਆਂ ਦੇ ਆਗੂਆਂ ਦੀ ਰਿਹਾਈ ਤੱਕ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ। ਸਾਥੀਆਂ ਦੀ ਰਿਹਾਈ ਨੂੰ ਗੱਲਬਾਤ ਦੀ ਮੁੱਢਲੀ ਸ਼ਰਤ ਰੱਖਦਿਆਂ ਆਗੂਆਂ ਨੇ ਕਿਹਾ ਕਿ ਸਾਰੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰਹੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




